ਭਾਰਤੀ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ : ਮੋਦੀ
Published : Jun 20, 2020, 7:42 am IST
Updated : Jun 20, 2020, 7:46 am IST
SHARE ARTICLE
PM Modi
PM Modi

ਸਰਬ ਪਾਰਟੀ ਮੀਟਿੰਗ 'ਚ ਚੀਨ ਨਾਲ ਤਣਾਅ ਬਾਰੇ ਵਿਚਾਰ ਵਟਾਂਦਰੇ ਕੀਤੇ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਕਰਵਾਰ ਨੂੰ ਭਾਰਤ-ਚੀਨ ਸਰਹੱਦ 'ਤੇ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਸੱਦੀ ਗਈ ਸਰਬ ਪਾਰਟੀ ਬੈਠਕ ਵਿਚ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੇ ਇਸ ਸੰਵੇਦਨਸ਼ੀਲ ਮੁੱਦੇ 'ਤੇ ਅਪਣੇ ਵਿਚਾਰ ਪ੍ਰਗਟ ਕੀਤੇ। ਇਸ ਡਿਜੀਟਲ ਮੀਟਿੰਗ ਦੀ ਸ਼ੁਰੂਆਤ ਉਨ੍ਹਾਂ 20 ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਜੋ ਪਿਛਲੇ ਦਿਨੀਂ ਪੂਰਬੀ ਲੱਦਾਖ 'ਚ ਚੀਨੀ ਸੈਨਿਕਾਂ ਨਾਲ ਝੜਪ ਵਿਚ ਸ਼ਹੀਦ ਹੋਏ ਸਨ। ਪ੍ਰਧਾਨ ਮੰਤਰੀ ਮੋਦੀ, ਰਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਸ਼ਹੀਦ ਫ਼ੌਜੀਆਂ ਦੇ ਸਨਮਾਨ ਵਿਚ ਖੜੇ ਹੋ ਕੇ ਮੌਨ ਧਾਰਨ ਕੀਤਾ।  

PM ModiPM Modi

ਸ਼ੁਰੂਆਤ ਵਿਚ ਰਾਜਨਾਥ ਸਿੰਘ ਅਤੇ ਜੈਸ਼ੰਕਰ ਨੇ ਟਕਰਾਅ ਬਾਰੇ ਗੱਲ ਕੀਤੀ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਭਾਰਤੀ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਮੀਟਿੰਗ ਵਿਚ ਨਰਿੰਦਰ ਮੋਦੀ ਨੇ ਕਿਹਾ ਕਿ ਨਾ ਤਾਂ ਕਿਸੇ ਵਲੋਂ ਸਾਡੇ ਖੇਤਰ ਵਿਚ ਘੁਸਪੈਠ ਕੀਤੀ ਗਈ ਹੈ ਅਤੇ ਨਾ ਹੀ ਕਬਜ਼ਾ ਹੋਇਆ ਹੈ। ਇਸ ਮੀਟਿੰਗ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਐਨਸੀਪੀ ਪ੍ਰਧਾਨ ਸ਼ਰਦ ਪਵਾਰ, ਟੀਆਰਐਸ ਆਗੂ ਕੇ ਚੰਦਰਸ਼ੇਖਰ ਰਾਓ, ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ, ਡੀਐਮਕੇ ਦੇ ਐਮ ਕੇ ਸਟਾਲਿਨ, ਵਾਈਐਸਆਰ ਕਾਂਗਰਸ ਪਾਰਟੀ ਦੇ ਵਾਈਐੱਸ ਜਗਨ ਮੋਹਨ ਰੈਡੀ ਅਤੇ ਸ਼ਿਵ ਸੈਨਾ ਆਗੂ ਉਧਵ ਠਾਕਰੇ ਵੀ ਮੌਜੂਦ ਸਨ।

ਸਰਕਾਰ ਵਲੋਂ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ। ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਕਿਹਾ ਹੈ ਕਿ ਸਰਹੱਦ 'ਤੇ ਸਥਿਤੀ ਬਾਰੇ ਪਾਰਦਰਸ਼ੀ ਹੋਣਾ ਚਾਹੀਦਾ ਹੈ। ਵਿਰੋਧੀ ਧਿਰ ਨੇ ਵੀ ਇਸ ਮੁੱਦੇ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਕੀਤੀ ਹੈ।

PM ModiPM Modi

ਮੀਟਿੰਗ 'ਚ 'ਆਪ' ਨੂੰ ਨਹੀਂ ਦਿਤਾ ਸੱਦਾ: ਪਾਰਟੀ ਆਗੂ- ਆਮ ਆਦਮੀ ਪਾਰਟੀ (ਆਪ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੀਨ ਨਾਲ ਸਰਹੱਦ ਤਣਾਅ ਮੁੱਦੇ 'ਤੇ ਸੱਦੀ ਗਈ ਸਰਬਪਾਰਟੀ ਮੀਟਿੰਗ 'ਚ ਸੱਦਾ ਨਹੀਂ ਦਿਤਾ ਗਿਆ ਹੈ। ਪਾਰਟੀ ਦੇ ਦੋ ਸੀਨੀਅਰ ਆਗੂਆਂ ਨੇ ਸ਼ੁਕਰਵਾਰ ਨੂੰ ਇਹ ਦਾਅਵਾ ਕੀਤਾ। ਆਪ ਆਗੂ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਦੀ ਦਿੱਲੀ 'ਚ ਸਰਕਾਰ ਹੈ ਅਤੇ ਪੰਜਾਬ 'ਚ ਉਹ ਮੁੱਖ ਵਿਰੋਧੀ ਪਾਰਟੀ ਹੈ, ਫਿਰ ਵੀ ਭਾਜਪਾ ਨੂੰ ਉਸ ਦੇ ਵਿਚਾਰ ਨਹੀਂ ਚਾਹੀਦੇ। ਸਿੰਘ ਨੇ ਟਵੀਟ ਕੀਤਾ, ''ਕੇਂਦਰ 'ਚ ਹੰਕਾਰ ਨਾਲ ਪੀੜਤ ਅਜੀਬ ਸਰਕਾਰ ਹੈ।

PM ModiPM Modi

ਆਮ ਆਦਮੀ ਪਾਰਟੀ ਦੀ ਦਿੱਲੀ 'ਚ ਸਰਕਾਰ ਹੈ। ਪੰਜਾਬ 'ਚ ਉਹ ਮੁੱਖ ਵਿਰੋਧੀ ਪਾਰਟੀ ਹੈ। ਦੇਸ਼ ਭਰ 'ਚ ਉਸ ਦੇ ਚਾਰ ਸਾਂਸਦ ਹਨ ਪਰ ਫਿਰ ਵੀ ਭਾਜਪਾ ਨੂੰ ਇਨੇ ਅਹਿਮ ਮੁੱਦੇ 'ਤੇ ਉਸਦੀ ਸਲਾਹ ਨਹੀਂ ਚਾਹੀਦੀ।  ਆਪ ਆਗੂ ਅਤੇ ਦਿੱਲੀ ਦੇ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਆਪ ਨੂੰ ਨਹੀਂ ਸੱਦਿਆ ਗਿਆ। ਉਨ੍ਹਾਂ ਕਿਹਾ, ''ਸਾਰੀਆਂ ਪਾਰਟੀਆਂ ਨੂੰ ਨਾਲ ਲੈਣ ਦੇ ਬਾਵਜੂਦ, ਭਾਜਪਾ ਗਣਿਤ ਦੇ ਫ਼ਾਰਮੂਲੇ ਦਾ ਪ੍ਰਯੋਗ ਕਰ ਕੇ ਇਹ ਤੈਅ ਕਰ ਰਹੀ ਹੈ ਕਿ ਕਿਸ ਨੂੰ ਸੱਦਣਾ ਹੈ ਅਤੇ ਕਿਸ ਨੂੰ ਨਹੀਂ। ਇਹ ਮੰਦਭਾਗਾ ਹੈ।''

PM ModiPM Modi

ਆਰਜੇਡੀ ਨਾਰਾਜ਼ : ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇ ਲੱਦਾਖ ਵਿਚ ਚੀਨ ਨਾਲ ਹੋਏ ਮੁਕਾਬਲੇ 'ਤੇ ਚਰਚਾ ਲਈ ਸ਼ੁਕਰਵਾਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿਚ ਸੱਦਾ ਨਾ ਦਿਤੇ ਜਾਣ 'ਤੇ  ਇਤਰਾਜ਼ ਜਾਹਿਰ ਕੀਤਾ ਅਤੇ ਕਿਹਾ ਕਿ ਬਿਹਾਰ ਦੀ ਸੱਭ ਤੋਂ ਵੱਡੀ ਪਾਰਟੀ ਦੀ ਅਣਦੇਖੀ ਕੀਤੀ ਗਈ। ਬਿਹਾਰ ਵਿਧਾਨ ਸਭਾ ਵਿਚ ਵਿਰੋਧੀ ਪਾਰਟੀ ਦੇ ਆਗੂ ਤੇਜਸਵੀ ਯਾਦਵ ਨੇ ਨਿਰਾਸ਼ਾ ਜ਼ਾਹਰ ਕੀਤੀ ਕਿ ਸੰਸਦ ਵਿਚ ਪੰਜ ਮੈਂਬਰ ਹੋਣ ਅਤੇ ਬਿਹਾਰ ਵਿਚ ਸੱਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਉਨ੍ਹਾਂ ਦੀ ਪਾਰਟੀ ਦੀ ਅਣਦੇਗੀ ਕੀਤੀ ਗਈ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement