Punjab News: ਮੁੱਖ ਮੰਤਰੀ ਨੂੰ ਸੱਭ ਤੋਂ ਜ਼ਿਆਦਾ ਡਰ ਹੁਸ਼ਿਆਰਪੁਰ ਤੋਂ ਲੱਗਦਾ: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਤੰਜ਼
Published : Nov 20, 2023, 2:07 pm IST
Updated : Nov 20, 2023, 2:07 pm IST
SHARE ARTICLE
Som Parkash and Sunil Jakhar
Som Parkash and Sunil Jakhar

ਸਰਵਣਜੀਤ ਸਿੰਘ ਧੁਨ 'ਤੇ 2002 ਵਿਚ ਦਰਜ ਹੋਈ ਸੀ ਨਸ਼ਾ ਤਸਕਰੀ ਦੀ ਐਫਆਈਆਰ – ਸੁਨੀਲ ਜਾਖੜ

Punjab News: ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਰੈਲੀ ਦੌਰਾਨ ਕੀਤੇ ਗਏ ਐਲਾਨਾਂ ਮੌਕੇ ਪੰਜਾਬੀਆਂ ਨਾਲ ਝੂਠ ਬੋਲਿਆ ਗਿਆ। ਸੋਮ ਪ੍ਰਕਾਸ਼ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਮੈਡੀਕਲ ਕਾਲਜ 2020 'ਚ ਕੇਂਦਰ ਨੇ ਮਨਜ਼ੂਰ ਕੀਤਾ ਸੀ| ਇਸ ਦੇ ਨਾਲ ਹੀ ਕਪੂਰਥਲਾ ਦਾ ਮੈਡੀਕਲ ਕਾਲਜ ਵੀ ਕੇਂਦਰ ਵਲੋਂ ਮਨਜ਼ੂਰ ਕੀਤਾ ਗਿਆ, ਜਿਸ ਵਿਚ 60% ਕੇਂਦਰ ਅਤੇ ਸੂਬੇ ਨੇ 40% ਦੇਣਾ ਸੀ|

ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀਆਂ ਸਕੀਮਾਂ ਨਾਲ ਅਪਣਾ ਪ੍ਰਚਾਰ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਅਪਣੇ ਹਿੱਸੇ ਦੇ ਪੈਸੇ ਪਹਿਲਾਂ ਹੀ ਭੇਜ ਦਿਤੇ ਗਏ ਹਨ। ਉਨ੍ਹਾਂ ਦਸਿਆ ਕਿ ਲੋਕ ਸਭਾ ਹਲਕੇ ਵਿਚ 2500 ਕਰੋੜ ਦੇ ਕੰਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਆਡੀਟੋਰੀਅਮ ਵੀ ਅਕਾਲੀ-ਭਾਜਪਾ ਸਰਕਾਰ 'ਚ ਸ਼ੁਰੂ ਹੋਇਆ ਅਤੇ ਉਸ ਸਮੇਂ ਦੀ ਸਰਕਾਰ ਵਲੋਂ ਹੀ 100 ਕਰੋੜ ਰੁਪਏ ਮਨਜ਼ੂਰ ਵੀ ਕੀਤੇ ਗਏ ਸਨ।

ਉਨ੍ਹਾਂ ਸੂਬਾ ਸਰਕਾਰ ’ਤੇ ਤੰਜ਼ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਸੱਭ ਤੋਂ ਜ਼ਿਆਦਾ ਡਰ ਹੁਸ਼ਿਆਰਪੁਰ ਤੋਂ ਲੱਗਦਾ ਹੈ, ਕਿਉਂਕਿ ਉਨ੍ਹਾਂ ਨੂੰ ਪਿਛਲੀਆਂ ਚੋਣਾਂ ਵਿਚ ਇਥੇ ਹਾਰ ਦਾ ਮੂੰਹ ਦੇਖਣਾ ਪਿਆ ਸੀ ਅਤੇ ਇਥੇ ਇਹ ਚੌਥੇ ਨੰਬਰ ’ਤੇ ਆਈ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘ਆਪ’ ਆਗੂ ਸਿਰਫ਼ ਰੰਗ ਰੋਗਨ ਕਰਵਾ ਕੇ ਹੀ ਵਿਕਾਸ ਕਾਰਜ ਅਪਣੇ ਨਾਮ ਲਵਾ ਲੈਂਦੇ ਹਨ ਜਦਕਿ ਇਨ੍ਹਾਂ ਵਿਚ ਸੱਚਾਈ ਕੁੱਝ ਹੋਰ ਹੀ ਹੁੰਦੀ ਹੈ।

ਸਰਵਣਜੀਤ ਸਿੰਘ ਧੁਨ 'ਤੇ 2002 ਵਿਚ ਦਰਜ ਹੋਇਆ ਸੀ ਨਸ਼ਾ ਤਸਕਰੀ ਦਾ ਮਾਮਲਾ

ਉਧਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਵਿਧਾਇਕ ਸਰਵਣਜੀਤ ਸਿੰਘ ਧੁਨ 'ਤੇ 2002 ਵਿਚ ਨਸ਼ਾ ਤਸਕਰੀ ਦੀ ਐਫਆਈਆਰ ਦਰਜ ਹੋਈ ਸੀ, ਇਸ ਵਿਚ ਉਨ੍ਹਾਂ ਦੇ ਭਰਾਵਾਂ ਦੇ ਨਾਂਅ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿਚ ਵਿਧਾਇਕ ਦਾ ਕਹਿਣਾ ਹੈ ਕਿ ਹੈਰੋਇਨ ਸਣੇ ਗ੍ਰਿਫ਼ਤਾਰ ਨੌਜਵਾਨ ਉਨ੍ਹਾਂ ਦਾ ਭਤੀਜਾ ਨਹੀਂ ਹੈ ਪਰ ਸਰਕਾਰ ਨੂੰ ਇਸ (2002 ਵਿਚ ਦਰਜ) ਐਫਆਈਆਰ ਸਬੰਧੀ ਜਵਾਬ ਦੇਣਾ ਚਾਹੀਦਾ ਹੈ ਕਿਉਂਕਿ ਅੱਜ ਕੱਲ੍ਹ ਲੋਕ ਅਪਣੇ ਮਾਪਿਆਂ ਨੂੰ ਛੱਡ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਅਪਣੇ ਮੰਤਰੀਆਂ ਅਤੇ ਵਿਧਾਇਕਾਂ ਬਾਰੇ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ? ਪਾਰਲੀਮੈਂਟਰੀ ਲੈਜਿਸਲੇਟਿਵ ਸਰਵਿਸ ਵਲੋਂ ਛਾਪੀ ਗਈ ਰੀਪੋਰਟ 'ਚ ਆਮ ਆਦਮੀ ਪਾਰਟੀ ਦੇ 50% ਵਿਧਾਇਕਾਂ ਦੇ ਅਪਰਾਧਕ ਮਾਮਲਿਆ ਬਾਰੇ ਜ਼ਿਕਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸੁਨੀਲ ਜਾਖੜ ਨੇ ਕਾਨੂੰਨ ਵਿਵਸਥਾ ਉਤੇ ਵੀ ਸਵਾਲ ਚੁੱਕੇ, ਉਨ੍ਹਾਂ ਕਿਹਾ ਕਿ  ਜਦੋਂ ਦੀ ‘ਆਪ’ ਸਰਕਾਰ ਬਣੀ ਹੈ, ਸੂਬੇ ਵਿਤ ਕੋਈ ਵੀ ਅਪਣੇ-ਆਪ ਨੂੰ ਸੁਰੱਖਿਅਤ ਨਹੀਂ ਸਮਝਦਾ।

(For more news apart from Chief Minister fears Hoshiarpur the most: Som Parkash, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement