'ਆਪ' ਵੱਲੋਂ ਸਥਾਨਕ ਸਰਕਾਰਾਂ ਚੋਣਾਂ ਲਈ 14 ਸਥਾਨਾਂ 'ਤੇ 107 ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ
Published : Jan 22, 2021, 6:40 pm IST
Updated : Jan 22, 2021, 6:40 pm IST
SHARE ARTICLE
Bhagwant Mann
Bhagwant Mann

ਸੇਵਾ ਕਰਨ ਵਾਲੇ, ਇਮਾਨਦਾਰ ਤੇ ਸੂਝਵਾਨ ਉਮੀਦਵਾਰਾਂ ਚੋਣ ਕਰਨ ਵੋਟਰ : ਜਰਨੈਲ ਸਿੰਘ/ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣ ਸਬੰਧੀ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਗਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਵੱਖ-ਵੱਖ 14 ਥਾਵਾਂ ਤੋਂ 107 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Bhagwant MannBhagwant Mann

ਉਨ੍ਹਾਂ ਦੱਸਿਆ ਕਿ ਅੱਜ ਭੁੱਚੋ ਮੰਡੀ, ਗੋਨਿਆਣਾ, ਆਰਨੀਵਾਲਾ ਸੇਖਸੁਭਾਨ, ਧੂਰੀ, ਨਥਾਣਾ, ਆਨੰਦਪੁਰ ਸਾਹਿਬ, ਸਾਹਨੇਵਾਲ, ਕੀਰਤਪੁਰ ਸਾਹਿਬ, ਬੰਗਾ, ਗੜ੍ਹਸ਼ੰਕਰ, ਗੜ੍ਹਦੀਵਾਲ, ਟਾਂਡਾ, ਲਹਿਰਾਗਾਗਾ ਅਤੇ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਐਲਾਨ ਕੀਤਾ ਗਿਆ ਹੈ। 'ਆਪ' ਆਗੂਆਂ ਨੇ ਕਿਹਾ ਕਿ ਰਿਵਾਇਤੀ ਪਾਰਟੀ ਪਿਛਲੇ ਲੰਬੇ ਸਮੇਂ ਤੋਂ ਇਨ੍ਹਾਂ ਸਥਾਨਕ ਸਰਕਾਰਾਂ ਦੀਆਂ ਕੁਰਸੀਆਂ ਉੱਤੇ ਬਿਰਾਜਮਾਨ ਰਹੀਆਂ ਹਨ।

Jarnail SinghJarnail Singh

ਅਕਾਲੀਆਂ, ਕਾਂਗਰਸੀਆਂ ਅਤੇ ਭਾਜਪਾ ਦੇ ਸੱਭਿਆਚਾਰ ਮੁਤਾਬਕ ਚੋਣਾਂ ਜਿੱਤਣ ਤੋਂ ਬਾਅਦ ਲੋਕਾਂ ਨੂੰ ਭੁੱਲ ਜਾਂਦੇ ਹਨ। ਲੋਕਾਂ ਨੂੰ ਛੋਟੇ ਛੋਟੇ ਕੰਮਾਂ ਦੇ ਲਈ ਦਫ਼ਤਰਾਂ ਦੇ ਚੱਕਰ ਕੱਢਣੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੀ ਸੇਵਾਂ ਕਰਨ ਵਾਲੇ, ਇਮਾਨਦਾਰ, ਪੜ੍ਹੇ ਲਿਖੇ ਅਤੇ ਸੂਝਵਾਨ ਨੂੰ ਉਮੀਦਵਾਰ ਬਣਾਇਆ ਹੈ। 'ਆਪ' ਆਗੂਆਂ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਸੰਵਿਧਾਨ ਰਾਹੀਂ ਮਿਲੇ ਵੋਟ ਦੇ ਅਧਿਕਾਰ ਨੂੰ ਵਰਤਦੇ ਹੋਏ, ਸਹੀ ਤੇ ਯੋਗ ਉਮੀਦਵਾਰ ਦੀ ਚੋਣ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement