ਇਹ ‘ਆਪ' ਸਰਕਾਰ ਦਾ ਆਖ਼ਰੀ ਬਜਟ ਹੋਵੇਗਾ ਅਤੇ ਇਸ ਵਿਚ ਮੁੱਖ ਮੰਤਰੀ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਵੀ ਐਲਾਨ ਕੀਤਾ ਹੋਇਆ ਹੈ।
ਚੰਡੀਗੜ੍ਹ (ਭੁੱਲਰ): ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਕਾਫ਼ੀ ਅਹਿਮ ਰਹੇਗੀ। ਇਸ ਮੀਟਿੰਗ ਵਿਚ ਮਾਰਚ ਦੇ ਪਹਿਲੇ ਹਫ਼ਤੇ ਸ਼ੁਰੂ ਹੋਣ ਵਾਲੇ ਪ੍ਰਸਤਾਵਤ ਬਜਟ ਸੈਸ਼ਨ ਦੀਆਂ ਤਰੀਕਾਂ ਉਪਰ ਮੋਹਰ ਲੱਗੇਗੀ।
ਪੇਸ਼ ਕੀਤੇ ਜਾਣ ਵਾਲੇ ਬਜਟ ਦੀ ਤਰੀਕ ਨੂੰ ਵੀ ਪ੍ਰਵਾਨਗੀ ਦਿਤੀ ਜਾਵੇਗੀ। ਭਾਵੇਂ ਕਿ ਮੁੱਖ ਮੰਤਰੀ ਭਗਵੰਤ ਮਾਨ 8 ਮਾਰਚ ਨੂੰ ਮਹਿਲਾ ਦਿਵਸ ਵਾਲੇ ਦਿਨ ਐਤਵਾਰ ਨੂੰ ਬਜਟ ਪੇਸ਼ ਕਰਨ ਦਾ ਸੰਕੇਤ ਬੀਤੇ ਦਿਨ ਦੇ ਚੁੱਕੇ ਹਨ। ਇਹ ‘ਆਪ’ ਸਰਕਾਰ ਦਾ ਆਖ਼ਰੀ ਬਜਟ ਹੋਵੇਗਾ ਅਤੇ ਇਸ ਵਿਚ ਮੁੱਖ ਮੰਤਰੀ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਵੀ ਐਲਾਨ ਕੀਤਾ ਹੋਇਆ ਹੈ।
ਕੈਬਨਿਟ ਮੀਟਿੰਗ ਵਿਚ ਤਰੀਕਾਂ ’ਤੇ ਮੋਹਰ ਲੱਗਣ ਬਾਅਦ ਪ੍ਰਸਤਾਵ ਅੰਤਮ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ। ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਕੁਝ ਹੋਰ ਅਹਿਮ ਫ਼ੈਸਲੇ ਵੀ ਲੲੈ ਜਾ ਸਕਦੇ ਹਨ।
