Chandigarh ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ : ਅਰਵਿੰਦ ਕੇਜਰੀਵਾਲ
Published : Nov 23, 2025, 12:06 pm IST
Updated : Nov 23, 2025, 12:06 pm IST
SHARE ARTICLE
 Chandigarh belongs to Punjab and will remain Punjab's: Arvind Kejriwal
Chandigarh belongs to Punjab and will remain Punjab's: Arvind Kejriwal

ਕਿਹਾ : ਪੰਜਾਬੀਆਂ ਨੇ ਕਦੇ ਵੀ ਕਿਸੇ ਤਾਨਾਸ਼ਾਹੀ ਅੱਗੇ ਆਪਣਾ ਸਿਰ ਨਹੀਂ ਝੁਕਾਇਆ 

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਭਾਰਤੀ ਜਨਤ ਪਾਰਟੀ ਦੀ ਅਗਵਾਈ ਵਾਲੀ   ਵਲੋਂ ਸੰਵਿਧਾਨਕ ਸੋਧਾਂ ਰਾਹੀਂ ਪੰਜਾਬ ਤੋਂ ਚੰਡੀਗੜ੍ਹ 'ਤੇ ਉਸਦੇ ਅਧਿਕਾਰ ਖੋਹਣ ਦੀ ਕੋਸ਼ਿਸ਼ ਕਿਸੇ ਆਮ ਕਦਮ ਦਾ ਹਿੱਸਾ ਨਹੀਂ ਹੈ। ਸਗੋਂ ਇਹ ਪੰਜਾਬ ਦੀ ਪਛਾਣ ਅਤੇ ਸੰਵਿਧਾਨਕ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ । ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਅਧਿਕਾਰ ਖੋਹਣ ਲਈ ਸੰਘੀ ਢਾਂਚੇ ਨੂੰ ਤੋੜਨ ਦੀ ਇਹ ਮਾਨਸਿਕਤਾ ਬਹੁਤ ਖਤਰਨਾਕ ਹੈ।

ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਸੁਰੱਖਿਆ, ਅਨਾਜ, ਪਾਣੀ ਅਤੇ ਮਨੁੱਖਤਾ ਲਈ ਹਮੇਸ਼ਾ ਕੁਰਬਾਨੀਆਂ ਦੇਣ ਵਾਲਾ ਪੰਜਾਬ ਅੱਜ ਆਪਣੇ ਹੱਕਦਾਰ ਹਿੱਸੇ ਤੋਂ ਵਾਂਝਾ ਹੈ । ਇਹ ਸਿਰਫ਼ ਇਕ ਪ੍ਰਸ਼ਾਸਕੀ ਫੈਸਲਾ ਨਹੀਂ ਹੈ, ਸਗੋਂ ਪੰਜਾਬ ਦੀ ਆਤਮਾ ਨੂੰ ਜ਼ਖਮੀ ਕਰਨ ਦੇ ਬਰਾਬਰ ਹੈ।

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੇ ਕਦੇ ਵੀ ਕਿਸੇ ਤਾਨਾਸ਼ਾਹੀ ਅੱਗੇ ਆਪਣਾ ਸਿਰ ਨਹੀਂ ਝੁਕਾਇਆ ਅਤੇ ਪੰਜਾਬ ਹੁਣ ਵੀ ਨਹੀਂ ਝੁਕੇਗਾ ਅਤੇ ਕੇਂਦਰ ਸਰਕਾਰ ਦੀ ਘਟੀਆ ਰਾਜਨੀਤੀ ਦਾ ਮੋੜਵਾਂ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਹਮੇਸ਼ਾ ਪੰਜਾਬ ਦਾ ਹੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement