Jalandhar 'ਚ ਪ੍ਰਚਾਰ ਦੌਰਾਨ ਪੁਲਿਸ ਨੇ ਭਾਜਪਾ ਲੀਡਰਾਂ ਨੂੰ ਲਿਆ ਹਿਰਾਸਤ 'ਚ 
Published : Aug 21, 2025, 1:25 pm IST
Updated : Aug 21, 2025, 1:25 pm IST
SHARE ARTICLE
Police take BJP leaders into custody during campaigning in Jalandhar Latest News in Punjabi 
Police take BJP leaders into custody during campaigning in Jalandhar Latest News in Punjabi 

ਸਾਬਕਾ MP ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਕੇ.ਡੀ ਭੰਡਾਰੀ ਸਮੇਤ ਕਈ ਲੀਡਰ ਕਾਬੂ

Police take BJP leaders into custody during campaigning in Jalandhar Latest News in Punjabi ਸ਼ਾਹਕੋਟ (ਜਲੰਧਰ) : ਜਲੰਧਰ ਦੇ ਦਿਹਾਤੀ ਖੇਤਰ ਵਿਚ ਪੁਲਿਸ ਵਲੋਂ ਭਾਜਪਾ ਆਗੂਆਂ ਨੂੰ ਹਿਰਾਸਤ ਵਿਚ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਸ਼ਾਹਕੋਟ ਅਤੇ ਲਾਂਬੜਾ ਵਿਚ ਪੁਲਿਸ ਵਲੋਂ ਦੋ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਭਾਜਪਾ ਦੀ ਜਨ ਸੰਪਰਕ ਅਭਿਆਨ ਮੁਹਿੰਮ ਤਹਿਤ ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਸੀਨੀਅਰ ਭਾਜਪਾ ਆਗੂ ਕੇ.ਡੀ. ਭੰਡਾਰੀ ਅਤੇ ਰਾਣਾ ਹਰਦੀਪ ਸਿੰਘ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਪਿੰਡ ਰੂਪੇਵਾਲ (ਸ਼ਾਹਕੋਟ) ਮੰਡੀ ’ਚ ਮੁਹਿੰਮ ਤਹਿਤ ਕੈਂਪ ਲਗਾਉਣ ਲਈ ਪਹੁੰਚੇ ਸਨ। ਇਸ ਦੌਰਾਨ ਡੀ.ਐਸ.ਪੀ. ਉਂਕਾਰ ਸਿੰਘ ਬਰਾੜ ਦੀ ਅਗਵਾਈ ’ਚ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਕਤ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਪੁਲਿਸ ਉਨ੍ਹਾਂ ਨੂੰ ਨਾਲ ਲੈ ਕੇ ਚਲੀ ਗਈ। ਕੇ.ਡੀ. ਭੰਡਾਰੀ, ਰਾਣਾ ਹਰਦੀਪ ਸਿੰਘ ਅਤੇ ਸਮਰਥਕਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁਧ ਜੰਮ ਕੇ ਨਾਹਰੇਬਾਜ਼ੀ ਵੀ ਕੀਤੀ ਗਈ।

ਸ਼ਾਹਕੋਟ ਪੁਲਿਸ ਨੇ ਕੇ.ਡੀ. ਭੰਡਾਰੀ ਨੂੰ ਹਿਰਾਸਤ ਵਿਚ ਲਿਆ ਹੈ, ਜਦੋਂ ਕਿ ਲਾਂਬੜਾ ਪੁਲਿਸ ਨੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਹਿਰਾਸਤ ਵਿਚ ਲਿਆ ਹੈ। ਦਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਸ਼ਾਹਕੋਟ ਦੇ ਰੂਪੇਵਾਲੀ ਵਿਚ ਡੀ.ਐਸ.ਪੀ. ਓਮਕਾਰ ਸਿੰਘ ਬਰਾੜ ਦੀ ਅਗਵਾਈ ਵਿਚ ਕੀਤੀ ਗਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਭਾਜਪਾ ਆਗੂ ਇਲਾਕੇ ਵਿਚ ਇਕ ਕੈਂਪ ਲਗਾਉਣ ਜਾ ਰਹੇ ਸਨ, ਜਿਸ ਲਈ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਜਾਜ਼ਤ ਨਹੀਂ ਲਈ ਸੀ।

ਜਾਣਕਾਰੀ ਅਨੁਸਾਰ, ਭਾਜਪਾ ਜਲੰਧਰ ਆਗੂਆਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਭਾਜਪਾ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਦੱਸ ਦਈਏ ਕਿ ਹਾਲ ਹੀ ਵਿਚ ਭਾਜਪਾ ਵਲੋਂ ਜਨਤਕ ਸਹੂਲਤਾਂ ਲਈ ਲਗਾਏ ਗਏ 39 ਕੈਂਪਾਂ ਨੂੰ ਬੰਦ ਕਰਨ ਨੂੰ ਲੈ ਕੇ ਤਣਾਅ ਪੈਦਾ ਹੋ ਗਿਆ ਸੀ। ਭਾਜਪਾ ਨੇ ਦੋਸ਼ ਲਗਾਇਆ ਸੀ ਕਿ ਸਰਕਾਰ ਜਾਣਬੁੱਝ ਕੇ ਸਾਡੇ ਕੈਂਪਾਂ ਨੂੰ ਰੋਕ ਰਹੀ ਹੈ।

ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜ ਕੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਵਿਅਕਤੀਆਂ ਜਾਂ ਸੰਗਠਨਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ, ਜੋ ਬਿਨਾਂ ਅਧਿਕਾਰ ਦੇ ਡੇਟਾ ਇਕੱਠਾ ਕਰ ਰਹੇ ਹਨ। ਪੱਤਰ ਵਿਚ ਸਪੱਸ਼ਟ ਤੌਰ ’ਤੇ ਲਿਖਿਆ ਗਿਆ ਹੈ ਕਿ ਸਰਕਾਰੀ ਜਾਣਕਾਰੀ ਸਿਰਫ਼ ਉਨ੍ਹਾਂ ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਸਰਕਾਰ ਤੋਂ ਅਧਿਕਾਰਤ ਪ੍ਰਵਾਨਗੀ ਜਾਂ ਮਾਨਤਾ ਪ੍ਰਾਪਤ ਹੈ। ਨਵੇਂ ਪੱਤਰ ਅਨੁਸਾਰ, ਹੁਣ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਕੈਂਪ ਜਾਂ ਗਤੀਵਿਧੀ ਨਹੀਂ ਕੀਤੀ ਜਾ ਸਕਦੀ।

ਭਾਜਪਾ ਲੀਡਰਾਂ ਨੂੰ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਬੋਲੇ ਸੁਨੀਲ ਜਾਖੜ
ਭਾਜਪਾ ਲੀਡਰਾਂ ਨੂੰ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਸੁਨੀਲ ਜਾਖੜ ਨੇ ਬਿਆਨ ਦਿੰਦੇ ਹੋਏ ਪੰਜਾਬ ਸਰਕਾਰ ਨੂੰ ਚੇਤਾਵਨੀ ਦਿਤੀ ਹੈ। ਉਨ੍ਹਾਂ ਕਿਹਾ, “ਕੇਂਦਰ ਸਰਕਾਰ ਦੁਆਰਾ ਗਰੀਬਾਂ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਧੱਕੇ ਦਾ ਭਾਜਪਾ ਡਟ ਕੇ ਵਿਰੋਧ ਕਰੇਗੀ।”

(For more news apart from stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement