ਦਲਿਤ ਦੇ ਪੁੱਤ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਪੇਟ ਵਿਚ ਦਰਦ ਹੋ ਰਿਹਾ- ਕਾਂਗਰਸ
Published : Sep 20, 2021, 4:23 pm IST
Updated : Sep 20, 2021, 4:23 pm IST
SHARE ARTICLE
BJP's stomach ache due to Dalit's son becoming CM: Congress
BJP's stomach ache due to Dalit's son becoming CM: Congress

ਕਾਂਗਰਸ ਨੇ ਆਰੋਪ ਲਾਇਆ ਕਿ ਪੰਜਾਬ ਦੇ ਇਕ ਗਰੀਬ ਅਤੇ ਦਲਿਤ ਦੇ ਬੇਟੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਾਜਪਾ ਦੇ ਪੇਟ ਵਿਚ ਦਰਦ ਹੋ ਰਿਹਾ ਹੈ

ਨਵੀਂ ਦਿੱਲੀ: ਕਾਂਗਰਸ ਨੇ ਆਰੋਪ ਲਾਇਆ ਕਿ ਪੰਜਾਬ ਦੇ ਇਕ ਗਰੀਬ ਅਤੇ ਦਲਿਤ ਦੇ ਬੇਟੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਾਜਪਾ ਦੇ ਪੇਟ ਵਿਚ ਦਰਦ ਹੋ ਰਿਹਾ ਹੈ, ਜਿਸ ਕਾਰਨ ਇਹ ਉਹਨਾਂ ਨੂੰ ਜ਼ਲੀਲ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਬਸਪਾ ਮੁਖੀ ਮਾਇਆਵਤੀ ਦੇ ਇਕ ਬਿਆਨ 'ਤੇ ਨਿਸ਼ਾਨਾ ਸਾਧਦਿਆਂ ਉਹਨਾਂ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਵਜੋਂ ਦਲਿਤ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਣ।

PhotoCharanjit Singh Channi

ਹੋਰ ਪੜ੍ਹੋ: ਨਵਾਂ CM ਬਣਦਿਆਂ ਹੀ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ, CMO ਵਿਚ ਹੋਈਆਂ ਨਵੀਆਂ ਤੈਨਾਤੀਆਂ

ਉਹਨਾਂ ਕਿਹਾ, ‘ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਕਾਰਨ ਭਾਜਪਾ ਦੇ ਪੇਟ ਵਿਚ ਦਰਦ ਹੈ। ਇਸੇ ਲਈ ਉਹ ਚੰਨੀ ਜੀ ਅਤੇ ਦਲਿਤਾਂ ਦਾ ਅਪਮਾਨ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਮੋਦੀ ਜੀ ਦਲਿਤਾਂ ਦੇ ਨਾਂਅ ’ਤੇ ਵੋਟਾਂ ਮੰਗਦੇ ਹਨ ਪਰ ਉਹਨਾਂ ਨੇ ਦੇਸ਼ ਵਿਚ ਕਿਸੇ ਵੀ ਦਲਿਤ ਨੂੰ ਮੁੱਖ ਮੰਤਰੀ ਨਹੀਂ ਬਣਾਇਆ’।

Randeep SurjewalaRandeep Surjewala

ਹੋਰ ਪੜ੍ਹੋ: ਰਣਦੀਪ ਸੁਰਜੇਵਾਲਾ ਦਾ ਬਿਆਨ, ‘2022 ਦੀਆਂ ਚੋਣਾਂ ’ਚ ਸਿੱਧੂ ਤੇ CM ਚੰਨੀ ਹੋਣਗੇ ਪਾਰਟੀ ਦਾ ਚਿਹਰਾ’

ਕਾਂਗਰਸੀ ਆਗੂ ਨੇ ਸਵਾਲ ਕੀਤਾ, “ਕੀ ਇਕ ਗਰੀਬ ਅਤੇ ਦਲਿਤ ਦਾ ਪੁੱਤਰ ਮੁੱਖ ਮੰਤਰੀ ਨਹੀਂ ਬਣ ਸਕਦਾ? ਭਾਜਪਾ, ਆਪ, ਬਸਪਾ ਅਤੇ ਅਕਾਲੀ ਦਲ ਦੇ ਪੇਟ ਵਿਚ ਦਰਦ ਕਿਉਂ ਹੈ? ਸੁਰਜੇਵਾਲਾ ਮੁਤਾਬਕ, ਕਾਂਗਰਸ ਨੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਦੇਸ਼ ਦੇ ਰਾਸ਼ਟਰਪਤੀ, ਲੋਕ ਸਭਾ ਸਪੀਕਰ ਅਤੇ ਗ੍ਰਹਿ ਮੰਤਰੀ ਦੇ ਅਹੁਦੇ ਤੱਕ ਪਹੁੰਚਣ ਦੇ ਮੌਕੇ ਦਿੱਤੇ।

MayawatiMayawati

ਹੋਰ ਪੜ੍ਹੋ: ਚਰਨਜੀਤ ਚੰਨੀ ਦੇ CM ਬਣਨ ’ਤੇ ਅਸ਼ਵਨੀ ਸ਼ਰਮਾ ਦਾ ਬਿਆਨ, ‘ਕਾਂਗਰਸ ਨੇ ਮਜਬੂਰੀ ’ਚ ਲਿਆ ਫੈਸਲਾ’

ਮਾਇਆਵਤੀ 'ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸ ਨੇਤਾ ਨੇ ਕਿਹਾ, "ਅਸੀਂ ਮਾਇਆਵਤੀ ਜੀ ਦਾ ਸਨਮਾਨ ਕਰਦੇ ਹਾਂ। ਉਹ ਸਾਡੇ ਬਜ਼ੁਰਗ ਹਨ। ਅਸੀਂ ਉਹਨਾਂ ਨੂੰ ਕਹਿੰਦੇ ਹਾਂ ਕਿ ਉਹ ਵੀ ਐਲਾਨ ਕਰਨ ਕਿ ਪੰਜਾਬ ਵਿਚ ਅਕਾਲੀ ਦਲ ਅਤੇ ਬਸਪਾ ਦਾ ਮੁੱਖ ਮੰਤਰੀ ਉਮੀਦਵਾਰ ਦਲਿਤ ਹੋਵੇਗਾ”।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement