ਕੇਂਦਰੀ ਚੋਣ ਕਮਿਸ਼ਨ ਸਤੰਬਰ ਮਹੀਨੇ ਕਰਵਾ ਸਕਦੈ ਫਗਵਾੜਾ ਤੇ ਜਲਾਲਾਬਾਦ ਦੀਆਂ ਉਪ ਚੋਣਾਂ
Published : Jun 20, 2019, 10:29 am IST
Updated : Jun 20, 2019, 10:29 am IST
SHARE ARTICLE
By-Election Punjab
By-Election Punjab

ਪੰਜਾਬ ਵਿਚ ਸਿਰਫ਼ 2 ਵਿਧਾਨ ਸਭਾ ਸੀਟਾਂ ਫਗਵਾੜਾ ਤੇ ਜਲਾਲਾਬਾਦ ਦੀਆਂ ਹੀ ਉਪ ਚੋਣ ਹੋਣ ਦਾ ਰਾਹ ਸਾਫ਼ ਹੋ ਗਿਆ ਹੈ...

ਜਲੰਧਰ: ਪੰਜਾਬ ਵਿਚ ਸਿਰਫ਼ 2 ਵਿਧਾਨ ਸਭਾ ਸੀਟਾਂ ਫਗਵਾੜਾ ਤੇ ਜਲਾਲਾਬਾਦ ਦੀਆਂ ਹੀ ਉਪ ਚੋਣ ਹੋਣ ਦਾ ਰਾਹ ਸਾਫ਼ ਹੋ ਗਿਆ ਹੈ। ਪਤਾ ਲੱਗਾ ਹੈ ਕਿ ਕੇਂਦਰੀ ਚੋਣ ਕਮਿਸ਼ਨ ਇਨ੍ਹਾਂ ਦੋ ਸੀਟਾਂ ‘ਤੇ ਸਤੰਬਰ ਮਹੀਨੇ ਵਿਚ ਉਪ ਚੋਣ ਕਰਵਾ ਸਕਦਾ ਹੈ। ਫਗਵਾੜਾ ਵਿਧਾਨ ਸਭਾ ਸੀਟ ਇਸ ਲਈ ਖਾਲੀ ਹੋ ਗਈ ਕਿਉਂਕਿ ਸੋਮ ਪ੍ਰਕਾਸ਼ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੁਣੇ ਗਏ ਜਦਕਿ ਜਲਾਲਾਬਾਦ ਸੀਟ ਨੂੰ ਇਸ ਲਈ ਖਾਲੀ ਐਲਾਨ ਕੀਤਾ ਗਿਆ ਕਿਉਂਕਿ ਸੁਖਬੀਰ ਬਾਦਲ ਫਿਰੋਜ਼ਪੁਰ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ।

Election Commission of IndiaElection Commission of India

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਇਨ੍ਹਾਂ ਦੋਵਾਂ ਦੇ ਹੀ ਅਸਤੀਫ਼ਿਆਂ ਨੂੰ ਮੰਜ਼ੂਰੀ ਲਈ ਕੇਂਦਰੀ ਚੋਣ ਕਮਿਸ਼ਨ ਕੋਲ ਭੇਜ ਦਿੱਤਾ ਹੈ ਜਦਕਿ ਲੋਕ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਦੋ ਹੋਰ ਵਿਧਾਇਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਾਂਗਰਸ ਵਿਚ ਸ਼ਾਮਲ ਕਰ ਦਿੱਤਾ ਸੀ ਪਰ ਉਨ੍ਹਾਂ ਦੇ ਬਾਵਜੂਦ ਇਨ੍ਹਾਂ ਦੋਵਾਂ ‘ਆਪ’ ਵਿਧਾਇਕਾਂ ਦੇ ਅਸਤੀਫ਼ਿਆਂ ਨੂੰ ਮੰਜ਼ੂਰ ਨਹੀਂ ਕੀਤਾ ਜਾ ਰਿਹਾ। ਇਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਐਚਐਸ ਫੂਲਕਾ ਦੇ ਅਸਤੀਫ਼ੇ ਨੂੰ ਮੰਜ਼ੂਰ ਨਹੀਂ ਕੀਤਾ ਗਿਆ ਹੈ।

Sukhbir Badal Sukhbir Badal

ਇਸ ਤਰ੍ਹਾਂ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਅਸਤੀਫ਼ੇ ਨੂੰ ਸਵੀਕਾਰ ਨਾ ਕੀਤੇ ਜਾਣ ਦੀ ਸੰਭਾਵਨਾ ਦਿਖਾਈ ਦੇ ਰਹੀ ਹੈ। ਅਜਿਹੀ ਸਥਿਤੀ ਵਿਚ ਫਿਲਹਾਲ ਸਿਰਫ਼ ਦੋ ਵਿਧਾਨ ਸਭਾ ਸੀਟਾਂ ਦੀਆਂ ਹੀ ਉਪ ਚੋਣਾਂ ਦਾ ਰਸਤਾ ਸਾਫ਼ ਹੋਇਆ ਹੈ। ਕਾਂਗਰਸ ਦੀ ਇਹ ਰਣਨੀਤੀ ਹੈ ਕਿ ਇਨ੍ਹਾਂ ਦੋਵਾਂ ਸੀਟਾਂ ਨੂੰ ਜਿੱਤ ਕੇ ਸੂਬੇ ਵਿਚ ਇਕ ਵਾਰ ਫਿਰ ਤੋਂ ਅਕਾਲੀ ਦਲ ‘ਤੇ ਦਬਾਅ ਬਣਾਇਆ ਜਾਵੇ। ਇਸ ਲਈ ਪਹਿਲੇ ਪੜਾਅ ਵਿਚ ਦੋ ਸੀਟਾਂ ਹੀ ਉਪ ਚੋਣਾਂ ਕਰਵਾਉਣ ਦੀ ਦਿਸ਼ਾ ਵੱਲ ਸੂਬਾ ਵਧ ਰਿਹਾ ਹੈ।

Rana Kp Singh Rana Kp Singh

ਪਤਾ ਲੱਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਚਾਹੁੰਦੇ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕਾਂ ਦੇ ਅਸਤੀਫ਼ੇ ਸਵੀਕਾਰ ਹੋਣ ਜਿਸ ਨਾਲ ਪੰਜਾਬ ਵਿਧਾਨ ਸਭਾ ਵਿਚ ਅਕਾਲੀ ਦਲ ਵਿਰੋਧੀ ਧਿਰ ਦੇ ਰੂਪ ਵਿਚ ਉਭਰ ਕੇ ਸਾਹਮਣੇ ਆਵੇ। ਕੈਪਟਨ ਅਮਰਿੰਦਰ ਸਿੰਘ ਦੀ ਰਣਨੀਤੀ ਇਹ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਹੀ ਵਿਰੋਧੀ ਧਿਰ ਦੇ ਰੂਪ ਵਿਚ ਰਹਿਣੀ ਚਾਹੀਦੀ ਹੈ। ਇਸ ਲਈ ਸਿਰਫ਼ 2 ਸੀਟਾਂ ‘ਤੇ ਹੀ ਆਉਣ ਵਾਲੇ ਸਤੰਬਰ ਮਹੀਨੇ ਵਿਚ ਸਿਆਸੀ ਘਮਾਸਾਨ ਦੇਖਣ ਨੂੰ ਮਿਲੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement