ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
Published : Apr 22, 2023, 7:31 am IST
Updated : Apr 22, 2023, 7:31 am IST
SHARE ARTICLE
BJP
BJP

ਕੇਂਦਰ ਦੇ ਵੱਡੇ ਆਗੂਆਂ ਸਮੇਤ ਪੰਜਾਬ ਦੇ ਕਈ ਆਗੂਆਂ ਦੇ ਨਾਂ ਸ਼ਾਮਲ



ਜਲੰਧਰ: ਲੋਕ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਹਾਲ ਹੀ 'ਚ ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ। ਅੱਜ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਕੇਂਦਰ ਦੇ ਵੱਡੇ ਆਗੂਆਂ ਸਮੇਤ ਪੰਜਾਬ ਦੇ ਕਈ ਆਗੂਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ: ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਹੋਏ ਤਬਾਦਲੇ

ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਪੰਜਾਬ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਡਾ. ਜਤਿੰਦਰ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਜਲੰਧਰ ਲੋਕ ਸਭਾ ਇੰਚਾਰਜ ਡਾ. ਮਹਿੰਦਰ ਸਿੰਘ, ਕੌਮੀ ਪੰਜਾਬ ਦੇ ਸਕੱਤਰ ਤੇ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ, ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ, ਮੰਥਾਰੀ ਸ੍ਰੀਨਿਵਾਸਲੂ, ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ, ਸੀਨੀਅਰ ਆਗੂ ਅਨਿਲ ਜੈਨ, ਸੀਨੀਅਰ ਆਗੂ ਅਤੇ ਹਿਮਾਚਲ ਭਾਜਪਾ ਦੇ ਇੰਚਾਰਜ ਅਵਿਨਾਸ਼ ਰਾਏ। ਖੰਨਾ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਰਾਣਾ ਗੁਰਮੀਤ ਸਿੰਘ ਸੋਢੀ, ਮਨੋਜ ਤਿਵਾੜੀ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਬਲਬੀਰ ਸਿੰਘ ਸਿੱਧੂ, ਕੇਵਲ ਸਿੰਘ ਢਿੱਲੋਂ, ਵਿਧਾਇਕ ਜੰਗੀ ਲਾਲ ਮਹਾਜਨ, ਕੌਮੀ ਬੁਲਾਰੇ ਆਰਪੀ ਸਿੰਘ, ਮਨਪ੍ਰੀਤ ਸਿੰਘ ਬਾਦਲ, ਡਾ. ਰਾਜ ਕੁਮਾਰ ਵੇਰਕਾ, ਫਤਿਹਜੰਗ ਸਿੰਘ ਬਾਜਵਾ, ਤੀਕਸ਼ਣ ਸੂਦ, ਐਸਐਸ ਵਿਰਕ, ਬਲੀ ਭਗਤ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਬਿਕਰਮਜੀਤ ਸਿੰਘ ਚੀਮਾ, ਰਾਜੇਸ਼ ਬਾਗਾ ਅਤੇ ਮੋਨਾ ਜੈਸਵਾਲ, ਅਵਿਨਾਸ਼ ਚੰਦਰ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਸ਼ਾਮਲ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement