Punjab News: ਮੋਗਾ ਰੈਲੀ ਵਿਚ ਸਰਕਾਰ ’ਤੇ ਵਰ੍ਹੇ ਨਵਜੋਤ ਸਿੱਧੂ, ਕਾਂਗਰਸ ਨੂੰ ਵੀ ਦਿਤੀ ਨਸੀਹਤ
Published : Jan 21, 2024, 3:45 pm IST
Updated : Jan 21, 2024, 3:45 pm IST
SHARE ARTICLE
Navjot Sidhu's Moga Rally
Navjot Sidhu's Moga Rally

ਕਾਂਗਰਸ ਨੂੰ ਨਸੀਹਤ ਦਿੰਦਿਆਂ ਸਿੱਧੂ ਨੇ ਕਿਹਾ ਕਿ ਕਾਂਗਰਸ ਵਿਚ ਇਮਾਨਦਾਰੀ ਨੂੰ ਅੱਗੇ ਲਿਆਉਣਾ ਪਵੇਗਾ।

Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ ਦੇ ਵਿਰੋਧ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਮੋਗਾ ਵਿਚ ਰੈਲੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸ ਵਰਕਰ ਇਥੇ ਪਹੁੰਚੇ। ਇਥੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਖੁੱਲ੍ਹੀ ਚੁਣੌਤੀ ਦਿਤੀ ਹੈ। ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਕਹਿੰਦੇ ਹਨ ਕਿ ਸਿੱਧੂ ਕੋਲ ਤੱਥ ਨਹੀਂ ਹਨ ਪਰ ਉਹ ਉਨ੍ਹਾਂ ਨਾਲ ਬੰਦ ਕਮਰੇ ਵਿਚ ਬਹਿਸ ਕਰਨ ਤਾਂ ਸਿੱਧੂ ਤੱਥਾਂ ਨਾਲ ਜਵਾਬ ਦੇਣਗੇ।

ਕਾਂਗਰਸ ਨੂੰ ਨਸੀਹਤ ਦਿੰਦਿਆਂ ਸਿੱਧੂ ਨੇ ਕਿਹਾ ਕਿ ਕਾਂਗਰਸ ਵਿਚ ਇਮਾਨਦਾਰੀ ਨੂੰ ਅੱਗੇ ਲਿਆਉਣਾ ਪਵੇਗਾ। ਲੋਕਾਂ ਨੂੰ ਦੱਸਣਾ ਹੋਵੇਗਾ ਕਿ ਉਨ੍ਹਾਂ ਦਾ ਜੀਵਨ ਕਿਵੇਂ ਸੁਧਾਰਿਆ ਜਾ ਸਕਦਾ ਹੈ, ਤਾਂ ਹੀ ਕਾਂਗਰਸ ਅੱਗੇ ਆਵੇਗੀ। ਨਵਜੋਤ ਸਿੱਧੂ ਨੇ ਕਿਹਾ ਕਿ ਸਿੰਗਾਪੁਰ ਵਿਚ ਸਾਲਾਨਾ ਪ੍ਰਤੀ ਵਿਅਕਤੀ ਆਮਦਨ 1 ਕਰੋੜ 56 ਲੱਖ ਰੁਪਏ ਹੈ। ਆਸਟਰੇਲੀਆ ਵਿਚ 50 ਲੱਖ, ਨਿਊਜ਼ੀਲੈਂਡ ਵਿਚ 43 ਲੱਖ। ਭਾਰਤ ਵਿਚ ਔਸਤ ਪ੍ਰਤੀ ਵਿਅਕਤੀ ਆਮਦਨ 6.95 ਲੱਖ ਰੁਪਏ ਹੈ ਅਤੇ ਪੰਜਾਬ ਵਿਚ ਇਹ 1.80 ਲੱਖ ਰੁਪਏ ਹੈ। ਪੰਜਾਬ ਵਿਚ 15 ਹਜ਼ਾਰ ਪ੍ਰਤੀ ਮਹੀਨਾ ਤਨਖਾਹ ਅਤੇ ਵਿਦੇਸ਼ਾਂ ਵਿਚ 5 ਲੱਖ ਦੀ ਕਮਾਈ। ਲੋਕ ਰਾਜ ਕਿਉਂ ਨਹੀਂ ਛੱਡਦੇ?

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਨਵਜੋਤ ਸਿੱਧੂ ਨੇ ਰਾਮ ਮੰਦਰ ਦੇ ਉਦਘਾਟਨ ਦੀ ਵਧਾਈ ਦਿਤੀ। ਉਨ੍ਹਾਂ ਕਿਹਾ, “ਮਹਾਰਾਜਾ ਰਣਜੀਤ ਸਿੰਘ, ਗੁਰੂ ਗੋਬਿੰਦ ਸਿੰਘ ਤੋਂ ਲੈ ਕੇ ਅੱਜ ਤਕ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ। ਮਹਾਰਾਜਾ ਰਣਜੀਤ ਸਿੰਘ ਨੇ ਜਿੰਨਾ ਸੋਨਾ ਹਰਿਮੰਦਰ ਸਾਹਿਬ ਵਿਚ ਦਿਤਾ ਸੀ, ਓਨਾ ਹੀ ਕਾਸ਼ੀ ਵਿਸ਼ਵਨਾਥ ਵਿਚ ਦਿਤਾ ਸੀ। ਅੱਜ ਵੀ ਕਾਸ਼ੀ ਵਿਸ਼ਵਨਾਥ ਵਿਚ ਸ਼ਾਮ ਦੀ ਆਰਤੀ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਕੀ ਜੈ ਕਿਹਾ ਜਾਂਦਾ ਹੈ। ਰਾਮ ਸੱਭ ਦੇ ਹਨ। ਰਾਮ ਹਰ ਕਣ ਵਿਚ ਮੌਜੂਦ ਹੈ”।

ਉਧਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਅਤੇ ਮੋਗਾ ਵਿਧਾਨ ਸਭਾ ਹਲਕਾ ਤੋਂ ਇੰਚਾਰਜ ਮਾਲਵਿਕਾ ਸੂਦ ਨੇ ਨਵਜੋਤ ਸਿੱਧੂ ਦੀ ਰੈਲੀ ਵਿਰੁਧ ਮੋਰਚਾ ਖੋਲ੍ਹਿਆ ਹੈ। ਇਕ ਇੰਟਰਵਿਊ ਵਿਚ ਮਾਲਵਿਕਾ ਸੂਦ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਨੇ ਵਰਕਰਾਂ ਨੂੰ ਪ੍ਰੋਗਰਾਮ ਵਿਚ ਨਾ ਜਾਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਨੂੰ ਪਾਰਟੀ ਦਫ਼ਤਰ ਤੋਂ ਰੈਲੀ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ, ਜਿਸ ਵਿਅਕਤੀ ਵਲੋਂ ਰੈਲੀ ਕੀਤੀ ਗਈ ਹੈ, ਉਹ ਮਹੇਸ਼ਇੰਦਰ ਸਿੰਘ ਮੋਗਾ ਹਲਕੇ ਨਾਲ ਸਬੰਧਤ ਨਹੀਂ ਹੈ।

ਉਨ੍ਹਾਂ ਦਾ ਮੋਗਾ ਜ਼ਿਲ੍ਹਾ ਇਕਾਈ ਨਾਲ ਵੀ ਕੋਈ ਸਬੰਧ ਨਹੀਂ ਹੈ। ਮਹੇਸ਼ਇੰਦਰ ਸਿੰਘ ਨੇ 2022 ਦੀਆਂ ਚੋਣਾਂ ਵਿਚ 'ਆਪ' ਨੂੰ ਵੋਟ ਪਾਉਣ ਲਈ ਲੋਕਾਂ ਨੂੰ ਪ੍ਰਭਾਵਿਤ ਕੀਤਾ ਸੀ। ਕੁੱਝ ਦਿਨ ਪਹਿਲਾਂ ਉਨ੍ਹਾਂ ਨੇ ਅਪਣੀ ਰੈਲੀ ਦੇ ਪੋਸਟਰਾਂ ਤੋਂ ਸਿੱਧੂ ਦੀਆਂ ਤਸਵੀਰਾਂ ਹਟਾਉਣ ਲਈ ਵੀ ਕਿਹਾ ਸੀ। ਇਸ ਤੋਂ ਪਹਿਲਾਂ ਸਿੱਧੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਦੇ ਪੰਜਾਬ ਦੌਰੇ ਦੌਰਾਨ ਵੀ ਰੈਲੀਆਂ ਕੀਤੀਆਂ ਸਨ, ਜਿਸ ਦਾ ਕਈਆਂ ਵਲੋਂ ਵਿਰੋਧ ਕੀਤਾ ਗਿਆ। ਸਿੱਧੂ ਪਾਰਟੀ ਮੀਟਿੰਗ ਵਿਚ ਸ਼ਾਮਲ ਹੋਣ ਦੀ ਬਜਾਏ ਹੁਸ਼ਿਆਰਪੁਰ ਰੈਲੀ ਲਈ ਚਲੇ ਗਏ ਸਨ। ਬਾਅਦ ਵਿਚ ਸਿੱਧੂ ਨੇ ਪੰਜਾਬ ਇੰਚਾਰਜ ਨਾਲ ਬੰਦ ਕਮਰਾ ਮੀਟਿੰਗ ਕੀਤੀ। ਉਦੋਂ ਪੰਜਾਬ ਕਾਂਗਰਸ ਦੇ ਰ੍ਰਝਾਵ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕਿਹਾ ਸੀ ਕਿ ਜੋ ਵੀ ਅਨੁਸ਼ਾਸਨ ਦੀ ਉਲੰਘਣਾ ਕਰੇਗਾ, ਉਸ ਵਿਰੁਧ ਕਾਰਵਾਈ ਕੀਤੀ ਜਾਵੇਗੀ।

(For more Punjabi news apart from Navjot Sidhu's Moga Rally, stay tuned to Rozana Spokesman)

Tags: navjot sidhu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

13 Feb 2025 12:11 PM

Baldev Singh Sirsa health Update : ਮਹਾਂ ਪੰਚਾਇਤ ਤੋਂ ਪਹਿਲਾਂ ਬਲਦੇਵ ਸਿੰਘ ਸਿਰਸਾ ਦੀ ਸਿਹਤ ਅਚਾਨਕ ਹੋਈ ਖ਼ਰਾਬ,

12 Feb 2025 12:38 PM
Advertisement