ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਦਾ ਐਲਾਨ, “ਅਗਲੀਆਂ ਲੋਕ ਸਭਾ ਚੋਣਾਂ ਨਹੀਂ ਲੜਾਂਗਾ”
Published : Aug 22, 2023, 9:51 am IST
Updated : Aug 22, 2023, 7:15 pm IST
SHARE ARTICLE
Sunny Deol (File Photo)
Sunny Deol (File Photo)

ਕਿਹਾ, ਮੈਨੂੰ ਲੱਗਦਾ ਹੈ ਕਿ ਮੈਨੂੰ ਇਕ ਅਦਾਕਾਰ ਵਜੋਂ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ, ਜੋ ਮੈਂ ਕਰਦਾ ਆ ਰਿਹਾ ਹਾਂ

 

ਚੰਡੀਗੜ੍ਹ: ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਇਕ ਨਿਜੀ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ 2024 'ਚ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਅਦਾਕਾਰ ਬਣੇ ਰਹਿਣਾ ਮੇਰੀ ਪਸੰਦ ਹੈ। ਮੈਨੂੰ ਲੱਗਦਾ ਹੈ ਕਿ ਮੈਨੂੰ ਇਕ ਅਦਾਕਾਰ ਵਜੋਂ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ, ਜੋ ਮੈਂ ਕਰਦਾ ਆ ਰਿਹਾ ਹਾਂ।

ਇਹ ਵੀ ਪੜ੍ਹੋ: ਮਸ਼ਹੂਰ ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦੇਹਾਂਤ

ਉਨ੍ਹਾਂ ਕਿਹਾ ਕਿ ਤੁਸੀਂ ਸਿਰਫ਼ ਇਕ ਕੰਮ ਕਰ ਸਕਦੇ ਹੋ। ਇਕੋ ਸਮੇਂ ਕਈ ਕੰਮ ਕਰਨਾ ਅਸੰਭਵ ਹੈ। ਜਿਸ ਸੋਚ ਨਾਲ ਮੈਂ ਰਾਜਨੀਤੀ 'ਚ ਆਇਆ ਹਾਂ, ਮੈਂ ਐਕਟਰ ਰਹਿੰਦੇ ਹੋਏ ਵੀ ਉਹ ਸੱਭ ਕੁੱਝ ਕਰ ਸਕਦਾ ਹਾਂ। ਸੰਨੀ ਦਿਓਲ ਨੇ ਅੱਗੇ ਕਿਹਾ ਕਿ ਮੈਂ ਅਦਾਕਾਰੀ ਦੀ ਦੁਨੀਆਂ 'ਚ ਜੋ ਮੇਰਾ ਦਿਲ ਚਾਹੁੰਦਾ ਹੈ, ਕਰ ਸਕਦਾ ਹਾਂ। ਪਰ ਜੇਕਰ ਮੈਂ ਰਾਜਨੀਤੀ ਵਿਚ ਕੋਈ ਵਾਅਦਾ ਕਰਦਾ ਹਾਂ ਅਤੇ ਉਸ ਨੂੰ ਪੂਰਾ ਨਹੀਂ ਕਰ ਸਕਿਆ ਤਾਂ ਮੈਂ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ: ਜੀਵਨ ਭਰ ਜੇਲ ਵਿਚ ਰਹੇਗੀ 7 ਬੱਚਿਆਂ ਦੀ ਕਾਤਲ ਨਰਸ; UK ਦੀ ਅਦਾਲਤ ਨੇ ਠਹਿਰਾਇਆ ਦੋਸ਼ੀ 

ਸੰਸਦ ਮੈਂਬਰ ਵਜੋਂ ਸੰਨੀ ਦਿਓਲ ਦੀ ਲੋਕ ਸਭਾ 'ਚ ਸਿਰਫ 19 ਫ਼ੀ ਸਦੀ ਹਾਜ਼ਰੀ ਹੈ, ਇਸ ਸਬੰਧੀ ਸੰਸਦ ਮੈਂਬਰ ਨੇ ਕਿਹਾ ਕਿ ਜਦੋਂ ਮੈਂ ਸੰਸਦ 'ਚ ਜਾਂਦਾ ਹਾਂ ਤਾਂ ਦੇਖਦਾ ਹਾਂ ਕਿ ਦੇਸ਼ ਨੂੰ ਚਲਾਉਣ ਵਾਲੇ ਲੋਕ ਇਥੇ ਬੈਠੇ ਹਨ, ਸਾਰੀਆਂ ਪਾਰਟੀਆਂ ਦੇ ਆਗੂ ਉਥੇ ਹੁੰਦੇ ਹਨ । ਪਰ ਅਸੀਂ ਇਥੇ ਕਿਵੇਂ ਵਿਵਹਾਰ ਕਰਦੇ ਹਾਂ ਜਦੋਂ ਅਸੀਂ ਦੂਜੇ ਲੋਕਾਂ ਨੂੰ ਅਜਿਹਾ ਵਿਵਹਾਰ ਨਾ ਕਰਨ ਲਈ ਕਹਿੰਦੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਮੈਂ ਇਹ ਦੇਖਦਾ ਹਾਂ ਤਾਂ ਲੱਗਦਾ ਹੈ ਕਿ ਮੈਂ ਅਜਿਹਾ ਨਹੀਂ ਹਾਂ, ਬਿਹਤਰ ਹੈ ਕਿ ਮੈਂ ਕਿਤੇ ਹੋਰ ਚਲਾ ਜਾਵਾਂ।

ਇਹ ਵੀ ਪੜ੍ਹੋ: ਫ਼ੌਜ ਨੇ ਪੁੰਛ ਵਿਚ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਦੋ ਅਤਿਵਾਦੀ ਢੇਰ  

2024 ਦੀਆਂ ਲੋਕ ਸਭਾ ਚੋਣਾਂ ਲੜਨ ਸਬੰਧੀ ਸਵਾਲ ਦੇ ਜਵਾਬ ਵਿਚ ਅਦਾਕਾਰ ਨੇ ਕਿਹਾ ਕਿ ਉਹ ਹੁਣ ਚੋਣ ਨਹੀਂ ਲੜਨਗੇ। ਜ਼ਿਕਰਯੋਗ ਹੈ ਕਿ ਫ਼ਿਲਮ ਅਭਿਨੇਤਾ ਸੰਨੀ ਦਿਓਲ ਨੇ ਅਪਣਾ ਸਿਆਸੀ ਸਫ਼ਰ ਸਾਲ 2019 ਵਿਚ ਸ਼ੁਰੂ ਕੀਤਾ ਸੀ, ਸੰਨੀ ਦਿਓਲ ਨੇ ਸਾਲ 2019 ਦੀਆਂ ਆਮ ਚੋਣਾਂ ਵਿਚ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਅਪਣੀ ਕਿਸਮਤ ਅਜ਼ਮਾਈ ਅਤੇ ਜਨਤਾ ਨੇ ਵੀ ਉਨ੍ਹਾਂ ਨੂੰ ਨਿਰਾਸ਼ ਨਹੀਂ ਕੀਤਾ। ਗੁਰਦਾਸਪੁਰ ਦੇ ਲੋਕਾਂ ਨੇ ਸੰਨੀ ਦਿਓਲ ਨੂੰ 84 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਵੱਡੀ ਜਿੱਤ ਦੇ ਕੇ ਲੋਕ ਸਭਾ ਵਿਚ ਭੇਜਿਆ ਸੀ।

ਇਹ ਵੀ ਪੜ੍ਹੋ: “ਮੱਛੀ ਖਾਣ ਨਾਲ ਐਸ਼ਵਰਿਆ ਵਾਂਗ ਸੁੰਦਰ ਹੋ ਜਾਣਗੀਆਂ ਅੱਖਾਂ”, ਭਾਜਪਾ ਆਗੂ ਦੇ ਬਿਆਨ ’ਤੇ ਮਹਿਲਾ ਕਮਿਸ਼ਨ ਨੇ ਮੰਗਿਆ ਸਪੱਸ਼ਟੀਕਰਨ 

ਸੰਨੀ ਦਿਓਲ ਨੇ ਚੋਣ ਪ੍ਰਚਾਰ ਦੌਰਾਨ ਲੋਕ ਸਭਾ ਹਲਕੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਵੀ ਕੀਤੇ ਸਨ ਪਰ ਵਾਅਦਿਆਂ ਨੂੰ ਪੂਰਾ ਕਰਨਾ ਤਾਂ ਦੂਰ ਦੀ ਗੱਲ, ਉਹ ਜਿੱਤ ਤੋਂ ਬਾਅਦ ਗੁਰਦਾਸਪੁਰ ਵੀ ਨਹੀਂ ਗਏ। ਇਸ ਨੂੰ ਲੈ ਕੇ ਲੋਕਾਂ ਵਿਚ ਕਾਫੀ ਰੋਸ ਹੈ। ਪਿਛਲੇ ਦਿਨੀਂ ਗੁਰਦਾਸਪੁਰ 'ਚ ਲੋਕਾਂ ਨੇ ਸੰਨੀ ਦਿਓਲ ਵਿਰੁਧ ਰੋਸ ਪ੍ਰਦਰਸ਼ਨ ਵੀ ਕੀਤਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Jathedar ਨੂੰ ਹਟਾਉਣ ਤੇ CM Mann ਦਾ ਪਹਿਲਾ ਬਿਆਨ SGPC ਨੂੰ ਕਿਹਾ, 'ਪਹਿਲਾਂ ਆਪ ਤਾਂ ਵੈਲਿਡ ਹੋ ਜਾਓ'

08 Mar 2025 2:06 PM

ਹੁਣ Punjab ਦੇ ਇਸ Pind 'ਚ ਚੱਲਿਆ Bulldozer, ਕੁੱਝ ਹੀ ਸਕਿੰਟਾਂ 'ਚ ਕਰਤਾ Drug Trafficker ਦਾ ਘਰ ਤਬਾਹ

08 Mar 2025 2:03 PM

SGPC ਦਾ ਅਗਲਾ ਪ੍ਰਧਾਨ ਕੌਣ, ਕਿਵੇਂ ਚੁਣਿਆ ਜਾਵੇਗਾ ਨਵਾਂ ਪ੍ਰਧਾਨ, ਪੰਥਕ ਸਿਆਸਤ 'ਚ ਹਲਚਲ ਲਈ ਕੌਣ ਜ਼ਿੰਮੇਵਾਰ ?

07 Mar 2025 12:43 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Mar 2025 12:40 PM

Tehsildara ਨੂੰ ਦਿੱਤਾ ਅਲਟੀਮੇਟਮ ਖ਼ਤਮ, ਪੰਜਾਬ ਸਰਕਾਰ ਦੀ ਚਿਤਾਵਨੀ ਦਾ ਅਸਰ, ਦੇਖੋ ਕਿੱਥੇ-ਕਿੱਥੇ ਡਿਊਟੀ 'ਤੇ ਪਰਤੇ..

05 Mar 2025 12:19 PM
Advertisement