Lok Sabha Election 2024: ਅਗਲੇ 5 ਦਿਨਾਂ ’ਚ ਹੋਵੇਗਾ AAP ਪੰਜਾਬ ਦੇ ਬਾਕੀ ਉਮੀਦਵਾਰਾਂ ਦਾ ਐਲਾਨ
Published : Mar 21, 2024, 11:36 am IST
Updated : Mar 21, 2024, 11:38 am IST
SHARE ARTICLE
Lok Sabha Election 2024 AAP Punjab Candidates list update
Lok Sabha Election 2024 AAP Punjab Candidates list update

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪੁਸ਼ਟੀ

Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ 8 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਅਗਲੀਆਂ ਸੀਟਾਂ ਦੇ ਉਮੀਦਵਾਰਾਂ ਨੂੰ ਲੈ ਕੇ ਵੀ 5 ਦਿਨਾਂ ਤਕ ਸਥਿਤੀ ਸਾਫ ਹੋ ਜਾਵੇਗੀ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜ਼ਰੀਏ ਦਿਤੀ ਹੈ। ਉਨ੍ਹਾਂ ਨੇ ਐਕਸ ’ਤੇ ਲਿਖਿਆ, “ਅਗਲੇ ਪੰਜ ਦਿਨਾਂ ਚ ਆਮ ਆਦਮੀ ਪਾਰਟੀ ਵਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਜਾਵੇਗਾ”।

ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੇ 13 ਲੋਕ ਸਭਾ ਸੀਟਾਂ ਲਈ 8 ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਆਮ ਆਦਮੀ ਪਾਰਟੀ ਨੇ 5 ਮੰਤਰੀਆਂ ਨੂੰ ਉਮੀਦਵਾਰ ਬਣਾਇਆ ਹੈ। ਇਸ ਵਿਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਹੇਅਰ ਅਤੇ  ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ ਨੂੰ ਟਿਕਟ ਦਿਤੀ ਗਈ ਹੈ।

 

(For more Punjabi news apart from Lok Sabha Election 2024 AAP Punjab Candidates list update, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement