ਇਹ ਜੀਵਨ ਅਤੇ ਮੌਤ ਦਾ ਸਵਾਲ, ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਤੁਰੰਤ ਕਦਮ ਚੁੱਕੇ ਪੰਜਾਬ ਸਰਕਾਰ: ਰਾਜਾ ਵੜਿੰਗ
Published : Sep 20, 2023, 7:22 pm IST
Updated : Sep 20, 2023, 7:22 pm IST
SHARE ARTICLE
Amrinder Singh Raja Warring
Amrinder Singh Raja Warring

ਕਿਹਾ, ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹਰ ਪੰਜਾਬੀ ਦੀ ਤਰਜੀਹ

 

ਬਰਨਾਲਾ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਲੀਡਰਸ਼ਿਪ ਵਲੋਂ ਲਗਾਤਾਰ ਵੱਧ ਰਹੀਆਂ ਮੌਤਾਂ ਵਿਰੁਧ ਅਪਣਾ ਰੋਸ ਜ਼ਾਹਰ ਕਰਨ ਲਈ ਬਰਨਾਲਾ ਵਿਖੇ ਪੰਜਾਬ ਸਰਕਾਰ ਵਿਰੁਧ ਇਕ ਹੋਰ ਵਿਸ਼ਾਲ ‘ਨਸ਼ਾ ਵਿਰੋਧੀ’ ਧਰਨਾ ਦਿਤਾ ਗਿਆ। ਕਾਂਗਰਸ ਪਾਰਟੀ ਦੀ ਪੰਜਾਬ ਇਕਾਈ ਨੇ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਕਰਨ, ਪੰਚਾਇਤਾਂ ਨੂੰ ਭੰਗ ਕਰਨ ਦੇ ਫ਼ੈਸਲੇ ਨੂੰ ਵਾਪਸ ਲੈਣ ਲਈ ਪੰਜਾਬ ਸਰਕਾਰ 'ਤੇ ਦਬਾਅ ਬਣਾਉਣ ਅਤੇ ਨਸ਼ਿਆਂ ਦੀ ਹੋ ਰਹੀ ਵਿਕਰੀ ਅਤੇ ਇਸ ਕਾਰਨ ਹੋ ਰਹੀਆਂ ਮੌਤਾਂ ਦੇ ਵਿਰੁਧ ਪਿਛਲੇ ਦੋ ਮਹੀਨਿਆਂ ਤੋਂ ਸੂਬੇ ਭਰ 'ਚ ਲੜੀਵਾਰ ਧਰਨੇ ਦਿਤੇ ਹਨ।

ਅੱਜ ਬਰਨਾਲਾ ਵਿਖੇ ਧਰਨੇ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਨਸ਼ਾਖੋਰੀ ਸੂਬੇ ਦੀ ਜਵਾਨੀ ਨੂੰ ਖਾ ਰਹੀ ਹੈ ਅਤੇ ਇਸ ਬੁਰਾਈ ਤੋਂ ਬਚਾਉਣਾ ਹਰ ਪੰਜਾਬੀ ਦਾ ਫਰਜ਼ ਹੈ। ਜੇਕਰ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਬਚਾਉਣ ਲਈ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਅਸੀਂ ਇਹ ‘ਨਸ਼ਾ ਵਿਰੋਧੀ’ ਧਰਨੇ ਜਾਰੀ ਰੱਖਾਂਗੇ। ਉਨ੍ਹਾਂ ਕਿਹਾ, “ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਕੱਠੇ ਹੋਣ ਅਤੇ ਨੌਜਵਾਨਾਂ ਅਤੇ ਸੂਬੇ ਨੂੰ ਬਚਾਉਣ ਲਈ ਨਸ਼ਿਆਂ ਵਿਰੁਧ ਆਵਾਜ਼ ਬੁਲੰਦ ਕਰਨ ”।

Congress Rally At BarnalaCongress Rally At Barnala

ਸਰਕਾਰ ਦੀ ਆਲੋਚਨਾ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਯੋਗਤਾ ਨੇ ਨਸ਼ਾ ਤਸਕਰਾਂ ਨੂੰ ਖੁੱਲ੍ਹੀ ਛੋਟ ਦਿਤੀ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਦੌਰਾਨ ਵੱਖ-ਵੱਖ ਪਿੰਡਾਂ ਵਿਚ ਰੋਸ ਪ੍ਰਦਰਸ਼ਨਾਂ ਦੌਰਾਨ ਪੀੜਤ ਪਰਿਵਾਰਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਦੀ ਬੇਵਸੀ ਨੂੰ ਦੇਖਿਆ ਹੈ, ਜਿਨ੍ਹਾਂ ਨੇ ਨਸ਼ੇ ਦੀ ਓਵਰਡੋਜ਼ ਕਾਰਨ ਅਪਣਾ ਇਕਲੌਤਾ ਰੋਟੀ ਕਮਾਉਣ ਵਾਲਾ ਗੁਆ ਦਿਤਾ ਸੀ। ਇਹ ਸਹੀ ਸਮਾਂ ਹੈ ਕਿ ਅਸੀਂ ਵਪਾਰੀਆਂ ਨੂੰ ਬੇਨਕਾਬ ਕਰੀਏ ਅਤੇ ਦੂਜਿਆਂ ਨੂੰ ਮੌਤ ਦੇ ਰਸਤੇ 'ਤੇ ਚੱਲਣ ਤੋਂ ਬਚਾਈਏ।

 

ਰਾਜਾ ਵੜਿੰਗ ਨੇ ਕਿਹਾ, “ਪੰਜਾਬ ਦੇ ਲੋਕ ਜੋ ਨਸ਼ਿਆਂ ਕਾਰਨ ਅਪਣੇ ਕਰੀਬੀਆਂ ਨੂੰ ਗੁਆ ਚੁੱਕੇ ਹਨ, ਉਹ ਨਸ਼ਿਆਂ ਦੇ ਖਾਤਮੇ ਦੇ ‘ਆਪ’ ਪਾਰਟੀ ਦੇ ਵਾਅਦੇ ‘ਤੇ ਵਿਸ਼ਵਾਸ ਕਰਦੇ ਸਨ। ਉਨ੍ਹਾਂ ਨੇ ‘ਬਦਲਾਅ’ ਨੂੰ ਵੋਟ ਦਿਤੀ ਜੋ ਕਿ ਇਕ ਤਬਾਹੀ ਸਾਬਤ ਹੋਈ ਕਿਉਂਕਿ ‘ਆਪ’ ਦੀ ਸੱਤਾ ਸੰਭਾਲਣ ਤੋਂ ਬਾਅਦ ਹੀ ਨਸ਼ੇ ਦੀ ਓਵਰਡੋਜ਼ ਦੇ ਮਾਮਲੇ ਵਧੇ ਹਨ”। ਵੜਿੰਗ ਨੇ ਕਿਹਾ, “ਅਸੀਂ ਮਹਿਸੂਸ ਕੀਤਾ ਹੈ ਕਿ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਆਪ ਸਰਕਾਰ ਨਸ਼ਿਆਂ ਵਿਚ ਗ੍ਰਸਤ ਨੌਜਵਾਨਾਂ ਨੂੰ ਬਚਾਉਣ ਲਈ ਕੁੱਝ ਨਹੀਂ ਕਰ ਰਹੀ। ਵੜਿੰਗ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਨੂੰ Dਪਣੀ ਆਵਾਜ਼ ਬੁਲੰਦ ਕਰਨ ਦੀ ਲੋੜ ਹੈ”।

Congress Rally At Barnala
Congress Rally At Barnala

ਵੜਿੰਗ ਨੇ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਵਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਰੀ ਇਕੱਠ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਸਰਕਾਰਾਂ ਤੋਂ ਤੰਗ ਆ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਬਚਾਉਣਾ ਉਨ੍ਹਾਂ ਦੀ ਤਰਜੀਹ ਸੂਚੀ ਵਿਚ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਪੱਸ਼ਟ ਸੰਦੇਸ਼ ਦਿਤਾ ਜਾ ਰਿਹਾ ਹੈ ਕਿ ਉਹ ਮੁਆਵਜ਼ਾ, ਨੌਕਰੀਆਂ ਅਤੇ ਇਥੋਂ ਤਕ ਕਿ ਮੁਫਤ ਬਿਜਲੀ, ਸੇਵਾਵਾਂ ਅਤੇ ਸਕੀਮਾਂ ਵੀ ਛੱਡ ਸਕਦੇ ਹਨ ਪਰ ਉਹ ਅਪਣੇ ਅਜ਼ੀਜ਼ਾਂ ਦੀ ਜਾਨ ਬਚਾਉਣੀ ਨਹੀਂ ਛੱਡ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਅਤੇ ਨੌਜਵਾਨਾਂ ਨੂੰ ਬਚਾਉਣ ਦਾ ਭਰੋਸਾ ਦਿੰਦੇ ਹਨ ਤਾਂ ਮੈਂ ਆਪਣੇ ਲੋਕਾਂ ਲਈ ਕੁੱਝ ਵੀ ਕਰਨ ਲਈ ਤਿਆਰ ਹਾਂ।

ਵੜਿੰਗ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਦਿਤੀ ਮਨਜ਼ੂਰੀ ਸਬੰਧੀ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਮਿਲੀ ਮਨਜ਼ੂਰੀ ਕਾਂਗਰਸ ਪਾਰਟੀ ਦੀ ਜਿੱਤ ਹੈ। ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੌਰਾਨ 9 ਮਾਰਚ 2010 ਨੂੰ ਰਾਜ ਸਭਾ ਵਿੱਚ ਬਿੱਲ ਪਾਸ ਕੀਤਾ ਗਿਆ ਸੀ ਤਾਂ ਜੋ ਦੇਸ਼ ਨੂੰ ਮਜ਼ਬੂਤ ਕਰਨ ਵਿਚ ਔਰਤਾਂ ਨੂੰ ਯੋਗਦਾਨ ਪਾਉਣ ਦੇ ਵੱਧ ਮੌਕੇ ਦਿਤੇ ਜਾ ਸਕਣ। ਰਾਹੁਲ ਗਾਂਧੀ ਨੇ ਸੰਸਦ ਵਿਚ ਬਿੱਲ ਪੇਸ਼ ਕਰਨ ਲਈ ਸੱਤਾ ਵਿਚ ਆਈ ਪਾਰਟੀ ਨੂੰ ਵਾਰ-ਵਾਰ ਪੱਤਰ ਲਿਖਿਆ ਸੀ। ਹਾਲ ਹੀ ਵਿਚ ਹੋਈ ਪਾਰਟੀ ਮੀਟਿੰਗ ਵਿਚ ਵੀ ਅਸੀਂ ਵਿਸ਼ੇਸ਼ ਸੈਸ਼ਨ ਦੌਰਾਨ ਸੰਸਦ ਵਿਚ ਬਿੱਲ ਪਾਸ ਕਰਵਾਉਣ ਬਾਰੇ ਫਿਰ ਚਰਚਾ ਕੀਤੀ।

 

ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਅਗਲੀ ਜਨਗਣਨਾ ਤਕ ਲਾਗੂ ਕਰਨ ਵਿਚ ਦੇਰੀ ਕਰਨ ਲਈ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਉਮੀਦਾਂ ‘ਤੇ ਇਕ ਹੋਰ ਧੋਖਾ ਹੈ। ਇਸ ਦੇਰੀ ਨੇ ਮਰਦਮਸ਼ੁਮਾਰੀ ਨੂੰ ਪ੍ਰਕਾਸ਼ਤ ਕਰਨ ਵਿਚ ਭਾਜਪਾ ਸਰਕਾਰ ਦੀ ਅਸਫਲਤਾ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਲਗਭਗ 3 ਸਾਲ ਪਹਿਲਾਂ ਕੀਤੀ ਜਾਣੀ ਚਾਹੀਦੀ ਸੀ, ਇਸ ਤੱਥ ਤੋਂ ਇਲਾਵਾ ਕਿ ਪ੍ਰਧਾਨ ਮੰਤਰੀ ਔਰਤਾਂ, ਜੋ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਦੇ ਅਧਿਕਾਰਾਂ ਲਈ ਸਿਰਫ਼ ਜ਼ਿਆਦਾ ਗੱਲਾਂ ਕਰਦੇ ਹਨ ਪਰ ਕੋਈ ਕਾਰਵਾਈ ਨਹੀਂ ਕਰਦੇ ਹਨ। ਪਰ ਔਰਤਾਂ ਲੋਕ ਸਭਾ ਚੋਣਾਂ ਵਿਚ ਭਾਜਪਾ ਲੀਡਰਸ਼ਿਪ ਨੂੰ ਜ਼ਰੂਰ ਸਬਕ ਸਿਖਾਉਣਗੀਆਂ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement