ਜਲਦ ਹੀ PM ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ ਸੁਨੀਲ ਜਾਖੜ  
Published : May 20, 2022, 3:05 pm IST
Updated : May 20, 2022, 3:05 pm IST
SHARE ARTICLE
Sunil Jakhar will meet PM Narendra Modi soon
Sunil Jakhar will meet PM Narendra Modi soon

ਭਾਜਪਾ ਵਲੋਂ ਪੰਜਾਬ ਵਿਚ ਸੌਂਪੀ ਜਾ ਸਕਦੀ ਹੈ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ  : ਕਾਂਗਰਸ ਪਾਰਟੀ ਦੇ ਸੀਨੀਅਰ ਪਾਰਟੀ ਆਗੂ ਸੁਨੀਲ ਜਾਖੜ (Sunil Jakhar) ਨੇ ਪਿਛਲੇ ਦਿਨੀਂ ਅਸਤੀਫ਼ਾ ਦੇ ਦਿਤਾ ਸੀ ਜਿਸ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ। ਉਨ੍ਹਾਂ ਵਲੋਂ ਕਾਂਗਰਸ ਛੱਡਣ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਆਮ ਆਦਮੀ ਪਾਰਟੀ ਵਿਚ ਜਾਣਗੇ ਜਾਂ ਫਿਰ ਭਾਰਤੀ ਜਨਤਾ ਪਾਰਟੀ ਵਿਚ ਜਾਣਗੇ।

Sunil Jakhar Quits Congress Sunil Jakhar Quits Congress

ਬੀਤੇ ਕੱਲ ਉਨ੍ਹਾਂ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ ਗਈ ਅਤੇ ਫਿਰ ਜੇ.ਪੀ. ਨੱਢਾ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ। ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰਾਂ ਮਿਲ ਰਹੀਆਂ ਹਨ ਕਿ ਸੁਨੀਲ ਜਾਖੜ (Sunil Jakhar) ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਸੁਨੀਲ ਜਾਖੜ ਨੂੰ ਪੰਜਾਬ ਵਿਚ ਕੋਈ ਵੱਡੀ ਜ਼ਿਮੇਵਾਰੀ ਸੌਂਪਣ ਦੀ ਤਿਆਰੀ ਵਿਚ ਹੈ। ਇਸ ਤੋਂ ਇਲਾਵਾ ਉਹ ਪਾਰਟੀ ਦੇ ਕਈ ਹੋਰ ਸੀਨੀਅਰ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ।

PM ModiPM Modi

ਭਾਜਪਾ ਵਿਚ ਸ਼ਾਮਲ ਹੋਣ ਦੌਰਾਨ ਸੁਨੀਲ ਜਾਖੜ ਨੇ ਦੱਸਿਆ ਕਿ ਕਰਤਾਰਪੁਰ ਲਾਂਘਾ ਖੋਲਣ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਦਿੱਲੀ ਆਉਂਦੇ ਹੋ ਤਾਂ ਕਦੇ ਮਿਲਿਆ ਵੀ ਕਰੋ। ਪਰ ਸੁਨੀਲ ਜਾਖੜ (Sunil Jakhar) ਵਲੋਂ PM ਮੋਦੀ ਮੁਲਾਕਾਤ ਨਹੀਂ ਕੀਤੀ ਗਈ। ਹੁਣ ਜਦੋਂ ਉਹ ਪਾਰਟੀ ਵਿਚ ਸ਼ਾਮਲ ਹੋ ਗਏ ਹਨ ਤਾਂ ਹੁਣ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਉਹ ਪ੍ਰਧਾਨ ਮੰਤਰੀ ਸਮੇਤ ਪਾਰਟੀ ਦੇ ਹੋਰ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰਨਗੇ।

Sunil Jakhar Join BJP Sunil Jakhar Join BJP

ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਕਰੀਬ 50 ਸਾਲ ਕਾਂਗਰਸ ਪਾਰਟੀ (Congress Party) ਵਿਚ ਰਹੇ ਹਨ ਅਤੇ ਉਨ੍ਹਾਂ ਨੂੰ ਸਿਆਸਤ ਦਾ ਕਾਫੀ ਤਜਰਬਾ ਵੀ ਹੈ। ਇਸ ਦੇ ਚਲਦੇ ਹੀ ਹੁਣ ਭਾਜਪਾ ਉਨ੍ਹਾਂ ਨੂੰ ਪੰਜਾਬ ਵਿਚ ਕੋਈ ਵੱਡੀ ਜ਼ਿਮੇਵਾਰੀ ਦੇ ਕੇ ਉਨ੍ਹਾਂ ਦੇ ਸਿਆਸੀ ਤਜਰਬੇ ਦਾ ਲਾਭ ਲੈ ਸਕਦੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement