
ਇਸ਼ਾਰਿਆਂ ਵਿਚ ਕੀਤਾ ਮੋਦੀ ਸਰਕਾਰ 'ਤੇ ਹਮਲਾ
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ਨੂੰ ਅਸਿੱਧੇ ਤੌਰ 'ਤੇ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਰਾਜੀਵ ਗਾਂਧੀ ਨੂੰ ਵਿਸ਼ਾਲ ਬਹੁਮਤ ਮਿਲਿਆ ਸੀ ਪਰ ਉਨ੍ਹਾਂ ਇਸ ਤਾਕਤ ਦੀ ਵਰਤੋਂ ਲੋਕਾਂ ਨੂੰ ਡਰਾਉਣ-ਧਮਕਾਉਣ ਲਈ ਨਹੀਂ ਕੀਤੀ। ਸੋਨੀਆ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 75ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿਚ ਹੋਏ ਸਮਾਗਮ ਵਿਚ ਇਹ ਗੱਲ ਕਹੀ।
Rajiv Gandhi
ਉਨ੍ਹਾਂ ਨਰਿੰਦਰ ਮੋਦੀ ਸਰਕਾਰ ਨੂੰ ਇਸ਼ਾਰਿਆਂ ਵਿਚ ਨਿਸ਼ਾਨਾ ਬਣਾਉਂਦਿਆਂ ਕਿਹਾ, 'ਰਾਜੀਵ ਗਾਂਧੀ ਵੱਡੇ ਬਹੁਮਤ ਨਾਲ ਜਿੱਤ ਕੇ ਆਏ ਸਨ ਪਰ ਉਨ੍ਹਾਂ ਸੱਤਾ ਦੀ ਵਰਤੋਂ ਲੋਕਾਂ ਨੂੰ ਡਰਾਉਣ ਲਈ ਨਹੀਂ ਕੀਤੀ।' ਸੋਨੀਆ ਦੀ ਇਹ ਟਿਪਣੀ ਸਾਬਕ ਵਿੱਤ ਮੰਤਰੀ ਪੀ ਚਿਦੰਬਰਮ ਦੀ ਗ੍ਰਿਫ਼ਤਾਰ ਦੇ ਸਬੰਧ ਵਿਚ ਵੇਖੀ ਜਾ ਰਹੀ ਹੈ।
Modi
ਸਾਬਕਾ ਪ੍ਰਧਾਨ ਮੰਤਰੀ ਦੇ ਯੋਗਦਾਨ ਨੂੰ ਯਾਦ ਕਰਦਿਆਂ ਸੋਨੀਆ ਨੇ ਕਿਹਾ, 'ਰਾਜੀਵ ਗਾਂਧੀ ਮਜ਼ਬੂਤ, ਸੁਰੱਖਿਅਤ ਅਤੇ ਆਤਮਨਿਰਭਰ ਭਾਰਤ ਬਣਾਉਣ ਦਾ ਸੰਕਲਪ ਰਖਦੇ ਸਨ।' ਉਨ੍ਹਾਂ ਕਿਹਾ, 'ਉਨ੍ਹਾਂ ਪ੍ਰਧਾਨ ਮੰਤਰੀ ਵਜੋਂ ਦੇਸ਼ ਦੇ ਕੋਨੇ ਕੋਨੇ ਵਿਚ ਜਾ ਕੇ ਇਹ ਸੰਦੇਸ਼ ਦਿਤਾ ਕਿ ਭਾਰਤ ਦੀ ਵੰਨ-ਸੁਵੰਨਤਾ ਦਾ ਜਸ਼ਨ ਮਨਾ ਕੇ ਹੀ ਦੇਸ਼ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ।'
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।