Rahul Gandhi News: 146 MPs ਦੀ ਮੁਅੱਤਲੀ ਸਿਰਫ਼ ਉਨ੍ਹਾਂ ਦਾ ਅਪਮਾਨ ਨਹੀਂ, ਦੇਸ਼ ਦੇ 60% ਲੋਕਾਂ ਦਾ ਵੀ ਮੂੰਹ ਬੰਦ ਕੀਤਾ ਗਿਆ: ਰਾਹੁਲ ਗਾਂਧੀ
Published : Dec 22, 2023, 2:00 pm IST
Updated : Dec 22, 2023, 2:01 pm IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਨੇ ਕਿਹਾ ਕਿ ‘ਇੰਡੀਆ’ ਗਠਜੋੜ ਪੂਰੀ ਤਰ੍ਹਾਂ ਇਕਜੁੱਟ ਹੈ।

Rahul Gandhi News: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁਕਰਵਾਰ ਨੂੰ ਇਲਜ਼ਾਮ ਲਗਾਇਆ ਕਿ ਸੰਸਦ ਦੇ ਹਾਲ ਹੀ ਦੇ ਸਰਦ ਰੁੱਤ ਸੈਸ਼ਨ 'ਚ ਵਿਰੋਧੀ ਧਿਰ ਦੇ 146 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਕੇ ਨਾ ਸਿਰਫ ਉਨ੍ਹਾਂ ਦਾ ਅਪਮਾਨ ਕੀਤਾ ਗਿਆ ਸਗੋਂ ਦੇਸ਼ ਦੇ 60 ਫ਼ੀ ਸਦੀ ਲੋਕਾਂ ਨੂੰ ਵੀ ਚੁੱਪ ਕਰਵਾਇਆ ਗਿਆ।

ਸੰਸਦ ਮੈਂਬਰਾਂ ਦੀ ਮੁਅੱਤਲੀ ਵਿਰੁਧ ਜੰਤਰ-ਮੰਤਰ ਵਿਖੇ ਵਿਰੋਧੀ ਪਾਰਟੀਆਂ ਵਲੋਂ ਕੀਤੇ ਗਏ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਲੜਾਈ ਨਫ਼ਰਤ ਅਤੇ ਪਿਆਰ ਦੀ ਹੈ ਅਤੇ ਭਾਰਤੀ ਜਨਤਾ ਪਾਰਟੀ ਜਿੰਨੀ ਨਫ਼ਰਤ ਫੈਲਾਉਂਦੀ ਹੈ, ‘ਇੰਡੀਆ’ ਗਠਜੋੜ ਓਨਾ ਹੀ ਪਿਆਰ, ਭਾਈਚਾਰਾ ਅਤੇ ਏਕਤਾ ਫੈਲਾਏਗਾ। ਰਾਹੁਲ ਗਾਂਧੀ ਨੇ ਕਿਹਾ ਕਿ ‘ਇੰਡੀਆ’ ਗਠਜੋੜ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀ ਦਰਸ਼ਕ ਗੈਲਰੀ ਵਿਚੋਂ ਦੋ ਨੌਜਵਾਨਾਂ ਵਲੋਂ ਸਦਨ ਵਿਚ ਛਾਲਾਂ ਮਾਰਨਾ ਯਕੀਨੀ ਤੌਰ ’ਤੇ ਸੁਰੱਖਿਆ ਵਿਚ ਕੁਤਾਹੀ ਹੈ ਪਰ ਇਸ ਦਾ ਕਾਰਨ ਬੇਰੁਜ਼ਗਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰਾਹੁਲ ਗਾਂਧੀ ਨੇ ਕਿਹਾ, ''ਮੁਅੱਤਲ ਕੀਤੇ ਗਏ ਸੰਸਦ ਮੈਂਬਰ ਸਿਰਫ਼ ਵਿਅਕਤੀ ਨਹੀਂ ਹਨ, ਸਗੋਂ ਉਹ ਭਾਰਤ ਦੇ ਲੋਕਾਂ ਦੀ ਆਵਾਜ਼ ਹਨ। ਤੁਸੀਂ (ਸਰਕਾਰ) ਨੇ ਨਾ ਸਿਰਫ਼ (ਲਗਭਗ) 150 ਸੰਸਦ ਮੈਂਬਰਾਂ ਦਾ ਅਪਮਾਨ ਕੀਤਾ ਹੈ, ਸਗੋਂ 60 ਫ਼ੀ ਸਦੀ ਜਨਤਾ ਦਾ ਮੂੰਹ ਵੀ ਬੰਦ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ, “ਰਾਹੁਲ ਗਾਂਧੀ ਨੇ ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਦੀ ਵੀਡੀਉ ਬਣਾਈ ਇਹ ਗੱਲ ਹਰ ਪਾਸੇ ਫੈਲਾ ਦਿਤੀ ਪਰ ਇਹ ਗੱਲ ਕਿਸੇ ਨੇ ਨਹੀਂ ਕਹੀ ਕਿ ਦੇਸ਼ ਵਿਚ ਬੇਰੁਜ਼ਗਾਰੀ ਹੈ ਜਾਂ 150 MPs ਨੂੰ ਸੰਸਦ ਵਿਚੋਂ ਬਾਹਰ ਕਿਉਂ ਕੱਢ ਦਿਤਾ ਗਿਆ।”

ਸਰਦ ਰੁੱਤ ਸੈਸ਼ਨ ਦੇ ਕੁੱਝ ਦਿਨਾਂ ਦੇ ਅੰਦਰ ਹੀ 146 ਸੰਸਦ ਮੈਂਬਰਾਂ ਨੂੰ ਲੋਕ ਸਭਾ ਅਤੇ ਰਾਜ ਸਭਾ ਤੋਂ ਸਦਨ ਵਿਚ ਤਖ਼ਤੀਆਂ ਲਹਿਰਾਉਣ ਅਤੇ ਨਾਅਰੇਬਾਜ਼ੀ ਕਰਨ ਲਈ ਮੁਅੱਤਲ ਕਰ ਦਿਤਾ ਗਿਆ ਸੀ। ਇਨ੍ਹਾਂ ਵਿਚੋਂ ਜ਼ਿਆਦਾਤਰ ਮੈਂਬਰਾਂ ਨੂੰ ਸਰਦ ਰੁੱਤ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿਤਾ ਗਿਆ ਸੀ ਅਤੇ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਇਨ੍ਹਾਂ ਦੀ ਮੁਅੱਤਲੀ ਵੀ ਅਪਣੇ ਆਪ ਖ਼ਤਮ ਹੋ ਗਈ ਹੈ ਪਰ ਕੁੱਝ ਮੈਂਬਰਾਂ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਵਿਚਾਰ ਲਈ ਭੇਜਿਆ ਗਿਆ ਸੀ ਅਤੇ ਕਮੇਟੀ ਦੀ ਰੀਪੋਰਟ ਆਉਣ ਤਕ ਉਨ੍ਹਾਂ ਦੀ ਮੁਅੱਤਲੀ ਜਾਰੀ ਰਹੇਗੀ।

ਸਰਦ ਰੁੱਤ ਸੈਸ਼ਨ ਲਈ ਦੋਵਾਂ ਸਦਨਾਂ ਦੀ ਬੈਠਕ ਵੀਰਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿਤੀ ਗਈ। ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੇ ਸੰਸਦ ਮੈਂਬਰ 13 ਦਸੰਬਰ ਨੂੰ ਸੰਸਦ ਦੀ ਸੁਰੱਖਿਆ 'ਚ ਕੁਤਾਹੀ ਦੀ ਘਟਨਾ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਿਆਨ ਦੀ ਮੰਗ ਕਰ ਰਹੇ ਸਨ।

(For more news apart from Rahul Gandhi in INDIA Alliance Protest, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement