BJP ਲੀਡਰਾਂ ਦੀ ਹਿਰਾਸਤ ਤੋਂ ਬਾਅਦ Kuldeep Dhaliwal ਨੇ Jakhar 'ਤੇ ਸਾਧਿਆ ਨਿਸ਼ਾਨਾ
Published : Aug 21, 2025, 2:19 pm IST
Updated : Aug 21, 2025, 2:19 pm IST
SHARE ARTICLE
Kuldeep Dhaliwal Targets Jakhar after Detention of BJP Leaders Latest News in Punjabi 
Kuldeep Dhaliwal Targets Jakhar after Detention of BJP Leaders Latest News in Punjabi 

ਸੁਨੀਲ ਜਾਖੜ ਕਦੇ ਨਹੀਂ ਕਰਦੇ ਭਾਜਪਾ ਨੂੰ ਮਜ਼ਬੂਤ ਕਰਨ ਦੀ ਗੱਲ : ਕੁਲਦੀਪ ਸਿੰਘ ਧਾਲੀਵਾਲ

Kuldeep Dhaliwal Targets Jakhar after Detention of BJP Leaders Latest News in Punjabi ਚੰਡੀਗੜ੍ਹ : ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਤਰ੍ਹਾਂ-ਤਰ੍ਹਾਂ ਦੇ ਬਹਾਨੇ ਲਗਾ ਕੇ ਪੰਜਾਬ ਦੇ 10 ਲੱਖ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਜਾ ਰਹੀ ਹੈ। ਇਹ ਪ੍ਰਗਟਾਵਾ ਅੱਜ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਅਤੇ ਆਪ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ। ਉਨ੍ਹਾਂ ਨੇ ਭਾਜਪਾ ਲੀਡਰਾਂ ਦੀ ਹਿਰਾਸਤ ਤੋਂ ਬਾਅਦ ਸੁਨੀਲ ਜਾਖੜ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਮਹਿੰਗਾ ਹੋਣ ਕਾਰਨ ਲੋਕ ਪਹਿਲਾਂ ਹੀ ਮਹਿੰਗਾਈ ਦੀ ਵੱਡੀ ਮਾਰ ਨੂੰ ਝੱਲ ਰਹੇ ਹਨ ਤੇ ਹੁਣ ਇਹ ਰਾਸ਼ਨ ਕਾਰਡ ਕੱਟਣ ਦੇ ਨਾਲ ਗ਼ਰੀਬ ਲੋਕਾਂ ਦੇ ਢਿੱਡ ’ਤੇ ਲੱਤ ਮਾਰੀ ਜਾ ਰਹੀ ਹੈ।

ਇਸ ਮੌਕੇ ’ਤੇ ਧਾਲੀਵਾਲ ਨੇ ਬੀ.ਜੇ.ਪੀ. ਵਲੋਂ ਪਿੰਡਾਂ, ਸ਼ਹਿਰਾਂ ਵਿਚ ਵੱਖ-ਵੱਖ ਤਰ੍ਹਾਂ ਦੇ ਕੈਂਪ ਲਗਾ ਕੇ ਕਈ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਬਹਾਨੇ ਬਣਾਉਣ ਦੀ ਜੋ ਪ੍ਰਕਿਰਿਆ ਆਰੰਭੀ ਗਈ ਹੈ, ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਕੇਂਦਰ ਸਰਕਾਰ ਦੀ ਪਾਲਸੀ ਹੈ ਤਾਂ ਉਹ ਰਾਜ ਸਰਕਾਰ ਰਾਹੀਂ ਲੋਕਾਂ ’ਚ ਜਾਣੀ ਚਾਹੀਦੀ ਹੈ ਨਾ ਕਿ ਭਾਜਪਾ ਦੇ ਵਰਕਰਾਂ ਵਲੋਂ ਕੈਂਪ ਲਗਾ ਕੇ ਲੋਕਾਂ ਦੀ ਜੋ ਨਿੱਜੀ ਜਾਣਕਾਰੀ, ਜਿਸ ਵਿਚ ਆਧਾਰ ਕਾਰਡ, ਬੈਂਕ ਦੀਆਂ ਕਾਪੀਆਂ ਆਦਿ ਸ਼ਾਮਲ ਹਨ, ਲੈਣਾ ਅਤਿ-ਨਿੰਦਣਯੋਗ ਹੈ। ਇਕ ਸਵਾਲ ਦੇ ਜਵਾਬ ਵਿਚ ਧਾਲੀਵਾਲ ਨੇ ਕਿਹਾ ਕਿ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਜਦ ਵੀ ਗੱਲ ਕਰਦੇ ਹਨ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਗੱਲ ਕਰਦੇ ਹਨ, ਉਹ ਭਾਜਪਾ ਮਜ਼ਬੂਤ ਕਰਨ ਦੀ ਗੱਲ ਕਿਉਂ ਨਹੀਂ ਕਹਿੰਦੇ।

(For more news apart from Kuldeep Dhaliwal Targets Jakhar after Detention of BJP Leaders Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement