Lok Sabha Elections: ਨਵਜੋਤ ਸਿੱਧੂ ਦੀ ਹੋ ਸਕਦੀ ਹੈ ਭਾਜਪਾ ’ਚ ਵਾਪਸੀ? ਯੁਵਰਾਜ ਸਿੰਘ ਵੀ ਲੜ ਸਕਦੇ ਨੇ ਲੋਕ ਸਭਾ ਚੋਣ
Published : Feb 21, 2024, 1:56 pm IST
Updated : Feb 21, 2024, 2:54 pm IST
SHARE ARTICLE
Buzz over Navjot Singh Sidhu return to BJP, Gurdaspur ticket for Yuvraj Singh
Buzz over Navjot Singh Sidhu return to BJP, Gurdaspur ticket for Yuvraj Singh

ਹਾਲਾਂਕਿ ਦੋਹਾਂ ਵਲੋਂ ਇਸ ਸਬੰਧੀ ਫਿਲਹਾਲ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Lok Sabha Elections:  ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਨਾਲ ਹੀ ਚਰਚਾਵਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸ ਵਿਚਾਲੇ ਖ਼ਬਰਾਂ ਹਨ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਭਾਜਪਾ ਵਿਚ ਵਾਪਸੀ ਕਰ ਸਕਦੇ ਹਨ। ਪਿਛਲੇ ਕੁੱਝ ਦਿਨਾਂ ਤੋਂ ਕਈ ਕਾਂਗਰਸ ਆਗੂਆਂ ਨਾਲ ਉਨ੍ਹਾਂ ਦੇ ਸਬੰਧ ਤਣਾਅਪੂਰਨ ਬਣੇ ਹੋਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਨਾਲ ਉਨ੍ਹਾਂ ਦੀ ਗੱਲਬਾਤ ਜਾਰੀ ਹੈ।

ਭਾਜਪਾ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਟਿਕਟ ਦੇ ਸਕਦੀ ਹੈ। ਖ਼ਬਰਾਂ ਹਨ ਕਿ ਭਾਜਪਾ ਸਿੱਧੂ ਨੂੰ ਇਕ ਵਾਰ ਫਿਰ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ। ਹਾਲਾਂਕਿ ਕਾਂਗਰਸੀ ਆਗੂ ਜਾਂ ਉਨ੍ਹਾਂ ਦੀ ਟੀਮ ਵਲੋਂ ਇਸ ਸਬੰਧੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਕਰੀਬੀ ਲੋਕਾਂ ਵਿਚ ਗਿਣੇ ਜਾਂਦੇ ਹਨ।

ਗੁਰਦਾਸਪੁਰ ਤੋਂ ਚੋਣ ਲੜ ਸਕਦੇ ਹਨ ਯੁਵਰਾਜ ਸਿੰਘ

ਉਧਰ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਲੈ ਕੇ ਵੀ ਕਾਫੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਕੁੱਝ ਦਿਨ ਪਹਿਲਾਂ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵੀ ਮੁਲਾਕਾਤ ਕੀਤੀ ਸੀ। ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆ ਰਹੀਆਂ ਖ਼ਬਰਾਂ ਅਨੁਸਾਰ ਭਾਜਪਾ ਉਨ੍ਹਾਂ ਨੂੰ ਪੰਜਾਬ ਦੇ ਗੁਰਦਾਸਪੁਰ ਤੋਂ ਉਮੀਦਵਾਰ ਬਣਾ ਸਕਦੀ ਹੈ। ਸੰਨੀ ਦਿਓਲ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਹਨ। ਹਾਲ ਹੀ ਵਿਚ ਗੁਰਦਾਸਪੁਰ ਵਿਚ ਉਸ ਦੇ ਲਾਪਤਾ ਹੋਣ ਸਬੰਧੀ ਪੋਸਟਰ ਲਾਏ ਗਏ ਸਨ। ਸੰਸਦ ਵਿਚ ਵੀ ਉਨ੍ਹਾਂ ਦੀ ਮੌਜੂਦਗੀ ਬਹੁਤ ਘੱਟ ਰਹੀ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਨੂੰ ਗੁਰਦਾਸਪੁਰ ਤੋਂ ਨਵੇਂ ਚਿਹਰੇ ਦੀ ਤਲਾਸ਼ ਸੀ। ਯੁਵਰਾਜ ਸਿੰਘ ਦੇ ਨਾਂਅ ਨੂੰ ਲੈ ਕੇ ਪਾਰਟੀ 'ਚ ਕਾਫੀ ਚਰਚਾ ਚੱਲ ਰਹੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਇਥੋਂ ਵਿਨੋਦ ਖੰਨਾ ਨੂੰ ਵੀ ਮੈਦਾਨ ਵਿਚ ਉਤਾਰਿਆ ਸੀ। ਹਾਲਾਂਕਿ ਸਾਬਕਾ ਕ੍ਰਿਕਟਰ ਨੇ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਦਿਤੀ ਹੈ।

(For more Punjabi news apart from Lok Sabha Elections: Buzz over Navjot Singh Sidhu return to BJP, Gurdaspur ticket for Yuvraj Singh, stay tuned to Rozana Spokesman

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement