ਰਾਜ ਸਭਾ ਚੋਣਾਂ : ਮੰਗਲਵਾਰ ਨੂੰ ਹੋਵੇਗਾ ਨੋਟੀਫਿਕੇਸ਼ਨ ਜਾਰੀ
Published : May 23, 2022, 10:04 pm IST
Updated : May 23, 2022, 10:04 pm IST
SHARE ARTICLE
Rajya Sabha elections: Notification to be issued on Tuesday
Rajya Sabha elections: Notification to be issued on Tuesday

31 ਮਈ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ ਉਮੀਦਵਾਰ

ਚੰਡੀਗੜ੍ਹ : ਪੰਜਾਬ ਤੋਂ ਚੁਣੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਭੂੰਦੜ ਦੇ 4 ਜੁਲਾਈ, 2022  ਨੂੰ ਸੇਵਾਮੁਕਤ ਹੋਣ ਕਰਕੇ ,  ਉਨਾਂ ਦੇ ਅਹੁਦੇ ਦੀ ਮਿਆਦ ਖ਼ਤਮ ਹੋਣ ਵਾਲੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਸੋਮਵਾਰ ਨੂੰ ਦੱਸਿਆ ਕਿ ਸ਼ਡਿਊਲ ਮੁਤਾਬਕ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ, 2022 ਨੂੰ ਹੋਵੇਗੀ।

Ambika Soni Ambika Soni

ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ, 2022 ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਤੀ 10 ਜੂਨ, 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਵੀ ਇਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦਾ ਕੰਮ 13 ਜੂਨ, 2022 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।

Balwinder Singh BhunderBalwinder Singh Bhunder

ਡਾ: ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ  ਪੰਜਾਬ ਵਿਧਾਨ ਸਭਾ, ਚੰਡੀਗੜ ਦੇ ਸਕੱਤਰ,  ਜੋ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਹਨ, ਕੋਲ ਜਨਤਕ ਛੁੱਟੀ ਵਾਲੇ ਦਿਨ ਨੂੰ ਛੱਡ ਕੇ 24-5-2022 ਤੋਂ 31-5-2022 ਤੱਕ ਕਿਸੇ ਵੀ ਦਿਨ ਦੁਪਹਿਰ 11:00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਦਾਇਰ  ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਰਮ 2ਸੀ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਇਸ ਸਬੰਧੀ ਖਾਲੀ ਫਾਰਮ ਸਕੱਤਰ, ਪੰਜਾਬ ਵਿਧਾਨ ਸਭਾ  ਕੋਲ ਉਪਲਬਧ ਹਨ। ਉਨ੍ਹਾਂ ਕਿਹਾ ਕਿ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਕਿ ਫਾਰਮ ਨਿਰਧਾਰਿਤ ਫਾਰਮੈਟ ਵਿੱਚ ਟਾਈਪ ਕੀਤਾ ਹੋਵੇ।

Karuna RajuKaruna Raju

ਰਾਜਾਂ ਦੀ ਕੌਂਸਲ ਦੇ ਮੈਂਬਰਾਂ ਲਈ ਯੋਗਤਾ ਪੂਰੀ ਕਰਨ ਲਈ, ਉਮੀਦਵਾਰ ਦਾ ਭਾਰਤ ਵਿੱਚ ਕਿਸੇ ਵੀ ਸੰਸਦੀ ਹਲਕੇ ਤੋਂ ਇੱਕ ਵੋਟਰ ਵਜੋਂ ਰਜਿਸਟਰ ਹੋਣਾ ਜ਼ਰੂਰੀ ਹੈ। ਸਬੰਧਤ ਰਿਟਰਨਿੰਗ ਅਫਸਰ ਦੀ ਸੰਤੁਸ਼ਟੀ ਲਈ, ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ  ਵਿੱਚ ਅਪਣੇ ਨਾਂ ਨਾਲ ਸਬੰਧਤ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ।

Rajya Sabha elections: Notification to be issued on TuesdayRajya Sabha elections: Notification to be issued on Tuesday

ਉਮੀਦਵਾਰ ਨੂੰ ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨੀ ਵੀ ਲੋੜੀਂਦੀ  ਹੈ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement