ਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ ਦੀ ਤਿਆਰੀ, ਸਿੱਖ ਚਿਹਰਿਆਂ ਨੂੰ ਸੌਂਪੀ 14 ਜ਼ਿਲ੍ਹਿਆਂ ਦੀ ਕਮਾਨ
Published : Dec 23, 2022, 3:35 pm IST
Updated : Dec 23, 2022, 3:36 pm IST
SHARE ARTICLE
Punjab BJP appoints 14 Sikh district presidents
Punjab BJP appoints 14 Sikh district presidents

ਪੰਜਾਬ ਭਾਜਪਾ ਦੀ ਇਹ ਸੂਚੀ ਕਾਫੀ ਚਰਚਾ ਵਿਚ ਹੈ ਕਿਉਂਕਿ ਪੰਜਾਬ ਭਾਜਪਾ ਨੇ 31 'ਚੋਂ 14 ਸਿੱਖ ਚਿਹਰਿਆਂ ਨੂੰ ਜ਼ਿਲਾ ਪ੍ਰਧਾਨਾਂ ਦੇ ਅਹੁਦੇ ਦਿੱਤੇ ਹਨ।

 

ਚੰਡੀਗੜ੍ਹ: ਪੰਜਾਬ ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਅਨੁਸਾਰ 31 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਦੀ ਇਹ ਸੂਚੀ ਕਾਫੀ ਚਰਚਾ ਵਿਚ ਹੈ ਕਿਉਂਕਿ ਪੰਜਾਬ ਭਾਜਪਾ ਨੇ 31 'ਚੋਂ 14 ਸਿੱਖ ਚਿਹਰਿਆਂ ਨੂੰ ਜ਼ਿਲਾ ਪ੍ਰਧਾਨਾਂ ਦੇ ਅਹੁਦੇ ਦਿੱਤੇ ਹਨ।

ਇਸ ਤੋਂ ਪਹਿਲਾਂ ਭਾਜਪਾ ਨੇ ਕਦੇ ਵੀ ਇੰਨੀ ਵੱਡੀ ਗਿਣਤੀ 'ਚ ਸਿੱਖ ਚਿਹਰੇ ਜ਼ਿਲ੍ਹਾ ਪ੍ਰਧਾਨ ਨਹੀਂ ਸਨ ਬਣਾਏ। ਸੂਚੀ ਅਨੁਸਾਰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤਰ ਅਜੈਵੀਰ ਸਿੰਘ ਲਾਲਪੁਰਾ ਨੂੰ ਰੂਪਨਗਰ ਜ਼ਿਲ੍ਹੇ ਲਈ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Photo

ਇਸੇ ਤਰ੍ਹਾਂ ਮਨਜੀਤ ਸਿੰਘ ਮੰਨਾ ਨੂੰ ਅੰਮ੍ਰਿਤਸਰ ਦਿਹਾਤੀ, ਹਰਵਿੰਦਰ ਸਿੰਘ ਸੰਧੂ ਨੂੰ ਅੰਮ੍ਰਿਤਸਰ ਸ਼ਹਿਰੀ, ਗੁਰਮੀਤ ਸਿੰਘ ਹੰਡਿਆਇਆ ਨੂੰ ਬਰਨਾਲਾ, ਹਰਸਿਮਰਤ ਸਿੰਘ ਵਾਲੀਆ ਨੂੰ ਬਟਾਲਾ, ਰਵੀਪ੍ਰੀਤ ਸਿੰਘ ਸਿੱਧੂ ਨੂੰ ਬਠਿੰਡਾ ਦਿਹਾਤੀ, ਗਗਨਦੀਪ ਸਿੰਘ ਸੁਖੀਜਾ ਨੂੰ ਫਰੀਦਕੋਟ, ਦੀਦਾਰ ਸਿੰਘ ਭੱਟੀ ਨੂੰ ਫਤਹਿਗੜ੍ਹ ਸਾਹਿਬ, ਅਵਤਾਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ, ਰਣਜੀਤ ਸਿੰਘ ਖੋਜੇਵਾਲ ਨੂੰ ਕਪੂਰਥਲਾ, ਕਰਨਵੀਰ ਸਿੰਘ ਢਿੱਲੋਂ ਨੂੰ ਖੰਨਾ, ਸੁਰਜੀਤ ਸਿੰਘ ਗੜ੍ਹੀ ਨੂੰ ਪਟਿਆਲਾ ਦਿਹਾਤੀ (ਨੋਰਥ), ਰਣਦੀਪ ਸਿੰਘ ਦਿਓਲ ਨੂੰ ਸੰਗਰੂਰ-1 ਅਤੇ ਹਰਜੀਤ ਸਿੰਘ ਨੂੰ ਤਰਨਤਾਰਨ ਜ਼ਿਲ੍ਹੇ ਦੀ ਕਮਾਨ ਸੌਂਪੀ ਗਈ ਹੈ।

ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਆਗੂਆਂ ਨੇ ਭਾਜਪਾ ਦੇ ਪੈਰ ਲਗਾਉਣ ਵਿਚ ਅਹਿਮ ਰੋਲ ਅਦਾ ਕਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਨੇ ਆਪਣੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਪਹਿਲਾਂ ਜਾਰੀ ਕਰ ਦਿੱਤੀ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਅਜੇ ਤੱਕ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਨਹੀਂ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement