ਐਸ.ਸੀ. ਕਮਿਸ਼ਨ ਵਲੋਂ ਸ਼ੁਰੂ ਕੀਤੀ ਕਾਰਵਾਈ ਨੂੰ ਰੋਕਣ ਦੀ ਕੀਤੀ ਅਪੀਲ
Punjab Congress President Raja Warring Knocks on the Door of the High Court Latest News in Punjabi ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਐਸ.ਸੀ. ਕਮਿਸ਼ਨ ਵਲੋਂ ਸ਼ੁਰੂ ਕੀਤੀ ਕਾਰਵਾਈ ਨੂੰ ਰੋਕਣ ਦੀ ਅਪੀਲ ਕੀਤੀ ਹੈ।
ਰਾਜਾ ਵੜਿੰਗ ਦਾ ਕਹਿਣਾ ਹੈ ਕਿ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਦੌਰਾਨ 2 ਨਵੰਬਰ ਨੂੰ ਬੂਟਾ ਸਿੰਘ ਬਾਰੇ ਦਿੱਤੇ ਗਏ ਬਿਆਨ 'ਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਕਾਰਵਾਈ ਨੂੰ ਰੋਕਿਆ ਜਾਣਾ ਚਾਹੀਦਾ ਹੈ।
ਵੜਿੰਗ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿਚ ਉਨ੍ਹਾਂ ਵਿਰੁੱਧ 4 ਨਵੰਬਰ ਨੂੰ ਹੀ ਐਫ਼.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ, ਇਸ ਲਈ ਕਮਿਸ਼ਨ ਲਈ ਸਮਾਨਾਂਤਰ ਕਾਰਵਾਈ ਕਰਨਾ ਉਚਿਤ ਨਹੀਂ ਹੈ।
ਉਨ੍ਹਾਂ ਕਮਿਸ਼ਨ ਦੇ ਚੇਅਰਮੈਨ 'ਤੇ ਰਾਜਨੀਤਕ ਦੁਰਭਾਵਨਾ ਤੋਂ ਕੰਮ ਕਰਨ ਦਾ ਦੋਸ਼ ਲਗਾਇਆ। ਵੜਿੰਗ ਨੇ ਕਿਹਾ ਕਿ ਚੇਅਰਮੈਨ ਨੇ ਲਗਾਤਾਰ ਉਨ੍ਹਾਂ ਵਿਰੁੱਧ ਜਨਤਕ ਬਿਆਨ ਦਿੱਤੇ ਹਨ, ਜਿਸ ਨਾਲ ਪੂਰੀ ਪ੍ਰਕਿਰਿਆ ਪੱਖਪਾਤੀ ਜਾਪਦੀ ਹੈ।
(For more news apart from Punjab Congress President Raja Warring Knocks on the Door of the High Court Latest News in Punjabi stay tuned to Rozana Spokesman.)
