
ਇਹ ਹੁਕਮ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਹਨ।
Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਅਪਣੇ ਸੰਗਠਨ ਨੂੰ ਮਜ਼ਬੂਤ ਕਰਦਿਆਂ ਸਾਰੇ 13 ਲੋਕ ਸਭਾ ਹਲਕਿਆਂ ਵਿਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਇਸ ਪਿੱਛੇ ਕੋਸ਼ਿਸ਼ ਹੈ ਕਿ ਚੋਣਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਇਹ ਹੁਕਮ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਲੁਧਿਆਣਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਦਫ਼ਤਰੀ ਸਕੱਤਰਾਂ ਨੂੰ ਸਟੇਟ ਸੈੱਲ ਵਿਚ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿਤੇ ਗਏ ਹਨ। ਇਸ ਤੋਂ ਪਹਿਲਾਂ ਕਿਸਾਨ ਸੈੱਲ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਸਨ।
(For more Punjabi news apart from BJP appoints coordinators in 13 Lok Sabha constituencies of Punjab, stay tuned to Rozana Spokesman)