
ਸੁਖਬੀਰ ਸਿੰਘ ਬਾਦਲ ਨਾਲ ਕੀਤੀ ਫ਼ੋਨ 'ਤੇ ਗੱਲਬਾਤ, ਪ੍ਰਕਾਸ਼ ਸਿੰਘ ਬਾਦਲ ਦੀ ਸਿਹਤਯਾਬੀ ਲਈ ਕੀਤੀ ਅਰਦਾਸ
ਮੋਹਾਲੀ : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਦਿੱਗਜ਼ ਸਿਆਸੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਣਿਆ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ,''ਇਹ ਜਾਣ ਕੇ ਚਿੰਤਾ ਹੋਈ ਕਿ ਦਿੱਗਜ਼ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੀ ਸਿਹਤ ਠੀਕ ਨਹੀਂ ਹੈ ਅਤੇ ਹਸਪਤਾਲ 'ਚ ਦਾਖ਼ਲ ਹਨ। ਸੁਖਬੀਰ ਸਿੰਘ ਬਾਦਲ ਜੀ ਨਾਲ ਉਨ੍ਹਾਂ ਦੀ ਸਿਹਤ ਬਾਰੇ ਟੈਲੀਫੋਨ 'ਤੇ ਗੱਲ ਹੋਈ। ਮੈਂ ਪਰਮਾਤਮਾ ਤੋਂ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।''
ਦਸ ਦੇਈਏ ਕਿ ਪ੍ਰਕਾਸ਼ ਸਿੱਖ ਬਾਦਲ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ। ਹਾਲਾਂਕਿ ਉਨ੍ਹਾਂ ਦੀ ਹਾਲਤ ਵਿਚ ਹੁਣ ਸੁਧਾਰ ਦੱਸਿਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਦੀ ਨਾਸਾਜ਼ ਸਿਹਤ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਉਨ੍ਹਾਂ ਹੀ ਸਿਹਤ ਬਾਰੇ ਖ਼ਬਰਸਾਰ ਲੈਂਦਿਆਂ ਸਿਹਤਯਾਬੀ ਦੀ ਕਾਮਨਾ ਕੀਤੀ ਹੈ।