ਪੰਜਾਬ 'ਚ ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ
Published : Sep 20, 2023, 4:35 pm IST
Updated : Sep 20, 2023, 7:02 pm IST
SHARE ARTICLE
Former BJP MLA from Abohar Arun Narang joins AAP
Former BJP MLA from Abohar Arun Narang joins AAP

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

 

ਚੰਡੀਗੜ੍ਹ: ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਬੁਧਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਰਸਮੀ ਤੌਰ ’ਤੇ ਨਾਰੰਗ ਨੂੰ ਪਾਰਟੀ ਵਿਚ ਸ਼ਾਮਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ: ਨਿੱਝਰ ਕਤਲਕਾਂਡ : ਭਾਰਤ ’ਤੇ ਲਾਏ ਕੈਨੇਡਾ ਦੇ ਦੋਸ਼ਾਂ ’ਤੇ ਸਹਿਯੋਗੀ ਦੇਸ਼ਾਂ ਦੀ ਵੱਖੋ-ਵੱਖ ਰਾਏ 

ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ ਭਾਜਪਾ 'ਚ ਸ਼ਾਮਲ ਹੋ ਗਏ ਹਨ) ਨੂੰ ਹਰਾਇਆ ਸੀ। ਅਰੁਣ ਨਾਰੰਗ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿਚ ਬਹੁਤ ਮਸ਼ਹੂਰ ਹਨ। ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਸਨ।

ਇਹ ਵੀ ਪੜ੍ਹੋ: ਭਾਰਤ ਵਲੋਂ ਕੈਨੇਡਾ ਵਿਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ

ਅਰੁਣ ਨਾਰੰਗ ਨੂੰ ਪਾਰਟੀ ਵਿਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ। 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।  ਉਨ੍ਹਾਂ ਕਿਹਾ ਕਿ ਨਾਰੰਗ ਦੇ ‘ਆਪ’ ਵਿਚ ਸ਼ਾਮਲ ਹੋਣ ਨਾਲ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ​​ਹੋਵੇਗੀ।

 

Tags: arun narang, bjp

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement