
ਰਾਹੁਲ ਗਾਂਧੀ ਨੇ ਇਕ ਪ੍ਰੋਗਰਾਮ 'ਚ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਨੇ ਦੇਸ਼ ਭਰ 'ਚ ਮਿੱਟੀ ਦਾ ਤੇਲ ਛਿੜਕ ਦਿੱਤਾ ਹੈ ਅਤੇ ਇਕ ਚੰਗਿਆੜੀ ਨਾਲ ਅੱਗ ਭੜਕ ਸਕਦੀ ਹੈ।
ਮੁੰਬਈ: ਕੇਂਦਰ ਸਰਕਾਰ ਖਿਲਾਫ ਕਾਂਗਰਸ ਆਗੂ ਰਾਹੁਲ ਗਾਂਧੀ ਦੀ 'ਕੈਰੋਸੀਨ' ਵਾਲੀ ਟਿੱਪਣੀ ਦਾ ਸਮਰਥਨ ਕਰਦੇ ਹੋਏ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਨੇ ਵੀ ਇਹੀ ਗੱਲ ਵੱਖ-ਵੱਖ ਸ਼ਬਦਾਂ 'ਚ ਕਹੀ ਹੈ। ਦਰਅਸਲ ਰਾਹੁਲ ਗਾਂਧੀ ਨੇ ਲੰਡਨ 'ਚ ਇਕ ਪ੍ਰੋਗਰਾਮ 'ਚ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਨੇ ਦੇਸ਼ ਭਰ 'ਚ ਮਿੱਟੀ ਦਾ ਤੇਲ ਛਿੜਕ ਦਿੱਤਾ ਹੈ ਅਤੇ ਇਕ ਚੰਗਿਆੜੀ ਨਾਲ ਅੱਗ ਭੜਕ ਸਕਦੀ ਹੈ।
Rahul Gandhi at conclave in London
ਰਾਹੁਲ ਗਾਂਧੀ ਦੇ ਬਿਆਨ ਬਾਰੇ ਪੁੱਛੇ ਜਾਣ 'ਤੇ ਰਾਉਤ ਨੇ ਪੱਤਰਕਾਰਾਂ ਨੂੰ ਕਿਹਾ, ''ਉਹਨਾਂ ਨੇ ਜੋ ਕਿਹਾ ਉਹ ਸੱਚ ਹੈ। ਅਸੀਂ ਵੀ ਇਸੇ ਗੱਲ ਨੂੰ ਵੱਖ-ਵੱਖ ਸ਼ਬਦਾਂ ਵਿਚ ਕਿਹਾ ਹੈ। ਇਹ ਕੇਂਦਰੀ ਜਾਂਚ ਏਜੰਸੀਆਂ ਦੀ ਮਦਦ ਨਾਲ ਦੇਸ਼ ਦੇ ਲੋਕਤੰਤਰ ਦਾ ਗਲਾ ਘੁੱਟਣ ਵਾਂਗ ਹੈ।" ਕੇਂਦਰ ਸਰਕਾਰ 'ਤੇ ਹਮਲਾ ਜਾਰੀ ਰੱਖਦੇ ਹੋਏ ਰਾਉਤ ਨੇ ਕਿਹਾ, ''ਤੁਸੀਂ ਕੇਂਦਰ ਸਰਕਾਰ ਦੇ ਖਿਲਾਫ ਬੋਲਣ ਵਾਲਿਆਂ ਖਿਲਾਫ ਮੁਹਿੰਮ ਦੇਖ ਸਕਦੇ ਹੋ। ਇਹ ਲੋਕਤੰਤਰ ਲਈ ਚੰਗਾ ਨਹੀਂ ਹੈ।"
ਸ਼ਿਵ ਸੈਨਾ ਨੇਤਾ ਨੇ ਕਿਹਾ, ''ਸਾਡੇ ਦੇਸ਼ ਦੇ ਲੋਕ ਡਰੇ ਹੋਏ ਹਨ ਅਤੇ ਸੱਚ ਬੋਲਣ ਲਈ ਤਿਆਰ ਨਹੀਂ ਹਨ। ਜੋ ਕੋਈ ਵੀ ਕੇਂਦਰ ਸਰਕਾਰ ਵਿਰੁੱਧ ਬੋਲਦਾ ਹੈ, ਉਸ ਨੂੰ ਕੇਂਦਰੀ ਏਜੰਸੀਆਂ ਦੀ ਇਕ ਤੋਂ ਬਾਅਦ ਇਕ ਜਾਂਚ ਦਾ ਸਾਹਮਣਾ ਕਰਨਾ ਪੈਂਦਾ ਹੈ।"