ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨਾਲ ਕੀਤੀ ਮੁਲਾਕਾਤ

By : KOMALJEET

Published : Jun 21, 2023, 5:59 pm IST
Updated : Jun 21, 2023, 5:59 pm IST
SHARE ARTICLE
British MP Tanmanjeet Singh Dhesi met Deputy High Commissioner of India Caroline Rowett
British MP Tanmanjeet Singh Dhesi met Deputy High Commissioner of India Caroline Rowett

ਯੂਕੇ ਤੇ ਪੰਜਾਬ ਦਰਮਿਆਨ ਹਵਾਈ ਸੰਪਰਕ ਵਧਾਉਣ ਲਈ ਕੀਤੀ ਅਪੀਲ

ਚੰਡੀਗੜ੍ਹ  : ਬਰਤਾਨੀਆ ਵਿਚ ਪਹਿਲੇ ਦਸਤਾਰਧਾਰੀ ਸਿੱਖ ਚੁਣੇ ਗਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਚੰਡੀਗੜ੍ਹ ਸਥਿਤ ਭਾਰਤ ਵਿਚ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨਾਲ ਬਰਤਾਨੀਆ ਦੀ ਸੰਸਦ ਵਿਚ ਉਸਾਰੂ ਮੀਟਿੰਗ ਹੋਈ। ਇਸ ਬਾਰੇ ਬਿਆਨ ਜਾਰੀ ਕਰਦੇ ਹੋਏ, ਢੇਸੀ ਨੇ ਦਸਿਆ ਕਿ ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ, ਵਪਾਰ ਅਤੇ ਸੈਰ-ਸਪਾਟੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਈ ਵਿਸ਼ਿਆਂ 'ਤੇ ਚਰਚਾ ਕੀਤੀ ਹੈ। 

ਇਸ ਦੇ ਨਾਲ ਹੀ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ, ਜ਼ਮੀਨਾਂ ਦੇ ਵਿਵਾਦ, ਵਿਦੇਸ਼ਾਂ ਵਿਚ ਕੈਦ ਬਰਤਾਨਵੀ ਨਾਗਰਿਕਾਂ ਅਤੇ ਮਨੁੱਖੀ ਅਧਿਕਾਰਾਂ ਦੇ ਸਨਮਾਨ ਨਾਲ ਸੰਬੰਧਿਤ ਡਾਇਸਪੋਰਾ ਦੀਆਂ ਚਿੰਤਾਵਾਂ ਦਾ ਵੀ ਮਾਮਲਾ ਉਠਾਇਆ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਕੇ ਅਤੇ ਪੰਜਾਬ ਦਰਮਿਆਨ ਹੋਰ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਫੌਰੀ ਲੋੜ ਹੈ।

ਮੁਲਾਕਾਤ ਦੌਰਾਨ ਢੇਸੀ ਨੇ ਦੁਹਰਾਇਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਾਲ ਵੀ ਵੱਖ-ਵੱਖ ਅੰਤਰਰਾਸ਼ਟਰੀ ਏਅਰਲਾਈਨਾਂ ਨਾਲ ਯੂ.ਕੇ. ਅਤੇ ਪੰਜਾਬ ਵਿਚਕਾਰ ਸਿੱਧੀ ਹਵਾਈ ਸੰਪਰਕ ਲਈ ਅਣਥੱਕ ਵਕਾਲਤ ਕਰਦੇ ਆ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਸਿੱਧੀਆਂ ਉਡਾਣਾਂ ਸਦਕਾ ਯੂਕੇ ਅਤੇ ਯੂਰਪ ਵਿਚ ਰਹਿੰਦੇ ਵੱਡੇ ਐਨ.ਆਰ.ਆਈ. ਭਾਈਚਾਰੇ ਨੂੰ ਬਹੁਤ ਲਾਭ ਹੋਵੇਗਾ, ਜਿਸ ਨਾਲ ਉਹ ਪੰਜਾਬ ਵਿਚ ਅਪਣੇ ਪਰਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਸੁਖਾਲੇ ਤਰੀਕੇ ਨਾਲ ਜਾ ਸਕਣਗੇ। ਇਸ ਤੋਂ ਇਲਾਵਾ, ਭਾਰਤ ਦੇ ਉੱਤਰੀ ਖੇਤਰ ਨਾਲ ਬਿਹਤਰ ਹਵਾਈ ਸੰਪਰਕ ਉੱਤਰੀ ਰਾਜਾਂ ਦੇ ਯਾਤਰੀਆਂ ਲਈ ਸੁਖਾਲੀ ਯਾਤਰਾ ਦੇ ਬਦਲ ਦੀ ਸਹੂਲਤ ਪ੍ਰਦਾਨ ਹੋ ਸਕੇਗੀ ਜਿਸ ਨਾਲ ਉਹ ਵਿਦੇਸ਼ਾਂ ਵਿਚ ਰਹਿੰਦੇ ਆਪਣੇ ਅਜ਼ੀਜ਼ਾਂ ਕੋਲ ਆਸਾਨੀ ਨਾਲ ਆ-ਜਾ ਸਕਣਗੇ।

ਇਹ ਵੀ ਪੜ੍ਹੋ:  ਪੰਜ ਸਿਤਾਰਾ ਹੋਟਲ ਵਿਚ ਬਗ਼ੈਰ ਪੈਸੇ ਦਿਤੇ 603 ਦਿਨਾਂ ਤਕ ਰਹਿਣ ਵਾਲੇ ਵਿਰੁਧ ਕੇਸ ਦਰਜ

ਇਥੇ ਜਾਰੀ ਇਕ ਬਿਆਨ ਵਿਚ ਇਸ ਮੰਗ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਢੇਸੀ ਨੇ ਕਿਹਾ, ਇਹ ਸਿਰਫ਼ ਸਹੂਲਤ ਦਾ ਮਾਮਲਾ ਨਹੀਂ ਹੈ, ਸਗੋਂ ਇਕ ਅਸਲ ਲੋੜ ਹੈ, ਕਿਉਂਕਿ ਦੋਵਾਂ ਪਾਸਿਆਂ ਦੇ ਲੋਕਾਂ ਨੇ ਪੰਜਾਬ ਅਤੇ ਯੂ.ਕੇ. ਨੂੰ ਜੋੜਨ ਵਾਲੀਆਂ ਸਿੱਧੀਆਂ ਉਡਾਣਾਂ ਸਥਾਪਤ ਕਰਨ ਦੀ ਲਗਾਤਾਰ ਇੱਛਾ ਜ਼ਾਹਰ ਕੀਤੀ ਹੈ ਕਿਉਂਕਿ ਇਹ ਉਡਾਣਾਂ ਯਕੀਨੀ ਬਣਾਉਣ ਨਾਲ ਕਿਰਾਇਆ ਵੀ ਸਸਤਾ ਹੋਵੇਗਾ ਤੇ ਹਰ ਕੋਈ ਯਾਤਰਾ ਕਰ ਸਕੇਗਾ। ਇਨ੍ਹਾਂ ਖ਼ਿੱਤਿਆਂ ਦਰਮਿਆਨ ਸਿੱਧੇ ਹਵਾਈ ਸਫ਼ਰ ਦੀ ਸ਼ੁਰੂਆਤ ਨਾ ਸਿਰਫ਼ ਲੋਕਾਂ-ਦਰ-ਲੋਕਾਂ ਦੇ ਸੰਪਰਕ ਨੂੰ ਵਧਾਏਗੀ, ਸਗੋਂ ਦੋਵਾਂ ਖੇਤਰਾਂ ਲਈ ਆਰਥਿਕ ਵਿਕਾਸ, ਸੱਭਿਆਚਾਰਕ ਅਦਾਨ-ਪ੍ਰਦਾਨ ਅਤੇ ਸੈਰ-ਸਪਾਟੇ ਦੇ ਮੌਕੇ ਵੀ ਵਧਾਏਗੀ।

ਢੇਸੀ ਨੇ ਅੱਗੇ ਕਿਹਾ ਕਿ ਅਜਿਹੇ ਵੱਧ ਹਵਾਈ ਸੰਪਰਕ ਪੰਜਾਬ ਅਤੇ ਯੂਕੇ ਦਰਮਿਆਨ ਹੋਰ ਵਧੇਰੇ ਵਪਾਰ ਅਤੇ ਸਹਿਯੋਗ ਲਈ ਨਵੇਂ ਰਾਹ ਖੋਲ੍ਹਣਗੇ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਅੰਮ੍ਰਿਤਸਰ ਅਤੇ ਲੰਡਨ ਦੇ ਗੈਟਵਿਕ ਅਤੇ ਬਰਮਿੰਘਮ ਸ਼ਹਿਰਾਂ ਵਿਚਕਾਰ ਹਰ ਹਫ਼ਤੇ ਥੋੜ੍ਹੀਆਂ ਸਿੱਧੀਆਂ ਉਡਾਣਾਂ ਮੌਜੂਦ ਹਨ, ਪਰ ਆਮ ਲੋਕਾਂ ਨੂੰ ਲੰਡਨ ਦੇ ਹੀਥਰੋ ਹਵਾਈ ਅੱਡੇ ਅਤੇ ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਉਡਾਣਾਂ ਦੀ ਬਹੁਤ ਜ਼ਰੂਰਤ ਹੈ, ਕਿਉਂਕਿ ਹੀਥਰੋ ਅੱਡਾ ਉੱਤਰੀ ਅਮਰੀਕਾ ਦੇ ਹੋਰ ਵੱਡੇ ਸ਼ਹਿਰਾਂ ਲਈ ਹਵਾਈ ਸੰਪਰਕ ਦਾ ਪ੍ਰਮੁੱਖ ਕੇਂਦਰ ਹੈ ਜੋ ਵਸਤੂਆਂ, ਸੇਵਾਵਾਂ ਅਤੇ ਨਿਵੇਸ਼ ਦੇ ਅਦਾਨ-ਪ੍ਰਦਾਨ ਦੀ ਸਹੂਲਤ ਵੀ ਪ੍ਰਦਾਨ ਕਰੇਗਾ ਅਤੇ ਦੋਵਾਂ ਖੇਤਰਾਂ ਵਿਚਕਾਰ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਜ਼ਿਕਰਯੋਗ ਹੈ ਕਿ ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨਾਲ ਮੁਲਾਕਾਤ ਬਰਤਾਨੀਆ ਅਤੇ ਭਾਰਤ ਦੇ ਪੰਜਾਬ ਰਾਜ ਦਰਮਿਆਨ ਹਵਾਈ ਸੰਪਰਕ ਵਧਾਉਣ ਦੀ ਜ਼ਰੂਰੀ ਲੋੜ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਦੋਵਾਂ ਪਾਸਿਆਂ ਦੇ ਲੋਕਾਂ ਦੀ ਚਿਰੋਕਣੀ ਮੰਗ ਦੀ ਪੂਰਤੀ ਲਈ ਢੇਸੀ ਵਲੋਂ ਕੀਤੀ ਜਾ ਰਹੀ ਲਗਾਤਾਰ ਵਕਾਲਤ ਦਾ ਉਦੇਸ਼ ਯਾਤਰੀਆਂ ਨੂੰ ਸਹੂਲਤ ਦਿਵਾਉਣਾ ਅਤੇ ਨਜ਼ਦੀਕੀ ਸਬੰਧਾਂ ਨੂੰ ਵਧਾਉਣਾ ਹੈ, ਜਿਸ ਨਾਲ ਪ੍ਰਵਾਸੀ ਭਾਈਚਾਰੇ ਅਤੇ ਉੱਤਰੀ ਭਾਰਤ ਦੇ ਯਾਤਰੀਆਂ ਦੋਵਾਂ ਨੂੰ ਵੱਡਾ ਲਾਭ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement