
ਗਿੱਦੜਬਾਹਾ ਵਿਚ ਸਭ ਤੋਂ ਜ਼ਿਆਦਾ ਅਤੇ ਅੰਮ੍ਰਿਤਸਰ ਪੱਛਮੀ ਵਿਚ ਹੋਈ ਸਭ ਤੋਂ ਘੱਟ ਵੋਟਿੰਗ
ਚੰਡੀਗੜ੍ਹ : ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ 71.95% ਮਤਦਾਨ ਹੋਇਆ ਹੈ। ਪਿਛਲੀ ਵਾਰ ਪੰਜਾਬ ਵਿੱਚ 77% ਮਤਦਾਨ ਦਰਜ ਕੀਤਾ ਗਿਆ ਸੀ। ਉਸ ਲਿਹਾਜ਼ ਨਾਲ ਇਸ ਵਾਰ ਵੋਟਿੰਗ ਵਿੱਚ 5% ਦੀ ਕਮੀ ਆਈ ਹੈ।
photo
ਦੱਸ ਦੇਈਏ ਕਿ ਇਹ ਪਿਛਲੇ 15 ਸਾਲਾਂ ਵਿੱਚ ਸਭ ਤੋਂ ਘੱਟ ਮਤਦਾਨ ਹੈ। ਜਿਸ ਕਾਰਨ ਚੋਣ ਹਾਰ ਜਾਂ ਜਿੱਤ ਬਾਰੇ ਵੀ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਪੰਜਾਬ ਵਿੱਚ ਵੋਟਾਂ ਦੀ ਗਿਣਤੀ ਹੁਣ 10 ਮਾਰਚ ਨੂੰ ਹੋਵੇਗੀ। ਇਸ ਤੋਂ ਇਲਾਵਾ ਜੇਕਰ ਗੱਲ ਹਲਕਿਆਂ ਦੀ ਕੀਤੀ ਜਾਵੇ ਤਾਂ ਮੁਕਤਸਰ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ 'ਤੇ ਸਭ ਤੋਂ ਵੱਧ 84.93 ਫ਼ੀਸਦ ਵੋਟਿੰਗ ਹੋਈ ਹੈ ਅਤੇ ਸਭ ਤੋਂ ਘੱਟ ਅੰਮ੍ਰਿਤਸਰ ਪੱਛਮੀ ਸੀਟ 'ਤੇ ਵੋਟਿੰਗ ਹੋਈ ਜਿੱਥੇ ਮਹਿਜ਼ 55.40% ਵੋਟਰਾਂ ਨੇ ਵੋਟ ਪਾਈ।
election
ਖਾਸ ਗੱਲ ਇਹ ਹੈ ਕਿ ਭਾਵੇਂ ਪੰਜਾਬ ਵਿੱਚ ਵੋਟਾਂ ਦਾ ਕੋਈ ਵੱਡਾ ਰੁਝਾਨ ਨਹੀਂ ਹੈ ਪਰ ਹਰ ਕੋਈ ਜਿੱਤ ਦੇ ਦਾਅਵੇ ਕਰ ਰਿਹਾ ਹੈ। ਸੀਐਮ ਚਰਨਜੀਤ ਚੰਨੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਦੇ 111 ਦਿਨਾਂ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੀਐਮ ਚਿਹਰੇ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਪੰਜਾਬ ਵਿੱਚ ਬਦਲਾਅ ਲਈ ਵੋਟਾਂ ਪਾਈਆਂ ਹਨ।
election
ਇਸ ਤਰ੍ਹਾਂ ਹੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਕਲੀਨ ਸਵੀਪ ਦਾ ਦਾਅਵਾ ਕਰਦੇ ਹੋਏ 80 ਤੋਂ ਵੱਧ ਸੀਟਾਂ ਜਿੱਤਣ ਦੀ ਗੱਲ ਕਰ ਰਹੇ ਹਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਕਹਿਣਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੀ ਅਤੇ ਭਾਜਪਾ ਗਠਜੋੜ ਦੀ ਸਥਿਤੀ ਮਜ਼ਬੂਤ ਹੈ। ਪਰ ਇਨ੍ਹਾਂ ਸਾਰੀਆਂ ਕਿਆਸਰਾਈਆਂ ਅਤੇ ਦਾਅਵਿਆਂ ਬਾਰੇ ਸਥਿਤੀ 10 ਮਾਰਚ ਨੂੰ ਸਾਫ਼ ਹੋ ਜਾਵੇਗੀ।