Congress MLAs join BJP: ਹਿਮਾਚਲ ਪ੍ਰਦੇਸ਼ ਕਾਂਗਰਸ ਦੇ 6 ਬਾਗੀ ਵਿਧਾਇਕ ਭਾਜਪਾ ਵਿਚ ਸ਼ਾਮਲ
Published : Mar 23, 2024, 2:04 pm IST
Updated : Mar 23, 2024, 2:05 pm IST
SHARE ARTICLE
Six disqualified Congress MLAs in Himachal Pradesh join BJP
Six disqualified Congress MLAs in Himachal Pradesh join BJP

ਸੁਧੀਰ ਸ਼ਰਮਾ, ਰਾਜਿੰਦਰ ਰਾਣਾ, ਰਵੀ ਠਾਕੁਰ, ਇੰਦਰ ਦੱਤ ਲਖਨਪਾਲ, ਦੇਵੇਂਦਰ ਭੁੱਟੋ, ਅਤੇ ਚੈਤਨਿਆ ਸ਼ਰਮਾ ਨੇ ਫੜਿਆ ਭਾਜਪਾ ਦਾ ਪੱਲਾ

Congress MLAs join BJP: ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਵੱਧਦੇ ਸਿਆਸੀ ਸੰਕਟ ਦੇ ਵਿਚਕਾਰ, ਕਾਂਗਰਸ ਦੇ ਛੇ ਸਾਬਕਾ ਵਿਧਾਇਕ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ। ਕਾਂਗਰਸ ਦੇ ਵ੍ਹਿਪ ਦੀ ਉਲੰਘਣਾ ਕਰਨ 'ਤੇ ਉਨ੍ਹਾਂ ਨੂੰ ਵਿਧਾਇਕ ਦੇ ਅਹੁਦੇ ਤੋਂ ਅਯੋਗ ਕਰਾਰ ਦਿਤਾ ਗਿਆ ਸੀ।

ਉਹ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਰਾਜੀਵ ਬਿੰਦਲ ਦੀ ਮੌਜੂਦਗੀ ਵਿਚ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਸਾਬਕਾ ਵਿਧਾਇਕਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਠਾਕੁਰ ਨੇ ਕਿਹਾ ਕਿ ਇਨ੍ਹਾਂ ਦੀ ਮੌਜੂਦਗੀ ਭਾਜਪਾ ਨੂੰ ਮਜ਼ਬੂਤ ​​ਕਰੇਗੀ। ਉਨ੍ਹਾਂ ਸੂਬੇ ਦੀ ਕਾਂਗਰਸ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਇਲਜ਼ਾਮ ਲਗਾਇਆ।

ਠਾਕੁਰ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਹਾਲ ਹੀ ਵਿਚ ਹੋਈਆਂ ਰਾਜ ਸਭਾ ਚੋਣਾਂ ਵਿਚ ਭਾਜਪਾ ਦਾ ਸਮਰਥਨ ਕੀਤਾ ਸੀ ਜੋ ਕਾਂਗਰਸ ਦੇ ਖਿਲਾਫ 'ਜਨਤਕ ਗੁੱਸੇ' ਨੂੰ ਦਰਸਾਉਂਦਾ ਹੈ। ਜਿਹੜੇ ਛੇ ਬਾਗੀ ਕਾਂਗਰਸੀ ਵਿਧਾਇਕ ਭਾਜਪਾ ਵਿਚ ਸ਼ਾਮਲ ਹੋਏ ਹਨ, ਉਨ੍ਹਾਂ ਵਿਚ ਸੁਧੀਰ ਸ਼ਰਮਾ, ਰਵੀ ਠਾਕੁਰ, ਰਾਜਿੰਦਰ ਰਾਣਾ, ਇੰਦਰ ਦੱਤ ਲਖਨਪਾਲ, ਚੈਤਨਿਆ ਸ਼ਰਮਾ ਅਤੇ ਦੇਵੇਂਦਰ ਕੁਮਾਰ ਭੁੱਟੋ ਸ਼ਾਮਲ ਹਨ। ਇਹ ਸਾਰੇ ਕਾਂਗਰਸ ਦੀਆਂ ਟਿਕਟਾਂ 'ਤੇ ਚੁਣੇ ਗਏ ਸਨ ਅਤੇ ਇਨ੍ਹਾਂ ਨੂੰ 29 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿਚ ਹਾਜ਼ਰ ਰਹਿ ਰਹਿਣ ਅਤੇ ਕਟੌਤੀ ਮੋਸ਼ਨ ਅਤੇ ਬਜਟ ਦੌਰਾਨ ਰਾਜ ਸਰਕਾਰ ਦੇ ਹੱਕ ਵਿਚ ਵੋਟ ਪਾਉਣ ਸਬੰਧੀ ਪਾਰਟੀ ਦੇ ਵ੍ਹਿਪ ਦੀ ਉਲੰਘਣਾ ਕਾਰਨ ਅਯੋਗ ਕਰਾਰ ਦਿਤਾ ਗਿਆ।

ਚੋਣ ਕਮਿਸ਼ਨ ਨੇ ਉਨ੍ਹਾਂ ਦੇ ਹਲਕਿਆਂ ਲਈ ਉਪ ਚੋਣਾਂ ਦਾ ਐਲਾਨ ਕਰ ਦਿਤਾ ਹੈ ਅਤੇ ਉਹ ਭਾਜਪਾ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ। ਤਿੰਨ ਆਜ਼ਾਦ ਵਿਧਾਇਕਾਂ ਆਸ਼ੀਸ਼ ਸ਼ਰਮਾ, ਹੁਸ਼ਿਆਰ ਸਿੰਘ ਅਤੇ ਕੇ ਐਲ ਠਾਕੁਰ ਨੇ ਸ਼ੁੱਕਰਵਾਰ ਨੂੰ ਅਪਣੇ ਅਸਤੀਫ਼ੇ ਸੌਂਪ ਦਿਤੇ। ਉਨ੍ਹਾਂ ਦੇ ਜਲਦੀ ਹੀ ਭਾਜਪਾ 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਹਾਲਾਂਕਿ ਸੁੱਖੂ ਦੀ ਸਰਕਾਰ ਨੂੰ ਫਿਲਹਾਲ ਕੋਈ ਖਤਰਾ ਨਜ਼ਰ ਨਹੀਂ ਆ ਰਿਹਾ ਪਰ ਖ਼ਬਰਾਂ ਅਨੁਸਾਰ ਭਾਜਪਾ ਉਪ ਚੋਣਾਂ 'ਚ ਜਿੱਤ ਹਾਸਲ ਕਰਕੇ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਯੋਜਨਾ ਬਣਾ ਰਹੀ ਹੈ। ਜ਼ਿਮਨੀ ਚੋਣਾਂ 'ਚ ਭਾਜਪਾ ਦੀ ਜਿੱਤ ਨਾਲ ਸੱਤਾਧਾਰੀ ਪਾਰਟੀ ਦੇ ਖੇਮੇ 'ਚ ਵਿਧਾਇਕਾਂ ਦੀ ਗਿਣਤੀ ਘੱਟ ਸਕਦੀ ਹੈ।ਕਾਂਗਰਸ ਦੇ ਛੇ ਵਿਧਾਇਕਾਂ ਦੇ ਅਯੋਗ ਕਰਾਰ ਦਿਤੇ ਜਾਣ ਤੋਂ ਬਾਅਦ 62 ਮੈਂਬਰੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿਚ ਕਾਂਗਰਸ ਦੇ ਮੈਂਬਰਾਂ ਦੀ ਗਿਣਤੀ 39 ਤੋਂ ਘਟ ਕੇ 33 ਹੋ ਗਈ ਹੈ। ਭਾਜਪਾ ਦੇ 25 ਵਿਧਾਇਕ ਹਨ।

(For more Punjabi news apart from Six disqualified Congress MLAs in Himachal Pradesh join BJP, stay tuned to Rozana Spokesman)

Location: India, Himachal Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement