ਜ਼ਿਮਨੀ ਚੋਣ ਤੋਂ ਪਹਿਲਾ ਭਾਜਪਾ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਆਗੂ ਹੋਏ 'ਆਪ' 'ਚ ਸ਼ਾਮਲ
Published : Jun 21, 2022, 3:09 pm IST
Updated : Jun 21, 2022, 3:09 pm IST
SHARE ARTICLE
Before the by-elections, BJP state and district level leaders joined AAP
Before the by-elections, BJP state and district level leaders joined AAP

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਤੇ ਕਾਰੋਬਾਰੀ ਜਥੇਬੰਦੀਆਂ ਦੇ ਆਗੂਆਂ ਦਾ ਕੀਤਾ ਰਸਮੀ ਸਵਾਗਤ

ਸੰਗਰੂਰ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ  ਜ਼ਬਰਦਸਤ ਝਟਕਾ ਦਿੱਤਾ ਗਿਆ, ਜਦੋਂ ਭਾਜਪਾ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 'ਆਪ' ਵਿੱਚ ਸ਼ਾਮਲ ਹੋ ਗਏ | 

CM Bhagwant MannCM Bhagwant Mann

ਮੁੱਖ ਮੰਤਰੀ ਮਾਨ ਨੇ ਭਾਜਪਾ ਅਤੇ ਕਾਰੋਬਾਰੀ ਜਥੇਬੰਦੀਆਂ ਦੇ ਆਗੂਆਂ ਨੂੰ  ਰਸਮੀ ਤੌਰ 'ਤੇ 'ਆਪ' ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਇਮਾਨਦਾਰ ਅਤੇ ਦੇਸ਼ ਨੂੰ  ਸਮਰਪਿਤ ਲੋਕਾਂ ਦੀ ਪਾਰਟੀ ਹੈ | ਪੰਜਾਬ ਅਤੇ ਦਿੱਲੀ ਵਿਚਲੀਆਂ 'ਆਪ' ਦੀਆਂ ਸਰਕਾਰਾਂ ਨੇ ਆਮ ਲੋਕਾਂ ਦੇ ਧੀਆਂ ਪੁੱਤਾਂ ਨੂੰ  ਵਿਧਾਇਕ, ਸੰਸਦ ਮੈਂਬਰ, ਮੰਤਰੀ ਅਤੇ ਮੁੱਖ ਮੰਤਰੀ ਬਣਾਇਆ ਹੈ ਅਤੇ ਆਮ ਲੋਕਾਂ ਨੂੰ  ਸਹੂਲਤਾਂ ਦੇਣ ਦੇ ਨਾਲ ਨਾਲ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਵਿਵਸਥਾ ਕੀਤੀ ਹੈ | ਇਸ ਲਈ ਸਮਾਜ ਦੇ ਹਰੇਕ ਵਰਗ ਦੇ ਲੋਕ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ | 

ਅੱਜ ਭਾਜਪਾ ਦੇ ਪੰਜਾਬ ਵਪਾਰ ਸੈਲ ਦੇ ਸੂਬਾ ਕੋਆਰਡੀਨੇਟ ਅਤੇ ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਭਾਜਪਾ ਯੂਵਾ ਮੋਰਚਾ ਸੰਗਰੂਰ ਦੇ ਉਪ ਪ੍ਰਧਾਨ ਸੰਦੀਪ ਗਰਗ, ਵਪਾਰ ਮੰਡਲ ਧੂਰੀ ਦੇ ਉਪ ਪ੍ਰਧਾਨ ਸੁਮੀਤ ਗੋਇਲ, ਅਗਰਵਾਲ ਸਭਾ ਧੂਰੀ ਦੇ ਪ੍ਰਧਾਨ ਅਮਨ ਗਰਗ, ਹਾਰਡਵੇਅਰ ਅਤੇ ਪੇਂਟ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਸੰਦੀਪ ਗੋਇਲ ਅਤੇ ਹਨੂੰਮਾਨ ਮੰਦਰ ਧੂਰੀ ਦੇ ਉਪ ਪ੍ਰਧਾਨ ਰਜਨੀਸ਼ ਗਰਗ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ, ਜਿਨ੍ਹਾਂ ਨੂੰ  ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਸਨਮਾਨਿਤ ਵੀ ਕੀਤਾ |

Before the by-elections, BJP state and district level leaders joined AAPBefore the by-elections, BJP state and district level leaders joined AAP

ਨਵੇਂ ਸ਼ਾਮਿਲ ਲੀਡਰਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਭਾਜਪਾ ਨੇ ਪਹਿਲਾਂ 20 ਸਾਲ ਉਹਨਾਂ ਨੂੰ ਬਾਦਲਾਂ  ਗੋਡੇ ਘੁੱਟਣ ਲਈ ਮਜ਼ਬੂਰ ਕੀਤਾ ਅਤੇ ਹੁਣ ਭ੍ਰਿਸ਼ਟ ਕਾਂਗਰਸ ਆਗੂਆਂ ਨੂੰ ਪਾਰਟੀ 'ਚ ਸ਼ਾਮਿਲ ਕਰਾ ਕੇ ਵੱਡੇ ਆਹੁਦੇ ਦਿੱਤੇ ਜਾ ਰਹੇ ਹਨ ਜਦਕਿ ਪੁਰਾਣੇ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। 
ਭਾਜਪਾ ਤੋਂ ਕਿਨਾਰਾ ਕਰ ਰਹੇ ਆਗੂਆਂ ਨੇ ਕਿਹਾ ਕਿ ਕੇਵਲ ਢਿੱਲੋਂ ਜੋ ਕਿ ਨਿੱਜੀ ਸਵਾਰਥਾਂ ਕਰਕੇ ਚਾਰ ਦਿਨ ਪਹਿਲਾਂ ਪਾਰਟੀ 'ਚ ਆਏ, ਨੂੰ ਭਾਜਪਾ ਵੱਲੋਂ ਸੰਗਰੂਰ ਲੋਕ ਸਭਾ ਲਈ ਉਮੀਦਵਾਰ ਚੁਣੇ ਜਾਣ ਕਾਰਨ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਹੈ। 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਵੱਲੋਂ ਸੂਬੇ 'ਚ ਕੀਤੇ ਵਿਕਾਸਮਈ ਕੰਮਾਂ ਅਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਤੋਂ ਪੰਜਾਬ ਭਰ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ | ਇਸੇ ਸੰਤਰਭ 'ਚ ਸੰਗਰੂਰ, ਧੂਰੀ ਅਤੇ ਸੁਨਾਮ ਦੇ ਕਾਰੋਬਾਰੀ ਅਤੇ ਉਦਯੋਗਪਤੀ ਭਾਜਪਾ ਨੂੰ  ਛੱਡ ਕੇ 'ਆਪ' ਦੇ ਝੰਡੇ ਥੱਲੇ ਆ ਰਹੇ ਹਨ, ਜਿਸ ਕਾਰਨ ਸੰਗਰੂਰ ਜ਼ਿਮਨੀ ਚੋਣ 'ਚ 'ਆਪ' ਦੇ ਉਮੀਦਵਾਰ ਗੁਰਮੇਲ ਸਿੰਘ ਦੀ ਜਿੱਤ ਨੂੰ  ਵੱਡਾ ਬੱਲ ਮਿਲ ਰਿਹਾ ਹੈ |

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement