ਮੈਂ ਕਿਸੇ ਵੀ ਸੀਟ ਤੋਂ ਲੋਕ ਸਭਾ ਚੋਣ ਨਹੀਂ ਲੜਾਂਗਾ: ਸੁਨੀਲ ਜਾਖੜ
Published : Aug 21, 2023, 1:01 pm IST
Updated : Aug 21, 2023, 1:01 pm IST
SHARE ARTICLE
Sunil Jakhar
Sunil Jakhar

ਸੁਨੀਲ ਜਾਖੜ ਨੇ ਕਿਹਾ ਕਿ ਕੌਣ ਕਿਥੋਂ ਲੋਕ ਸਭਾ ਚੋਣ ਲੜੇਗਾ, ਇਸ ਬਾਰੇ ਫ਼ੈਸਲਾ ਪਾਰਟੀ ਨੇ ਕਰਨਾ ਹੈ



ਚੰਡੀਗੜ੍ਹ: ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਂਗੋਵਾਲ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਬੀਤੇ ਦਿਨ ਐਲਾਨ ਕੀਤਾ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਨਾ ਤਾਂ ਗੁਰਦਾਸਪੁਰ ਹਲਕੇ ਤੋਂ ਚੋਣ ਲੜਨਗੇ ਅਤੇ ਨਾ ਹੀ ਕਿਸੇ ਹੋਰ ਸੀਟ ਤੋਂ। 

ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਕੌਣ ਕਿਥੋਂ ਲੋਕ ਸਭਾ ਚੋਣ ਲੜੇਗਾ, ਇਸ ਬਾਰੇ ਫ਼ੈਸਲਾ ਪਾਰਟੀ ਨੇ ਕਰਨਾ ਹੈ, ਪਰ ਮੈਂ ਕਿਸੇ ਵੀ ਸੀਟ ਤੋਂ ਲੋਕ ਸਭਾ ਚੋਣ ਨਹੀਂ ਲੜਾਂਗਾ। ਪੰਜਾਬੀਆਂ ਨੂੰ ਜਾਗਰੂਕ ਹੋਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਉਹੀ ਹਾਲਾਤ ਮੁੜ ਬਣਦੇ ਜਾ ਰਹੇ ਹਨ ਜਿਨ੍ਹਾਂ ਦਾ ਖਮਿਆਜ਼ਾ ਪੰਜਾਬ ਦੇ ਲੋਕ ਪਹਿਲਾਂ ਵੀ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਬੇਚੈਨੀ ਹੈ। ਪੰਥ ਸਮਝਦਾ ਹੈ ਕਿ ਕੁੱਝ ਲੋਕਾਂ ਨੇ ਪੰਥ ਨੂੰ ਹਾਈਜੈਕ ਕਰ ਲਿਆ ਹੈ।

ਜਾਖੜ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਬਾਹਰੋਂ ਆ ਕੇ ਕਿਸੇ ਨੇ ਉਨ੍ਹਾਂ ਦੀ ਮਦਦ ਨਹੀਂ ਕਰਨੀ ਸਗੋਂ ਸਾਨੂੰ ਖ਼ੁਦ ਅਪਣੇ ਹੱਕਾਂ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਪਹਿਰਾ ਦੇਣਾ ਪਵੇਗਾ।
 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement