
ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਵਿਭਾਗਾਂ ਨਾਲ ਸਬੰਧਤ ਪ੍ਰੈਜ਼ਨਟੇਸ਼ਨਾਂ ਦੇਣ ਲਈ ਕਿਹਾ
ਚੰਡੀਗੜ੍ਹ : ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਮਹ ਸ਼ੰਕਰ ਜਿੰਪਾ ਵੱਲੋਂ ਵੀਰਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਜਾਵੇਗਾ। ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਬ੍ਰਮਹ ਸ਼ੰਕਰ ਜਿੰਪਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।
Cabinet Minister Brahma Shankar Jimpa
ਕੈਬਨਿਟ ਮੰਤਰੀ ਨੇ ਇਸ ਗ਼ੈਰ-ਰਸਮੀ ਗੱਲਬਾਤ ਦੌਰਾਨ ਇਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਨਾਲ ਸਬੰਧਤ ਵਿਭਾਗਾਂ ਬਾਰੇ ਵਿਸਥਾਰਪੂਰਵਕ ਪ੍ਰੈਜ਼ਨਟੇਸ਼ਨਾਂ ਦੇਣ ਲਈ ਵੀ ਕਿਹਾ।
Cabinet Minister Brahma Shankar Jimpa
ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਵਿਜੈ ਕੁਮਾਰ ਜੰਜੂਆ, ਪ੍ਰਮੁੱਖ ਸਕੱਤਰ ਜਲ ਸਰੋਤ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਸਕੱਤਰ ਮਾਲ ਵਿਭਾਗ ਮਨਵੇਸ਼ ਸਿੰਘ ਸਿੱਧੂ, ਐਚ.ਓ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਮਿਤ ਤਲਵਾੜ ਅਤੇ ਵਧੀਕ ਸਕੱਤਰ ਮਾਲ ਵਿਭਾਗ ਕਰਨੈਲ ਸਿੰਘ ਹਾਜ਼ਰ ਸਨ।