'ਆਪ' ਦੇ 2 ਹੋਰ ਵਿਧਾਇਕਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ....
Published : May 20, 2018, 2:05 pm IST
Updated : Jun 25, 2018, 12:15 pm IST
SHARE ARTICLE
AAP's 2 more MLAs joined in Akali Dal
AAP's 2 more MLAs joined in Akali Dal

ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ।

ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ। 'ਆਪ' ਨੂੰ ਇੱਕ ਵੱਡਾ ਝਟਕਾ ਉਸ ਵੇਲੇ ਲੱਗਾ ਜਦੋਂ ਨੇਤਾ ਸੀਡੀ ਕੰਬੋਜ ਤੇ ਹਰਕ੍ਰਿਸ਼ਨ ਵਾਲੀਆ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਦੱਸ ਦਈਏ ਕਿ ਹਰਕ੍ਰਿਸ਼ਨ ਵਾਲੀਆਂ ਕੈਂਟ ਵਿਧਾਨ ਸਭਾ ਹਲਕਾ ਤੋਂ ਚੋਣਾਂ ਲੜ ਚੁੱਕੇ ਹਨ। ਸੁਖਬੀਰ ਬਾਦਲ ਵਲੋਂ ਹਰਕ੍ਰਿਸ਼ਨ ਵਾਲੀਆ ਦਾ ਅਕਾਲੀ ਦਲ ਵਿਚ  ਨਿੱਘਾ ਸਵਾਗਤ ਕੀਤਾ ਗਿਆ।

SADSADਸੀਡੀ ਕੰਬੋਜ ਸ਼ਾਹਕੋਟ ਤੋਂ ਦੋ ਵਾਰ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਚੁੱਕੇ ਹਨ। ਇਥੇ ਇਹ ਦੱਸ ਦਈਏ ਕਿ ਕੰਬੋਜ ਵੱਲੋਂ ਸਾਲ 2017 ਵਿਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਗਈ ਸੀ। ਉਧਰ ਸ਼ਾਹਕੋਟ ਤੋਂ ਚੋਣ ਲੜਣ ਵਾਲੇ ਡਾ. ਅਮਰਜੀਤ ਥਿੰਦ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਚੁੱਕੇ ਹਨ।

AAPAAPਵਾਲੀਆ ਨੇ 'ਆਪ' ਬਾਰੇ ਬੋਲਦਿਆਂ ਕਿਹਾ ਕਿ ਪਾਰਟੀ ਦੀ ਹਾਈ ਕਮਾਂਡ ਹੀ ਭ੍ਰਿਸ਼ਟ ਹੋ ਚੁੱਕੀ ਹੈ ਤੇ ਹੁਣ ਉਹ ਪਾਰਟੀ ਵਿਚ ਰਹਿਣਾ ਨਹੀਂ ਚਾਹੁੰਦੇ। ਇਸੇ ਲਈ ਵਾਲੀਆ ਨੇ ਪਾਰਟੀ ਨੂੰ ਛੱਡਣ ਦਾ ਫੈਸਲਾ ਕਰ ਲਿਆ ਹੈ। ਉਨ੍ਹਾਂ 'ਆਪ' ਵੱਲੋਂ ਪੈਸੇ ਲੈ ਕਿ ਰਾਜ ਸਭਾ ਦੀਆਂ ਸੀਟਾਂ ਵੇਚੇ ਜਾਣ ਦੀ ਗੱਲ ਆਖੀ ਹੈ। ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਹੁਣ ਜ਼ਿਆਦਾ ਦੇਰ ਨਹੀਂ ਟਿਕਣ ਵਾਲੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement