ਰਾਜ ਸਭਾ ਚੋਣਾਂ ’ਚ ਭਾਜਪਾ ਨੂੰ ਵੋਟ ਦੇਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਨੇ ਦਿਤਾ ਅਸਤੀਫਾ, ਹੁਣ ਭਾਜਪਾ ਦੇ ਟਿਕਟ ’ਤੇ ਲੜਨਗੇ ਚੋਣ
Published : Mar 22, 2024, 11:00 pm IST
Updated : Mar 22, 2024, 11:04 pm IST
SHARE ARTICLE
Himachal Pradesh Assembly
Himachal Pradesh Assembly

ਅਸੀਂ ਅਪਣਾ ਅਸਤੀਫਾ ਸੌਂਪ ਦਿਤਾ ਹੈ। ਅਸੀਂ ਭਾਜਪਾ ਵਿਚ ਸ਼ਾਮਲ ਹੋਵਾਂਗੇ ਅਤੇ ਪਾਰਟੀ ਦੀ ਟਿਕਟ ’ਤੇ ਚੋਣਾਂ ਲੜਾਂਗੇ : ਹੋਸ਼ਿਆਰ ਸਿੰਘ

ਸ਼ਿਮਲਾ: ਹਿਮਾਚਲ ਪ੍ਰਦੇਸ਼ ’ਚ ਹਾਲ ਹੀ ’ਚ ਹੋਈਆਂ ਰਾਜ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਉਮੀਦਵਾਰ ਦੇ ਹੱਕ ’ਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਨੇ ਸ਼ੁਕਰਵਾਰ ਨੂੰ ਵਿਧਾਨ ਸਭਾ ਸਕੱਤਰ ਨੂੰ ਅਪਣਾ ਅਸਤੀਫਾ ਸੌਂਪ ਦਿਤਾ। 

ਇਕ ਆਜ਼ਾਦ ਵਿਧਾਇਕ ਨੇ ਪੱਤਰਕਾਰਾਂ ਨੂੰ ਦਸਿਆ ਕਿ ਉਹ ਭਾਜਪਾ ਵਿਚ ਸ਼ਾਮਲ ਹੋਣਗੇ ਅਤੇ ਪਾਰਟੀ ਦੀ ਟਿਕਟ ’ਤੇ ਚੋਣ ਲੜਨਗੇ। ਤਿੰਨ ਆਜ਼ਾਦ ਵਿਧਾਇਕ ਆਸ਼ੀਸ਼ ਸ਼ਰਮਾ (ਹਮੀਰਪੁਰ ਹਲਕੇ), ਹੋਸ਼ਿਆਰ ਸਿੰਘ (ਦੇਹਰਾ) ਅਤੇ ਕੇ.ਐਲ. ਸਿੰਘ (ਦੇਹਰਾ) ਚੋਣ ਲੜ ਰਹੇ ਹਨ। ਠਾਕੁਰ (ਨਾਲਾਗੜ੍ਹ) ਨੇ ਸ਼ੁਕਰਵਾਰ ਨੂੰ ਸ਼ਿਮਲਾ ’ਚ ਵਿਰੋਧੀ ਧਿਰ ਦੇ ਨੇਤਾ ਜੈ ਰਾਮ ਠਾਕੁਰ ਨਾਲ ਮੁਲਾਕਾਤ ਕੀਤੀ ਅਤੇ ਫਿਰ ਅਪਣਾ ਅਸਤੀਫਾ ਸੌਂਪ ਦਿਤਾ। 

ਹੋਸ਼ਿਆਰ ਸਿੰਘ ਨੇ ਪੱਤਰਕਾਰਾਂ ਨੂੰ ਕਿਹਾ, ‘‘ਅਸੀਂ ਅਪਣਾ ਅਸਤੀਫਾ ਸੌਂਪ ਦਿਤਾ ਹੈ। ਅਸੀਂ ਭਾਜਪਾ ਵਿਚ ਸ਼ਾਮਲ ਹੋਵਾਂਗੇ ਅਤੇ ਪਾਰਟੀ ਦੀ ਟਿਕਟ ’ਤੇ ਚੋਣਾਂ ਲੜਾਂਗੇ।’’ ਤਿੰਨਾਂ ਆਜ਼ਾਦ ਵਿਧਾਇਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਤੋਂ ਟਿਕਟਾਂ ਦੀ ਮੰਗ ਕੀਤੀ ਸੀ, ਪਰ ਉਨ੍ਹਾਂ ਨੂੰ ਟਿਕਟਾਂ ਦੇਣ ਤੋਂ ਇਨਕਾਰ ਕਰ ਦਿਤਾ ਗਿਆ ਸੀ ਅਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਗਈ ਸੀ। ਹਾਲਾਂਕਿ ਬਾਅਦ ’ਚ ਜਦੋਂ ਕਾਂਗਰਸ ਨੇ 40 ਵਿਧਾਇਕਾਂ ਨਾਲ ਸਰਕਾਰ ਬਣਾਈ ਤਾਂ ਤਿੰਨ ਆਜ਼ਾਦ ਵਿਧਾਇਕਾਂ ਨੇ ਸਰਕਾਰ ਦਾ ਸਮਰਥਨ ਕੀਤਾ। 

ਆਜ਼ਾਦ ਵਿਧਾਇਕਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਿਧਾਇਕਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਉਨ੍ਹਾਂ ਵਿਰੁਧ ਝੂਠੇ ਕੇਸ ਦਰਜ ਕਰਨ ਦੇ ਹੁਕਮ ਦੇ ਰਹੇ ਹਨ। ਕਾਂਗਰਸ ਦੇ ਛੇ ਬਾਗ਼ੀ ਵਿਧਾਇਕਾਂ ਅਤੇ ਤਿੰਨ ਆਜ਼ਾਦ ਵਿਧਾਇਕਾਂ ਨੇ ਪਿਛਲੇ ਮਹੀਨੇ ਰਾਜ ਸਭਾ ਚੋਣਾਂ ’ਚ ਭਾਜਪਾ ਉਮੀਦਵਾਰ ਦੇ ਹੱਕ ’ਚ ਵੋਟ ਪਾਈ ਸੀ। 

ਕਾਂਗਰਸ ਦੇ ਬਾਗ਼ੀ ਵਿਧਾਇਕਾਂ ਨੂੰ ਕਟੌਤੀ ਮਤੇ ਅਤੇ ਬਜਟ ਦੌਰਾਨ ਸਦਨ ’ਚ ਮੌਜੂਦ ਰਹਿਣ ਅਤੇ ਸੱਤਾਧਾਰੀ ਕਾਂਗਰਸ ਦੇ ਹੱਕ ’ਚ ਵੋਟ ਪਾਉਣ ਦੇ ਵ੍ਹਿਪ ਦੀ ਉਲੰਘਣਾ ਕਰਨ ਲਈ ਅਯੋਗ ਠਹਿਰਾਇਆ ਗਿਆ ਸੀ। 

ਚੋਣ ਕਮਿਸ਼ਨ ਨੇ 1 ਜੂਨ ਨੂੰ ਆਖਰੀ ਪੜਾਅ ’ਚ ਚਾਰ ਲੋਕ ਸਭਾ ਸੀਟਾਂ ਅਤੇ ਕਾਂਗਰਸ ਵਿਧਾਇਕਾਂ ਨੂੰ ਅਯੋਗ ਠਹਿਰਾਏ ਜਾਣ ਤੋਂ ਬਾਅਦ ਖਾਲੀ ਹੋਈਆਂ ਛੇ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਸੀ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਸ਼ਿਆਰ ਸਿੰਘ ਨੇ ਕਿਹਾ ਕਿ ਉਹ ਸਪੀਕਰ ਨੂੰ ਅਪਣਾ ਅਸਤੀਫਾ ਸੌਂਪਣ ਗਏ ਸਨ ਪਰ ਉਹ ਉਪਲਬਧ ਨਹੀਂ ਸਨ। ਸਿੰਘ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਸਕੱਤਰ ਨੂੰ ਅਪਣਾ ਅਸਤੀਫਾ ਸੌਂਪ ਦਿਤਾ ਅਤੇ ਬਾਅਦ ਵਿਚ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਘਟਨਾਕ੍ਰਮ ਤੋਂ ਜਾਣੂ ਕਰਵਾਇਆ। 

ਸਿੰਘ ਨੇ ਕਿਹਾ ਕਿ ਸਾਡੀ ਜ਼ਮੀਰ ਰਾਜ ਸਭਾ ਚੋਣਾਂ ’ਚ ਬਾਹਰੀ ਕਾਂਗਰਸ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਨੂੰ ਵੋਟ ਪਾਉਣ ਦੀ ਇਜਾਜ਼ਤ ਨਹੀਂ ਦਿੰਦੀ ਅਤੇ ਅਪਣੀ ਇੱਛਾ ਅਨੁਸਾਰ ਵੋਟ ਪਾਉਣਾ ਸਾਡਾ ਅਧਿਕਾਰ ਹੈ। ‘‘ 

ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਤੋਂ ਬਾਅਦ ਸੂਬਾ ਸਰਕਾਰ ਨੇ ਬਦਲਾਖੋਰੀ ਦੀ ਰਾਜਨੀਤੀ ਸ਼ੁਰੂ ਕਰ ਦਿਤੀ ਹੈ। 

ਸਿੰਘ ਨੇ ਕਿਹਾ, ‘‘ਇਨ੍ਹਾਂ ਹਾਲਾਤਾਂ ’ਚ ਅਸੀਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਅਸੀਂ ਭਾਜਪਾ ਵਿਚ ਸ਼ਾਮਲ ਹੋਵਾਂਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਅਗਵਾਈ ਵਿਚ ਭਾਜਪਾ ਦੀ ਟਿਕਟ ’ਤੇ ਲੜਾਂਗੇ ਅਤੇ ਦੇਸ਼ ਦੇ ਨਾਲ-ਨਾਲ ਰਾਜ ਨੂੰ ਮਜ਼ਬੂਤ ਕਰਾਂਗੇ।’’

ਠਾਕੁਰ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਪਿਛਲੇ 14 ਮਹੀਨਿਆਂ ’ਚ ਵਿਕਾਸ ਰੁਕ ਗਿਆ ਹੈ ਅਤੇ ‘‘ਅਸੀਂ ਲੋਕਾਂ ਲਈ ਕੰਮ ਕਰਨ ’ਚ ਅਸਮਰੱਥ ਹਾਂ‘‘। ਅਜਿਹੇ ’ਚ ਵਿਧਾਇਕ ਬਣੇ ਰਹਿਣ ਦਾ ਕੋਈ ਮਤਲਬ ਨਹੀਂ ਸੀ। ‘‘ 

ਇਸ ਦੌਰਾਨ ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਆਜ਼ਾਦ ਵਿਧਾਇਕਾਂ ਨੂੰ ਅਸਤੀਫਾ ਨਹੀਂ ਦੇਣਾ ਚਾਹੀਦਾ ਸੀ ਅਤੇ ਲੋਕਾਂ ਦੇ ਫਤਵੇ ਦਾ ਸਨਮਾਨ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਕੀ ਪੂਰੇ ਘਟਨਾਕ੍ਰਮ ’ਚ ਪੈਸਾ ਸ਼ਾਮਲ ਸੀ ਜਾਂ ਵਿਧਾਇਕਾਂ ’ਤੇ ਦਬਾਅ ਪਾਇਆ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਰੂਰ ਕੁੱਝ ਗਲਤ ਕੀਤਾ ਹੋਵੇਗਾ, ਇਸ ਲਈ ਉਨ੍ਹਾਂ ਨੇ ਅਸਤੀਫਾ ਦਿਤਾ ਹੈ। ‘‘ 

ਕਾਂਗਰਸ ਦੇ 6 ਵਿਧਾਇਕਾਂ ਨੂੰ ਅਯੋਗ ਕਰਾਰ ਦਿਤੇ ਜਾਣ ਨਾਲ 68 ਮੈਂਬਰੀ ਵਿਧਾਨ ਸਭਾ ’ਚ ਸੱਤਾਧਾਰੀ ਕਾਂਗਰਸ ਦੇ ਵਿਧਾਇਕਾਂ ਦੀ ਗਿਣਤੀ 40 ਤੋਂ ਘਟ ਕੇ 34 ਰਹਿ ਗਈ ਹੈ। ਸਦਨ ’ਚ ਭਾਜਪਾ ਦੇ 25 ਮੈਂਬਰ ਹਨ।

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement