ਆਖ਼ਰਕਾਰ ਮੰਤਰੀ ਦੇ ਅਹੁਦੇ ਤੋਂ ਸਿੱਧੂ ਦੀ ਹੋਈ ਛੁੱਟੀ, ਕੈਪਟਨ ਨੇ ਰਾਜਪਾਲ ਨੂੰ ਭੇਜਿਆ ਅਸਤੀਫ਼ਾ
Published : Jul 20, 2019, 1:01 pm IST
Updated : Jul 20, 2019, 3:25 pm IST
SHARE ARTICLE
Captain Amrinder Singh and Navjot Sidhu
Captain Amrinder Singh and Navjot Sidhu

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ...

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਅਸਤੀਫ਼ੇ ਦੀ ਕਾਰਵਾਈ ਸੰਪੂਰਨ ਕਰਨ ਲਈ ਮੁੱਖ ਮੰਤਰੀ ਨੇ ਅਸਤੀਫ਼ਾ ਰਾਜਪਾਲ ਨੂੰ ਭੇਜ ਦਿੱਤਾ ਹੈ। ਕੈਪਟਨ ਅਤੇ ਸਿੱਧੂ ਦਰਮਿਆਨ ਲੰਮੇ ਸਮੇਂ ਤੋਂ ਜਾਰੀ ਖਿੱਚੋਤਾਣ ਤੋਂ ਬਾਅਦ ਅੱਜ ਮੁੱਖ ਮੰਤਰੀ ਨੇ ਕੌੜਾ ਘੁੱਟ ਭਰ ਆਪਣੀ ਪਾਰਟੀ ਦੇ ਸਭ ਤੋਂ ਸਿਰਕੱਢ ਨੇਤਾ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।

Navjot SidhuNavjot Sidhu

ਸਿੱਧੂ ਨੇ 14 ਜੁਲਾਈ ਨੂੰ ਟਵਿਟਰ ਉਤੇ ਪੰਜਾਬ ਕੈਬਨਿਟ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਾਂਗਰਸ ਹਾਈਕਮਾਨ ਅਤੇ ਰਾਹੁਲ ਗਾਂਧੀ ਨੂੰ ਭੇਜੇ ਗਏ ਅਸਤੀਫ਼ੇ ਦੇ ਪੱਤਰ ਨੂੰ ਵੀ ਟਵਿਟਰ ਉਤੇ ਅਪਲੋਡ ਕੀਤਾ ਸੀ। ਜ਼ਿਕਰਯੋਗ ਹੈ ਕਿ ਕੈਪਟਨ ਨੇ ਸਿੱਧੂ ਤੋਂ ਸਥਾਨਕ ਵਿਭਾਗ ਖੋਹ ਕੇ ਉਨ੍ਹਾਂ ਬਿਜਲੀ ਉਰਜਾ ਮੰਤਰੀ ਬਣਾ ਦਿੱਤਾ ਸੀ। ਇਸੇ ਕਾਰਨ ਸਿੱਧੂ ਕੈਪਟਨ ਤੋਂ ਨਾਰਾਜ਼ ਚੱਲ ਰਹੇ ਸੀ। ਕਾਫ਼ੀ ਸਮੇਂ ਗੁਜਰਨ ਤੋਂ ਬਾਅਦ ਵੀ ਉਨ੍ਹਾਂ ਨੇ ਅਪਣਾ ਵਿਭਾਗ ਨਹੀਂ ਸਾਭਿਆ ਸੀ।

10 ਜੂਨ ਨੂੰ ਹੀ ਭੇਜ ਦਿੱਤਾ ਸੀ ਅਸਤੀਫ਼ਾ

ਟਵਿਟਰ ਉਤੇ ਅਸਤੀਫ਼ੇ ਦਾ ਪੱਤਰ ਪੋਸਟ ਕਰਦੇ ਦੇ ਨਾਲ ਸਿਅੱਧੂ ਨੇ ਲਿਖਿਆ ਸੀ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਨੂੰ ਸੰਭੋਧਿਤ ਕਰਦੇ ਹੋਏ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਿੱਧੂ ਦੇ ਮੁਤਾਬਿਕ 10 ਜੂਨ ਨੂੰ ਹੀ ਉਨ੍ਹਾਂ ਨੇ ਇਹ ਪੱਤਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਸੀ।

ਇਹ ਸੀ ਕੈਪਟਨ ਤੇ ਸਿੱਧੂ ਵਿਚਾਲੇ ਤਤਕਾਰ ਦੇ ਕਾਰਨ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਨਵਜੋਤ ਸਿੱਧੂ ਨੂੰ ਕੈਬਨਿਟ ਵਿਚ ਉਪ ਮੁੱਖ ਮੰਤਰੀ ਦਾ ਅਹੁਦਾ ਮਿਲਣ ਦੀ ਉਮੀਦ ਸੀ ਪਰ ਉਨ੍ਹਾਂ ਦੀਆਂ ਉਮੀਦਾਂ ਉਤੇ ਉਸ ਸਮੇਂ ਪਾਣੀ ਫਿਰ ਗਿਆ ਜਦੋਂ ਉਨ੍ਹਾਂ ਨੂੰ ਪੰਜਾਬ ਕੈਬਨਿਟ ‘ਚ ਸਥਾਨਕ ਮੰਤਰਾਲਾ ਸੌਂਪ ਦਿੱਤਾ ਗਿਆ ਸੀ।  

Punjab News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter ਤੇ follow ਕਰੋ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement