
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
Punjab News: ਜਲੰਧਰ ਲੋਕ ਸਭਾ ਸੀਟ ਸੂਬੇ ਦੀ ਹੌਟ ਸੀਟ ਬਣਦੀ ਜਾ ਰਹੀ ਹੈ, ਕਿਉਂਕਿ ਕਈ ਦਹਾਕਿਆਂ ਤੋਂ ਇਕੋ ਪਾਰਟੀ ਵਿਚ ਰਹਿਣ ਵਾਲੇ ਕਈ ਆਗੂ ਪਾਰਟੀ ਛੱਡ ਕੇ ਵਿਰੋਧੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸ ਵਿਚਾਲੇ ਵਿਜੇ ਸਾਂਪਲਾ ਦੇ ਰਿਸ਼ਤੇਦਾਰ ਅਤੇ ਭਾਜਪਾ ਦੇ ਨੌਜਵਾਨ ਆਗੂ ਰੌਬਿਨ ਸਾਂਪਲਾ ਅੱਜ ‘ਆਪ’ ਵਿਚ ਸ਼ਾਮਲ ਹੋ ਗਏ ਹਨ।
ਜਾਣਕਾਰੀ ਅਨੁਸਾਰ ਰੋਬਿਨ ਸਾਂਪਲਾ ਪਿਛਲੇ ਇਕ ਦਹਾਕੇ ਤੋਂ ਭਾਜਪਾ ਨਾਲ ਜੁੜੇ ਹੋਏ ਹਨ, ਜਿਨ੍ਹਾਂ ਨੇ ਜਲੰਧਰ ਵਿਚ ਆਪਣੀ ਪਕੜ ਕਾਫੀ ਮਜ਼ਬੂਤ ਬਣਾਈ ਹੋਈ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਰੌਬਿਨ ਸਾਂਪਲਾ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ। ਰੌਬਿਨ ਸਾਂਪਲਾ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਸਨ। ਰੌਬਿਨ ਸਾਂਪਲਾ ਦੀ ਜੁਆਇਨਿੰਗ ਸਮੇਂ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ।
(For more Punjabi news apart from Robin Sampla left BJP and joined Aam Aadmi Party, stay tuned to Rozana Spokesman)