
ਪੰਜਾਬ ਵਿਚ ਭਾਜਪਾ ਵਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੀਆਂ 112 ਗੱਡੀਆਂ ਰਵਾਨਾ ਕੀਤੀਆਂ ਜਾ ਰਹੀਆਂ ਹਨ।
BJP News: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਤਕ ਪਹੁੰਚਾਉਣ ਲਈ ਮੁਹਿੰਮ ਸ਼ੁਰੂ ਕਰ ਦਿਤੀ ਹੈ। ਇਸ ਦੌਰਾਨ ਪੂਰੇ ਪੰਜਾਬ ਵਿਚ ਭਾਜਪਾ ਵਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੀਆਂ 112 ਗੱਡੀਆਂ ਰਵਾਨਾ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਰਾਜ ਭਵਨ ਤੋਂ 10 ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਾਹਨਾਂ ਰਾਹੀਂ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਇਨ੍ਹਾਂ ਗੱਡੀਆਂ ਉਤੇ ‘ਸਾਡਾ ਸੰਕਲਪ ਵਿਕਸਿਤ ਭਾਰਤ’ ਦੇ ਬੋਰਡ ਲੱਗੇ ਹੋਏ ਹਨ ਅਤੇ ਅੰਦਰ ਇਕ ਵੱਡੀ ਐਲਈਡੀ ਵੀ ਲਗਾਈ ਗਈ ਹੈ ਜਿਸ ਵਿਚ ਕੇਂਦਰ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਇਕ ਫਿਲਮ ਦਿਖਾਈ ਜਾਵੇਗੀ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਠਾਕੁਰ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਨੂੰ ਲੋਕਾਂ ਤਕ ਪਹੁੰਚਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾ ਰਿਹਾ ਹੈ। ਇਹ ਗੱਡੀਆਂ ਪੂਰੇ ਪੰਜਾਬ ਦੇ ਹਰ ਘਰ ਵਿਚ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਨਰਿੰਦਰ ਮੋਦੀ ਦਾ ਸੁਪਨਾ ਹੈ ਕਿ ਸਾਡੇ ਲੋਕਾਂ ਨੂੰ ਉਨ੍ਹਾਂ ਲਈ ਦਿਤੀਆਂ ਜਾ ਰਹੀਆਂ ਸਕੀਮਾਂ ਬਾਰੇ ਪੂਰੀ ਜਾਣਕਾਰੀ ਹੋਵੇ।
(For more news apart from 'Viksit Bharat Sankalp Yatra' by BJP in Punjab, stay tuned to Rozana Spokesman)