Congress: 'ਧੀਆਂ ਨੂੰ ਰਵਾਓ, ਧੀਆਂ ਨੂੰ ਸਤਾਓ ਅਤੇ ਧੀਆਂ ਨੂੰ ਘਰ ਬਿਠਾਓ’ ਭਾਜਪਾ ਸਰਕਾਰ ਦੀ ਖੇਡ ਨੀਤੀ: ਕਾਂਗਰਸ
Published : Dec 22, 2023, 12:47 pm IST
Updated : Dec 22, 2023, 12:48 pm IST
SHARE ARTICLE
Randeep Surjewala
Randeep Surjewala

ਸੂਰਜੇਵਾਲਾ ਨੇ ਵੀ ਦਾਅਵਾ ਕੀਤਾ ਕਿ ਮਹਿਲਾ ਪਹਿਲਵਾਨਾਂ 'ਤੇ ਹੋਏ 'ਅੱਤਿਆਚਾਰ ਅਤੇ ਬੇਇਨਸਾਫ਼ੀ' ਲਈ ਨਰਿੰਦਰ ਮੋਦੀ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ।

Congress: ਕਾਂਗਰਸ ਨੇ ਓਲੰਪਿਕ ਤਮਗਾ ਜੇਤੂ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਦੇ ਸੰਨਿਆਸ ਦੇ ਐਲਾਨ ਤੋਂ ਬਾਅਦ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਅਤੇ ਦੋਸ਼ ਲਾਇਆ ਕਿ 'ਧੀਆਂ ਨੂੰ ਰਵਾਓ, ਧੀਆਂ ਨੂੰ ਸਤਾਓ ਅਤੇ ਧੀਆਂ ਨੂੰ ਘਰ ਬਿਠਾਓ’ ਭਾਜਪਾ ਸਰਕਾਰ ਦੀ ਖੇਡ ਨੀਤੀ ਬਣ ਗਈ ਹੈ।

ਪਾਰਟੀ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੂਰਜੇਵਾਲਾ ਨੇ ਵੀ ਦਾਅਵਾ ਕੀਤਾ ਕਿ ਮਹਿਲਾ ਪਹਿਲਵਾਨਾਂ 'ਤੇ ਹੋਏ 'ਅੱਤਿਆਚਾਰ ਅਤੇ ਬੇਇਨਸਾਫ਼ੀ' ਲਈ ਨਰਿੰਦਰ ਮੋਦੀ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ।

ਰੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਸਾਕਸ਼ੀ ਮਲਿਕ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂਐੱਫਆਈ) ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਵਿਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੇ ਸਿੰਘ ਦੀ ਜਿੱਤ ਦੇ ਵਿਰੋਧ ਵਿਚ ਵੀਰਵਾਰ ਨੂੰ ਅਪਣੇ ਕੁਸ਼ਤੀ ਦੇ ਬੂਟ ਮੇਜ਼ ਉਤੇ ਰੱਖ ਦਿਤੇ ਅਤੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਇਸ ਐਲਾਨ ਸਮੇਂ ਉਨ੍ਹਾਂ ਦੀਆਂ ਅੱਖਾਂ 'ਚ ਹੰਝੂ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੁਰਜੇਵਾਲਾ ਨੇ ਪੱਤਰਕਾਰਾਂ ਨੂੰ ਦਸਿਆ ਕਿ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਦੇ ਸਹਿਯੋਗੀ ਸੰਜੇ ਸਿੰਘ ਦੀ ਚੋਣ ਵਿਚ ਜਿੱਤ ਤੋਂ ਬਾਅਦ ਕੁਸ਼ਤੀ ਵਿਚ ਓਲੰਪਿਕ ਤਮਗਾ ਜਿੱਤਣ ਵਾਲੀ ਦੇਸ਼ ਦੀ ਪਹਿਲੀ ਮਹਿਲਾ ਪਹਿਲਵਾਨ ਅਤੇ ਕਿਸਾਨ ਦੀ ਧੀ ਸਾਕਸ਼ੀ ਮਲਿਕ ਵਲੋਂ ਸੰਨਿਆਸ ਲੈਣ ਦਾ ਐਲਾਨ ਭਾਰਤੀ ਖੇਡਾਂ ਦੇ ਇਤਿਹਾਸ ਵਿਚ ਇਕ "ਕਾਲਾ ਅਧਿਆਏ" ਹੈ। ਉਨ੍ਹਾਂ ਦੋਸ਼ ਲਾਇਆ ਕਿ ਚੈਂਪੀਅਨ ਮਹਿਲਾ ਪਹਿਲਵਾਨਾਂ ਨਾਲ ਕੀਤੇ ‘ਅੱਤਿਆਚਾਰ ਅਤੇ ਬੇਇਨਸਾਫ਼ੀ’ ਲਈ ਮੋਦੀ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ।

ਸੁਰਜੇਵਾਲਾ ਨੇ ਕਿਹਾ, ''ਇਸ ਤੋਂ ਪਤਾ ਲੱਗਦਾ ਹੈ ਕਿ ਜੋ ਧੀਆਂ ਇਨਸਾਫ ਲਈ ਆਵਾਜ਼ ਉਠਾਉਂਦੀਆਂ ਹਨ, ਉਨ੍ਹਾਂ ਨੂੰ ਤਿਆਗ ਕਰਨ ਲਈ ਮਜ਼ਬੂਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਘਰ ਭੇਜ ਦਿਤਾ ਜਾਵੇਗਾ ਅਤੇ ਉਨ੍ਹਾਂ 'ਤੇ ਦੋਸ਼ ਲਗਾਏ ਜਾਣਗੇ, ਅਤੇ ਧੀਆਂ ਦੀ ਬੇਵਸੀ ਅਤੇ ਲਾਚਾਰੀ ਦਾ ਮਜ਼ਾਕ ਉਡਾਇਆ ਜਾਵੇਗਾ। ਸ਼ਾਇਦ ਇਸੇ ਲਈ ਜਿਨਸੀ ਸ਼ੋਸ਼ਣ ਦੇ ਦੋਸ਼ੀ ਬ੍ਰਿਜ ਭੂਸ਼ਣ ਸਿੰਘ ਨੇ ਚੋਣਾਂ ਵਿਚ ਜਿੱਤ ਤੋਂ ਬਾਅਦ ਕਿਹਾ, "ਦਬਦਬਾ ਸੀ, ਦਬਦਬਾ ਰਹੇਗਾ।"

ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਮੰਦਭਾਗਾ ਹੈ ਕਿ ਰੋਹਤਕ ਦੇ ਪਿੰਡ ਮੋਖਰਾ ਵਿਚ ਪੈਦਾ ਹੋਈ ਹਰਿਆਣਾ ਦੇ ਇਕ ਸਾਧਾਰਨ ਕਿਸਾਨ ਪਰਿਵਾਰ ਦੀ ਧੀ ਦੇਸ਼ ਲਈ ਓਲੰਪਿਕ ਮੈਡਲ ਲੈ ਕੇ ਆਈ ਅਤੇ ਅੱਜ ਮੋਦੀ ਸਰਕਾਰ ਦੇ ‘ਦਬਦਬੇ’ ਨੇ ਉਸ ਨੂੰ ਘਰ ਵਾਪਸ ਜਾਣ ਲਈ ਮਜਬੂਰ ਕਰ ਦਿਤਾ ਹੈ।

ਉਨ੍ਹਾਂ ਦਾਅਵਾ ਕੀਤਾ, ‘‘ਇਸ ਤੋਂ ਵੱਡੀ ਕੌਮੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਦੁਨੀਆਂ ਭਰ ਵਿਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਧੀਆਂ ਨੂੰ ਇਨਸਾਫ਼ ਦੀ ਮੰਗ ਲਈ ਗੰਗਾ ਵਿਚ ਅਪਣੇ ਤਮਗ਼ੇ ਕੁਰਬਾਨ ਕਰਨ ਦਾ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ”। ਕਾਂਗਰਸ ਜਨਰਲ ਸਕੱਤਰ ਨੇ ਇਹ ਵੀ ਦਾਅਵਾ ਕੀਤਾ ਕਿ ਸਿਰਫ਼ ਭਾਰਤੀ ਕੁਸ਼ਤੀ ਸੰਘ ਹੀ ਨਹੀਂ ਬਲਕਿ ਬੀਸੀਸੀਆਈ ਸਮੇਤ ਦੇਸ਼ ਦੀਆਂ ਸਾਰੀਆਂ ਖੇਡ ਸੰਸਥਾਵਾਂ ਮੋਦੀ ਸਰਕਾਰ ਅਤੇ ਭਾਜਪਾ ਆਗੂਆਂ ਦੇ ਕੰਟਰੋਲ ਹੇਠ ਹਨ।

ਉਨ੍ਹਾਂ ਸਵਾਲ ਕੀਤਾ, "ਮੋਦੀ ਸਰਕਾਰ ਚੁੱਪ ਕਿਉਂ ਹੈ? ਕਿਸਾਨ ਦੀਆਂ ਪਹਿਲਵਾਨ ਧੀਆਂ ਦੇ ਰੋਣ ਅਤੇ ਹੰਝੂਆਂ 'ਤੇ ਦੇਸ਼ ਦੀ ਸੰਸਦ ਕਿਉਂ ਚੁੱਪ ਹੈ? ਦੇਸ਼ ਦਾ ਖੇਡ ਜਗਤ ਅਤੇ ਇਸ ਦੀਆਂ ਮਸ਼ਹੂਰ ਹਸਤੀਆਂ ਚੁੱਪ ਕਿਉਂ ਹਨ? ਕੀ ਇਹ ਮੰਨ ਲਿਆ ਜਾਵੇ ਕਿ ਹੁਣ “ਦਬਦਬਾ”, “ਡਰ” ਅਤੇ “ਬੇਇਨਸਾਫੀ” ਨਵੇਂ ਭਾਰਤ ਵਿਚ ਆਮ ਗੱਲ ਹੈ?”

(For more news apart from "BJP's policy to make daughter cry, torment": Congress's Randeep Surjewala, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement