ਚੰਨੀ ਨੇ ਦੋ ਕਦਮ ਅੱਗੇ ਵਧਦਿਆਂ ਰੇਤ ਮਾਫ਼ੀਆ ਦੀਆਂ ਲਾਈਆਂ ਮੌਜਾਂ: ਹਰਪਾਲ ਸਿੰਘ ਚੀਮਾ
Published : Sep 21, 2021, 4:54 pm IST
Updated : Sep 21, 2021, 4:54 pm IST
SHARE ARTICLE
Harpal Cheema questioned the announcements made by Charanjit Channi
Harpal Cheema questioned the announcements made by Charanjit Channi

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਐਲਾਨਾਂ 'ਤੇ ਗੰਭੀਰ ਸਵਾਲ ਖੜੇ ਕੀਤੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਐਲਾਨਾਂ 'ਤੇ ਗੰਭੀਰ ਸਵਾਲ ਖੜੇ ਕੀਤੇ ਹਨ। 'ਆਪ' ਨੇ ਦੋਸ਼ ਲਾਇਆ ਕਿ ਚੰਨੀ ਨੇ ਰੇਤ ਮਾਫ਼ੀਆ ਦੀਆਂ ਲਗਾਮਾਂ ਕਸਣ ਦੀ ਥਾਂ ਹੋਰ ਜ਼ਿਆਦਾ ਢਿੱਲੀਆਂ ਕਰ ਦਿੱਤੀਆਂ ਹਨ। ਇਸੇ ਤਰਾਂ ਮੁਲਜ਼ਮ ਵਰਗ ਨੂੰ ਗੱਫ਼ੇ ਦੇਣ ਨਾਂ 'ਤੇ ਉਲਟਾ ਤਿੰਨ- ਚਾਰ ਸਿੱਧੀਆਂ ਠੱਗੀਆਂ ਮਾਰ ਲਈਆਂ ਹਨ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਉਮੀਦ ਦੇ ਉਲਟ ਚਰਨਜੀਤ ਸਿੰਘ ਚੰਨੀ 'ਮੋਦੀ ਸਟਾਇਲ' ਵਿੱਚ ਪੰਜਾਬ ਅਤੇ ਪੰਜਾਬੀਆਂ ਗੁੰਮਰਾਹ ਕਰਨ ਲੱਗੇ ਹਨ।

Punjab Chief Minister Charanjit Singh ChanniPunjab Chief Minister Charanjit Singh Channi

ਹੋਰ ਪੜ੍ਹੋ: ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ

ਸਹੁੰ ਚੁੱਕਣ ਉਪਰੰਤ ਚੰਨੀ ਵੱਲੋਂ ਕੀਤੇ ਗਏ ਐਲਾਨ ਅਤੇ ਜ਼ਮੀਨੀ ਹਕੀਕਤ ਇਸ ਦੀ ਪੁਸ਼ਟੀ ਕਰਦੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਇੱਕ ਠੋਸ ਖਣਨ ਨੀਤੀ (ਮਾਇਨਿੰਗ ਪਾਲਿਸੀ) ਅਤੇ ਦ੍ਰਿੜ ਸਿਆਸੀ ਇਰਾਦੇ ਬਗੈਰ ਪੰਜਾਬ ਵਿੱਚ 20 ਸਾਲਾਂ ਤੋਂ ਜਾਰੀ ਰੇਤ- ਬਜਰੀ ਮਾਫੀਆ ਦੀਆਂ ਜੜਾਂ ਨਹੀਂ ਪੁੱਟੀਆਂ ਜਾ ਸਕਦੀਆਂ। ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿਚੋਂ ਮੁਫ਼ਤ ਰੇਤ ਕੱਢ ਕੇ ਵੇਚਣ ਦੀ ਮਨਜੂਰੀ ਦਿੱਤੇ ਜਾਣ ਨਾਲ ਰੇਤ ਮਾਫ਼ੀਆ ਨੂੰ ਕਿਵੇਂ ਨੱਥ ਪਏਗੀ ? ਇਹ ਵੱਡਾ ਸਵਾਲ ਹੀ ਨਹੀਂ ਸਗੋਂ ਵੱਡਾ ਸ਼ੰਕਾ ਹੈ ਕਿ ਬਚਦੇ 4- 5 ਮਹੀਨਿਆਂ ਵਿੱਚ ਰੇਤ ਮਾਫੀਆ ਜ਼ਮੀਨ ਮਾਲਕਾਂ ਦੀ ਆੜ 'ਚ ਜਿੰਨੀ ਮਰਜ਼ੀ ਨਜਾਇਜ਼ ਮਾਇਨਿੰਗ ਕਰਦਾ ਰਹੇ।

Harpal Cheema Harpal Cheema

ਹੋਰ ਪੜ੍ਹੋ: ਵਿਧਾਇਕ ਬਰਿੰਦਰਮੀਤ ਸਿੰਘ ਦਾ ਬਿਆਨ, ‘ਸਾਡੇ ਤੋਂ ਲੋਕਾਂ ਦੀ ਆਸ ਬੱਝੀ ਹੈ, ਇਹ ਟੁੱਟਣ ਨਹੀਂ ਦੇਵਾਂਗੇ’

ਚੀਮਾ ਨੇ ਕਿਹਾ ਕਿ ਜਿੰਨਾ ਚਿਰ ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਅਨੁਸਾਰ ਪੰਜਾਬ ਸਰਕਾਰ 'ਰੇਤ- ਬਜਰੀ ਖਣਨ ਨਿਗਮ'  ਦਾ ਗਠਨ ਨਹੀਂ ਕਰਦੀ, ਓਨੀ ਦੇਰ ਨਾ ਰੇਤ ਮਾਫ਼ੀਆ ਨੂੰ ਨੱਥ ਪੈ ਸਕਦੀ ਹੈ ਅਤੇ ਨਾ ਹੀ ਪੰਜਾਬ ਦੇ ਖ਼ਜ਼ਾਨੇ ਤੇ ਲੋਕਾਂ ਦੀ ਲੁੱਟ ਬੰਦ ਹੋ ਸਕਦੀ ਹੈ। ਇਸ ਕਰਕੇ ਚੰਨੀ ਸਰਕਾਰ ਗੁੰਮਰਾਹਕੁੰਨ ਕਦਮ ਚੁੱਕਣ ਦੀ ਥਾਂ ਪਿਛਲੀ ਖਣਨ ਨੀਤੀ ਨੂੰ ਤੁਰੰਤ ਰੱਦ ਕਰਕੇ ਨਵੀਂ ਅਤੇ ਠੋਸ ਖਣਨ ਨੀਤੀ ਤੁਰੰਤ ਬਣਾਵੇ ਅਤੇ ਲਾਗੂ ਕਰੇ।

Charanjit Singh ChanniCharanjit Singh Channi

ਹੋਰ ਪੜ੍ਹੋ: ਜੰਮੂ ਵਿਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਜ਼ਖਮੀ ਪਾਇਲਟਾਂ ਨੇ ਤੋੜਿਆ ਦਮ

ਹਰਪਾਲ ਸਿੰਘ ਚੀਮਾ ਨੇ ਮੁੁਲਾਜ਼ਮਾਂ ਬਾਰੇ ਕੀਤੇ ਸਰਕਾਰੀ ਐਲਾਨਾਂ ਨੂੰ ਧੋਖ਼ਾ ਕਰਾਰ ਦਿੰਦੇ ਹੋਏ ਕਿਹਾ ਕਿ ਸਰਕਾਰੀ ਕਰਮਚਾਰੀਆਂ  ਦਾ ਜਨਵਰੀ 2016 ਤੋਂ ਲਾਗੂ ਮਹਿੰਗਾਈ ਭੱਤਾ 125 ਫ਼ੀਸਦੀ ਬਣਦੀ ਹੈ , ਪ੍ਰੰਤੂ ਐਲਾਨ 113 ਫ਼ੀਸਦੀ ਦਾ ਕੀਤਾ ਗਿਆ ਹੈ।  ਇੱਥੇ 12 ਫ਼ੀਸਦੀ ਘਟਾਇਆ ਗਿਆ ਅਤੇ 15 ਫ਼ੀਸਦੀ ਦਾ ਵਾਧਾ ਮਹਿਜ 3 ਫ਼ੀਸਦੀ ਰਹਿ ਜਾਵੇਗਾ। ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15 ਫ਼ੀਸਦੀ ਵਾਧੇ ਦਾ ਐਲਾਨ ਤਾਂ ਕਰ ਦਿੱਤਾ, ਪ੍ਰੰੰਤੂ 2016 ਤੋਂ ਲੈ ਕੇ ਜੂਨ 2021 ਤੱਕ ਦੇ ਬਣਦੇ ਲੱਖਾਂ ਬਕਾਏ ਗੋਲਮੋਲ ਕਰ ਦਿੱਤੇ। ਇਸੇ ਤਰਾਂ ਸਰਕਾਰੀ ਮੁਲਾਜ਼ਮਾਂ ਦੇ ਸਕੇਲ ਅਤੇ ਭੱਤੇ ਤੈਅ ਕਰਨ ਲਈ ਦੋ ਫ਼ਾਰਮੂਲੇ ਲਾਗੂ ਕਰਕੇ ਨਾ ਕੇਵਲ ਕਰਮਚਾਰੀ ਵਰਗ ਵਿੱਚ ਫੁੱਟ ਪਾਉਣ ਦੀ ਸਾਜਿਸ਼ ਹੋ ਰਹੀ ਹੈ, ਸਗੋਂ ਸਕੇਲ ਤੈਅ ਕਰਨ ਲਈ ਤਕਨੀਕੀ ਜਟਿਲਤਾ ਵੀ ਵਧਾ ਦਿੱਤੀ ਹੈ।

Charanjit Channi Charanjit Channi

ਹੋਰ ਪੜ੍ਹੋ: CM ਦੇ ਆਦੇਸ਼ਾਂ 'ਤੇ BR Ambedkar ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਚੀਮਾ ਮੁਤਾਬਕ ਇੱਕ ਫ਼ਾਰਮੂਲੇ ਤਹਿਤ 2. 25 ਫ਼ੀਸਦੀ ਅਤੇ ਦੂਜੇ ਫ਼ਾਰਮੂਲੇ ਤਹਿਤ 2. 59 ਫ਼ੀਸਦੀ ਪੈਮਾਨਾ ਠੀਕ ਨਹੀਂ ਹੈ। ਇਸ ਲਈ ਵਿਅਕਤੀਗਤ ਰੂਪ 'ਚ ਫ਼ਾਰਮੂਲਾ ਲਾਗੂ ਕਰਨ ਦੀ ਥਾਂ ਸਾਰੇ ਮੁਲਾਜ਼ਮਾਂ ਲਈ ਇੱਕਸਾਰ ਅਤੇ ਸਰਲ ਫ਼ਾਰਮੂਲਾ ਲਾਗੂ ਕੀਤਾ ਜਾਵੇ। ਉਨਾਂ ਦੋੋਸ਼ ਲਾਇਆ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਬਣਦੀ 20 ਲੱਖ ਦੀ ਗ੍ਰੈਜੂਟੀ ਬਾਰੇ ਕਦੇ ਮੂੰਹ ਨਹੀਂ ਖੋਲਿਆ।  ਚੀਮਾ ਨੇ ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਵੀ ਨਵੇਂ ਮੁੱਖ ਮੰਤਰੀ ਕੋਲੋਂ ਕੀਤੀ ਅਤੇ ਅਣਸੋਧੇ (ਅਨਰਿਵਾਈਜ਼ਡ) ਵਰਗ ਵੀ ਅਣਗੌਲੇ ਕਰਕੇ ਘੋਰ ਬੇਇਨਸਾਫ਼ੀ ਕੀਤੀ ਹੈ।

'ਸ਼ਾਹੀ ਆਦਤਾਂ ਤੋਂ ਮੁਕਤ ਨਹੀਂ ਹੋ ਸਕਦੇ ਕਾਂਗਰਸੀ'

ਨਵ- ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਚੰਡੀਗੜ ਤੋਂ ਨਵੀਂ ਦਿੱਲੀ ਲਈ ਵਰਤੇ ਗਏ ਚਾਰਟਿਡ ਪਲੇਨ (ਕਿਰਾਏ ਦੇ ਜਹਾਜ) ਬਾਰੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਵਿਸ਼ੇਸ਼ ਕਹਿਣ ਨਾਲ 'ਆਮ ਆਦਮੀ' ਨਹੀਂ ਹੋ ਜਾਂਦਾ, ਉਸ ਦੇ ਅਮਲ ਹੀ ਉਸਦੀ ਸਖ਼ਸ਼ੀਅਤ ਦਾ ਸੱਚ ਉਜਾਗਰ ਕਰਦੇ ਹਨ। ਇੱਕ ਦਿਨ ਪਹਿਲਾ ਖ਼ੁਦ ਨੂੰ ਗਰੀਬੜਾ ਜਿਹਾ ਆਮ ਆਦਮੀ ਕਹਿਣ ਵਾਲੇ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ-ਰੰਧਾਵਾ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ।

Charanjit Channi and both Deputy CMs left for Delhi to meet the High CommandCharanjit Channi with Navjot Sidhu and Sukhjinder Randhawa

ਹੋਰ ਪੜ੍ਹੋ: ਸੁਖਬੀਰ ਬਾਦਲ ਨੂੰ ਬਲਬੀਰ ਸਿੰਘ ਰਾਜੇਵਾਲ ਦਾ ਜਵਾਬ, 'ਕਿਸਾਨੀ ਸੰਘਰਸ਼ ਨੂੰ ਬਦਨਾਮ ਕਰ ਰਿਹਾ ਅਕਾਲੀ ਦਲ'

ਚੀਮਾ ਨੇ ਕਿਹਾ ਕਿ ਕਾਂਗਰਸੀ ਆਪਣੀਆਂ 'ਸ਼ਾਹੀ ਆਦਤਾਂ ' ਨਹੀਂ ਛੱਡ ਸਕਦੇ। ਉਨਾਂ ਕਿਹਾ ਕਿ ਚੰਨੀ, ਸਿੱਧੂ ਅਤੇ ਰੰਧਾਵਾ ਸਪੱਸ਼ਟ ਕਰਨ ਕਿ ਹਾਈਕਮਾਨ ਨੂੰ ਮਿਲਣ ਲਈ ਚਾਰਟਿਡ ਜਹਾਜ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿਚੋਂ ਜਾਂ ਫਿਰ ਪੰਜਾਬ ਕਾਂਗਰਸ ਕਮੇਟੀ ਦੇ ਖ਼ਜ਼ਾਨੇ ਵਿੱਚੋਂ ਕਿਰਾਏ 'ਤੇ ਲਿਆ ਹੈ ਅਤੇ ਜਾਂ ਫਿਰ ਕਿਸੇ ਕਾਰਪੋਰੇਟ ਜਾਂ ਮਾਫ਼ੀਆ ਨੇ ਖਾਸ ਮਿਹਰਬਾਨੀ ਕੀਤੀ ਹੈ। ਹਰਪਾਲ ਸਿੰਘ ਚੀਮਾ  ਨੇ ਪਿਛਲੀ ਕੈਪਟਨ ਸਰਕਾਰ ਦੀ ਥਾਂ ਨਵੀਂ ਚੰਨੀ ਸਰਕਾਰ ਵੱਲੋਂ ਵੀ ਪੰਜਾਬ ਸਰਕਾਰ ਦੇ ਹੈਲੀਕੈਪਟਰ ਦੀਆਂ ਕਾਂਗਰਸੀ ਇੰਚਾਰਜ ਹਰੀਸ਼ ਰਾਵਤ ਨੂੰ ਦਿੱਤੀਆਂ ਜਾ ਰਹੀਆਂ ਵਿਸ਼ੇਸ਼ ਸੇਵਾਵਾਂ ਨੂੰ ਵੀ ਖ਼ਜ਼ਾਨੇ ਦੀ ਲੁੱਟ ਅਤੇ ਨਿਯਮਾਂ ਦੀ ਉਲੰਘਣਾ ਕਰਾਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement