
ਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੋਵੇਂ ਹੀ ਪੰਜਾਬੀਆਂ ਨੂੰ ਗੁਮਰਾਹ ਕਰਨ ਵਿੱਚ ਮਸ਼ਰੂਫ ਹੋਏ ਪਏ ਹਨ,
ਨਵੀਂ ਦਿੱਲੀ, 18 ਅਗੱਸਤ (ਸੁਖਰਾਜ ਸਿੰਘ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੋਵੇਂ ਹੀ ਪੰਜਾਬੀਆਂ ਨੂੰ ਗੁਮਰਾਹ ਕਰਨ ਵਿੱਚ ਮਸ਼ਰੂਫ ਹੋਏ ਪਏ ਹਨ, ਇਹ ਦੋਸ਼ ਲਗਾਉਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਦਿੱਲੀ ਗੁਰਦਵਾਰਾ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਦਿੱਲੀ ਤੋਂ ਨਾਮਜਦ ਮੈਂਬਰ ਸ. ਹਰਮਨਜੀਤ ਸਿੰਘ ਰਾਜੌਰੀ ਗਾਰਡਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਕਤ ਦੋਵਾਂ ਕਾਂਗਰਸੀ ਆਗੂਆਂ ਨੇ ਆਪਣੀਆਂ ਮਿੱਠੀਆਂ-ਮਿੱਠੀਆਂ ਤੇ ਚੋਪੜੀਆਂ-ਚੋਪੜੀਆਂ ਗੱਲਾਂ ਨਾਲ ਵੱਡੇ-ਵੱਡੇ ਵਾਅਦੇ ਤੇ ਝੂਠੇ ਲਾਰੇ ਲਗਾ ਕੇ ਭੋਲੇ-ਭਾਲੇ ਪੰਜਾਬੀਆਂ ਨੂੰ ਰਿਜਾ ਲਿਆ ਸੀ ਪਰੰਤੂ ਹੁਣ ਜੀਵੇਂ-ਜੀਵੇਂ ਸਮਾਂ ਬੀਤਦਾ ਜਾ ਰਿਹਾ ਹੈ ਕੈਪਟਨ ਅਮਰਿੰਦਰ ਸਿੰਘ ਤੇ ਇਕ ਨੰਬਰ ਦੇ ਡਰਾਮੇਬਾਜ ਨਵਜੋਤ ਸਿੰਘ ਸਿੱਧੂ ਦੀ ਜੋੜੀ ਦੇ ਸਾਰੇ ਦਾਅਵੇ ਖਾਲੀ ਸਾਬਤ ਹੋ ਰਹੇ ਹਨ। ਹਰਮਨਜੀਤ ਸਿੰਘ ਨੇ ਕਿਹਾ ਕਿ ਜੇਕਰ ਕੈਪਟਨ ਤੇ ਸਿੱਧੂ ਨੂੰ ਲਗਦਾ ਹੈ ਕਿ ਉਹ ਆਪਣੇ ਫੋਕਲੇ ਲਾਰਿਆਂ ਨਾਲ ਪੰਜਾਬ ਦੀ ਜਨਤਾ ਨੂੰ ਜ਼ਿਆਦਾ ਸਮੇਂ ਤੱਕ ਭਰਮਾਉਣ ਵਿਚ ਕਾਮਯਾਬ ਹੋ ਜਾਣਗੇ ਤਾਂ ਇਹ ਉਨ੍ਹਾਂ ਦੀ ਬਹੁਤ ਵੱਡੀ ਨਾਸਮਝੀ ਹੈ ਕਿਉਂਕਿ ਪੰਜਾਬ ਦੀ ਜਨਤਾ ਨੇ ਖਾਲੀ ਵਾਅਦੇ ਕਰਨ ਵਾਲਿਆਂ ਤੇ ਫੋਕੇ ਲਾਰੇ ਲਗਾਉਣ ਵਾਲਿਆਂ ਨੂੰ ਜ਼ਿਆਦਾ ਸਮੇਂ ਤੱਕ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਇਥੇ ਹੀ ਬਸ ਨਹੀਂ ਇਨ੍ਹਾਂ ਦੋਵਾਂ ਕਾਂਗਰਸੀ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਪੰਜਾਬ ਦੀ ਪਿਛਲੀ ਸਰਕਾਰ ਉੱਤੇ ਕਈ ਪ੍ਰਕਾਰ ਦੇ ਦੋਸ਼ ਲਗਾਏ ਸਨ ਉਹ ਦੋਸ਼ ਵੀ ਸਾਰੇ ਝੂਠ ਦਾ ਪੁਲੰਦਾ ਸਾਬਤ ਹੁੰਦੇ ਜਾ ਰਹੇ ਹਨ।