ਖ਼ਬਰਾਂ |

ਤਾਜ਼ਾ |

ਮਹਿਲਾ ਰਾਖਵਾਂਕਰਨ ਬਿਲ ਦਾ ਵਿਰੋਧ ਕਰਕੇ ਕਾਂਗਰਸ ਨੇ ਦੇਸ਼ ਦੀਆਂ ਮਹਿਲਾਵਾਂ ਨਾਲ ਧੋਖਾ ਕੀਤਾ : ਮਨਜਿੰਦਰ ਸਿਰਸਾ
Published : Apr 20, 2026, 12:30 pm IST
Updated : Apr 20, 2026, 12:30 pm IST
SHARE ARTICLE
Congress betrayed the women of the country by opposing the Women's Reservation Bill: Manjinder Sirsa
Congress betrayed the women of the country by opposing the Women's Reservation Bill: Manjinder Sirsa

ਭਾਜਪਾ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦਿਵਾਉਣ ਲਈ ਯਤਨ ਜਾਰੀ ਰੱਖੇਗੀ

ਅੰਮ੍ਰਿਤਸਰ : ਦਿੱਲੀ ਦੀ ਰੇਖਾ ਗੁਪਤਾ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਅੱਜ ਮਹਿਲਾ ਰਾਖਵਾਂਕਰਨ ਦੇ ਮੁੱਦੇ ’ਤੇ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਲਿਆਂਦੇ ਗਏ ਬਿੱਲ ਦਾ ਕਾਂਗਰਸ ਸਮੇਤ ਦੂਸਰੀਆਂ ਵਿਰੋਧੀ ਪਾਰਟੀਆਂ ਵਲੋਂ ਵਿਰੋਧ ਕੀਤੇ ਜਾਣ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਅਜਿਹਾ ਕਰਕੇ ਔਰਤਾਂ ਦਾ ਅਧਿਕਾਰ ਖੋਹਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਕਾਂਗਰਸ ਵਲੋਂ ਅਜਿਹਾ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਔਰਤਾਂ ਨੂੰ 33 ਫ਼ੀਸਦ ਰਾਖਵਾਂਕਰਨ ਦਿੱਤੇ ਜਾਣ ਨਾਲ ਔਰਤਾਂ ਦਾ ਸਤਿਕਾਰ ਵਧਣਾ ਸੀ, ਪਰ ਵਿਰੋਧੀ ਧਿਰ ਨੇ ਵਿਰੋਧ ਕਰਕੇ ਔਰਤਾਂ ਦੇ ਸਤਿਕਾਰ ਨੂੰ ਠੇਸ ਪਹੁੰਚਾਈ ਹੈ। ਮਨਜਿੰਦਰ ਸਿਰਸਾ ਨੇ ਅੱਗੇ ਕਿਹਾ ਕਿ ਮਾਂਵਾਂ-ਭੈਣਾਂ ਦਾ ਸਤਿਕਾਰ ਕਰਨ ਵਾਲੇ ਸੂਬੇ ਪੰਜਾਬ ਦੇ ਸੰਸਦ ਮੈਂਬਰਾਂ ਤੋਂ ਅਜਿਹੀ ਆਸ ਨਹੀਂ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੱਦਬੰਦੀ ਦੇ ਮੁੱਦੇ ’ਤੇ ਵੀ ਝੂਠ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਹੱਦਬੰਦੀ ਦਾ ਪੰਜਾਬ ਨੂੰ ਕੋਈ ਨੁਕਸਾਨ ਨਹੀਂ ਹੋਣਾ ਸੀ। ਹੱਦਬੰਦ ਨਾਲ ਪੰਜਾਬ ਦੇ ਲੋਕ ਸਭਾ ਸੀਟਾਂ 13 ਤੋਂ ਵਧ 20 ਹੋ ਜਾਣੀਆਂ ਸੀ ਜਦਿਕ ਵਿਧਾਨ ਸਭਾ ਦੀ ਸੀਟਾਂ ਵੀ 117 ਤੋਂ ਵਧ ਕੇ 170 ਦੇ ਲਗਭਗ ਹੋ ਜਾਣੀਆਂ ਸੀ।

ਸਿਰਸਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਮਹਿਲਾ ਰਾਖਵਾਂਕਰਨ ਦੇ ਬਿਲ ਲਈ ਆਪਣੇ ਇਰਾਦੇ ’ਤੇ ਦ੍ਰਿੜ੍ਹ ਅਤੇ ਭਾਰਤੀ ਜਨਤਾ ਪਾਰਟੀ ਮਹਿਲਾ ਰਾਖਵਾਂਕਰਨ ਬਿਲ ਨੂੰ ਲਾਗੂ ਕਰਵਾਉਣ ਲਈ ਹਰ ਯਤਨ ਕਰੇਗੀ ਅਤੇ ਇਸ ਤੋਂ ਪਿੱਛੇ ਨਹੀਂ ਹਟੇਗੀ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement