ਰਾਜਪੁਰਾ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, 2 ਕੌਂਸਲਰ ਆਪ 'ਚ ਸ਼ਾਮਲ 

By : KOMALJEET

Published : Dec 21, 2022, 6:02 pm IST
Updated : Dec 21, 2022, 6:02 pm IST
SHARE ARTICLE
Rajpura:2 councilors joined AAP
Rajpura:2 councilors joined AAP

ਬੀਤੇ ਦਿਨੀਂ 5 ਕੌਂਸਲਰ ਹੋਏ ਸੀ ਆਪ 'ਚ ਸ਼ਾਮਲ, ਪ੍ਰਧਾਨਗੀ ਦੀ ਕੁਰਸੀ 'ਤੇ ਮੰਡਰਾਇਆ ਖ਼ਤਰਾ 

ਰਾਜਪੁਰਾ (ਦਇਆ ਸਿੰਘ): ਸੂਬੇ ਦੇ ਵਿੱਚ ਬਣੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਚ ਲਗਾਤਾਰ ਕਾਂਗਰਸ ਪਾਰਟੀ ਦੇ ਕੌਂਸਲਰਾਂ ਦੇ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ ਇਸੇ ਤਹਿਤ ਅੱਜ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਦੋ ਕੌਂਸਲਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਗਿਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦੋਨਾਂ ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਾਉਣ ਦੇ ਲਈ ਹਲਕਾ ਵਿਧਾਇਕ ਮੈਡਮ ਨੀਨਾ ਮਿੱਤਲ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ 2 ਦੋਨਾਂ ਕੌਂਸਲਰਾ ਨੂੰ ਪਾਰਟੀ ਵਿਚ ਸ਼ਾਮਲ ਕੀਤਾ।

ਜਿਵੇਂ-ਜਿਵੇਂ ਰਾਜਪੁਰਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਕੌਂਸਲਰਾਂ ਦਾ ਆਉਣ ਦਾ ਸਿਲਸਿਲਾ ਜਾਰੀ ਹੈ ਤਾਂ ਇਸ ਤੋਂ ਉਮੀਦ ਲਗਾਈ ਜਾ ਰਹੀ ਹੈ ਕਿ ਨਵੇਂ ਸਾਲ ਦੇ ਪਹਿਲੇ ਹਫਤੇ ਦੇ ਵਿੱਚ ਨਗਰ ਕੌਂਸਲ ਰਾਜਪੁਰਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਆਪਣਾ ਨਗਰ ਕੌਂਸਲ ਪ੍ਰਧਾਨ ਵੀ ਲਗਾਇਆ ਜਾ ਸਕਦਾ ਹੈ। ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਜਿਸ ਤਰਾਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦਾ ਗ੍ਰਾਫ ਵਧਦਾ ਜਾ ਰਿਹਾ ਹੈ ਅਤੇ ਉਸੇ ਤਰਾਂ ਹੀ ਰਾਜਪੁਰਾ ਨਗਰ ਕੌਂਸਲ ਦੇ ਵਿੱਚ ਵੀ ਆਮ ਆਦਮੀ ਪਾਰਟੀ ਦੇ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ  ਕੌਂਸਲਰਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। 

ਉਨ੍ਹਾਂ ਕਿਹਾ ਕਿ ਅੱਜ ਵਾਰਡ ਨੰਬਰ 21 ਤੋਂ  ਕੌਂਸਲਰ ਗੁਰਦਾਸ ਕੌਰ ਅਤੇ ਵਾਰਡ ਨੰਬਰ 5 ਤੋਂ ਕੌਂਸਲਰ ਅੰਜੂ ਪੂਰੀ ਬਿਨਾਂ ਕਿਸੇ ਦਬਾਅ ਅਤੇ ਬਿਨਾਂ ਕਿਸੇ ਸ਼ਰਤ ਤੋਂ ਆਪਣੇ ਆਪਣੇ ਪਰਿਵਾਰ ਨਾਲ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਅਤੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਰਾਜਪੁਰਾ ਦੇ ਵਿੱਚ ਬਿਨਾਂ ਕਿਸੇ ਭੇਦ ਭਾਵ ਤੋਂ ਨਿਰੰਤਰ ਕੰਮ ਕਰਵਾਏ ਜਾ ਰਹੇ ਹਨ ਉਸੇ ਤਰ੍ਹਾਂ ਅੱਗੇ ਵੀ ਵਾਰਡਾਂ ਦੇ ਵਿਚ ਇਸੇ ਤਰਾਂ ਕੰਮ ਜਾਰੀ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇੱਕ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਜਲਦ ਹੀ ਰਾਜਪੁਰਾ ਨਗਰ ਕੌਂਸਲ ਦੇ ਵਿੱਚ ਵੱਡਾ ਫੇਰਬਦਲ ਹੋਣ ਵੱਲ ਇਸ਼ਾਰਾ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement