
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਅੱਜ ਸ਼ਾਮੀਂ 15 ਵਿਰੋਧੀ ਧਿਰਾਂ ਦੇ ਨੇਤਾਵਾਂ ਦੀ ਅਹਿਮ ਬੈਠਕ ਸੱਦੀ ਗਈ ਹੈ।
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Congress President Sonia Gandhi) ਵੱਲੋਂ ਅੱਜ ਸ਼ਾਮੀਂ 15 ਵਿਰੋਧੀ ਧਿਰਾਂ ਦੇ ਨੇਤਾਵਾਂ ਦੀ ਅਹਿਮ ਬੈਠਕ (Sonia Gandhi to meet leaders of opposition parties) ਸੱਦੀ ਗਈ ਹੈ। ਇਸ ਵਰਚੁਅਲ ਬੈਠਕ ਵਿਚ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee), ਤਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ, ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ, ਐਨਸੀਪੀ ਮੁਖੀ ਸ਼ਰਦ ਪਵਾਰ ਸਮੇਤ ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ ਸ਼ਾਮਲ ਹੋਣਗੇ।
Sonia Gandhi
ਹੋਰ ਪੜ੍ਹੋ: ਪਤਨੀ ਦਾ ਘਿਰਾਓ ਹੋਣ 'ਤੇ ਭੜਕੇ ਰਾਜਾ ਵੜਿੰਗ, ਫੇਸਬੁੱਕ 'ਤੇ ਲਾਈਵ ਹੋ ਕੱਢਿਆ ਗੁੱਸਾ
ਇਸ ਬੈਠਕ ਲਈ ਆਮ ਆਦਮੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੂੰ ਸੱਦਾ ਨਹੀਂ ਭੇਜਿਆ ਗਿਆ ਹੈ। ਇਸ ਬੈਠਕ ਜ਼ਰੀਏ ਵਿਰੋਧੀ ਧਿਰਾਂ ਸੱਤਾਧਾਰੀ ਭਾਜਪਾ ਨੂੰ ਅਪਣੀ ਇਕਜੁੱਟਤਾ ਵੀ ਦਿਖਾਉਣਗੀਆਂ। ਦੱਸ ਦਈਏ ਕਿ ਹਾਲ ਹੀ ਵਿਚ ਖਤਮ ਹੋਏ ਸੰਸਦ ਦੇ ਮਾਨਸੂਨ ਇਜਲਾਸ ਵਿਚ ਪੇਗਾਸਸ ਜਾਸੂਸੀ ਮਾਮਲੇ, ਕਿਸਾਨ ਅੰਦੋਲਨ, ਮਹਿੰਗਾਈ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਿਆ ਸੀ।
Mamata Banerjee
ਹੋਰ ਪੜ੍ਹੋ: ‘ਅਤਿਵਾਦ ਦੇ ਅਧਾਰ ’ਤੇ ਸਾਮਰਾਜ ਖੜ੍ਹਾ ਕਰਨ ਵਾਲੇ ਜ਼ਿਆਦਾ ਦੇਰ ਨਹੀਂ ਟਿਕ ਸਕਦੇ’- PM ਮੋਦੀ
ਅਗਲੇ ਸਾਲ ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਵਿਰੋਧੀ ਧਿਰਾਂ ਭਾਜਪਾ ਨੂੰ ਮਾਤ ਦੇਣ ਲਈ ਰਣਨੀਤੀ ਵੀ ਤਿਆਰ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਹਾਲ ਹੀ ਵਿਚ ਟੀਐਮਸੀ ਮੁਖੀ ਮਮਤਾ ਬੈਨਰਜੀ ਨੇ ਦਿੱਲੀ ਦਾ ਦੌਰਾ ਕੀਤਾ ਸੀ।
Udhav Thakrey
ਹੋਰ ਪੜ੍ਹੋ: ਨਵਜੋਤ ਸਿੱਧੂ ਦੀ ਮੰਗ 'ਤੇ CM ਨੇ ਜਤਾਈ ਸਹਿਮਤੀ, ਕੈਬਨਿਟ ਮੰਤਰੀਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਇਸ ਦੌਰਾਨ ਉਹਨਾਂ ਨੇ ਸੋਨੀਆ ਗਾਂਧੀ ਸਮੇਤ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਖ਼ਬਰਾਂ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਵਿਰੋਧੀ ਧਿਰਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਮਿਲ ਕੇ ਲੜਨ ਦੀ ਯੋਜਨਾ ਬਣਾ ਰਹੀਆਂ ਹਨ।