ਸੁਖਬੀਰ ਸਿੰਘ ਬਾਦਲ ਨੇ CM ਭਗਵੰਤ ਮਾਨ ਨੂੰ ਆਖਿਆ- ਜੇਕਰ ਤੁਸੀਂ ਪੰਜਾਬ ਦੇ ਹਿੱਤ ਦਿਲੋਂ ਚਾਹੁੰਦੇ ਹੋ ਤਾਂ ਤੁਰੰਤ ਦਿਓ ਅਸਤੀਫ਼ਾ

By : KOMALJEET

Published : Dec 23, 2022, 7:43 pm IST
Updated : Dec 23, 2022, 7:43 pm IST
SHARE ARTICLE
Sukhbir Singh Badal
Sukhbir Singh Badal

ਕਿਹਾ-ਮੁੱਖ ਮੰਤਰੀ ਪੰਜਾਬ ਤੋਂ ਇੰਡਸਟਰੀ ਦੀ ਉਡਾਰੀ ਦੀ ਖੁਦ ਪ੍ਰਧਾਨਗੀ ਕਰ ਕੇ ਸੂਬੇ ਨੁੰ ਬਰਬਾਦੀ ਦੇ ਰਾਹ ਤੋਰ ਰਹੇ ਹਨ

ਰਾਜਪਾਲ ਨੂੰ 300 ਕਰੋੜ ਰੁਪਏ ਦੇ ਇਸ਼ਤਿਹਾਰ ਘੁਟਾਲੇ ਦੀ ਜਾਂਚ ਦੇ ਹੁਕਮ  ਦੇਣ ਦੀ ਕੀਤੀ ਅਪੀਲ


ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਜੇਕਰ ਉਹ ਸੱਚਮੁੱਚ ਪੰਜਾਬ ਦੇ ਹਿੱਤਾਂ ਨੂੰ ਦਿਲੋਂ ਚਾਹੁੰਦੇ ਹਨ ਤਾਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਆਪ ਸੂਬੇ ਤੋਂ ਇੰਡਸਟਰੀ ਦੀ ਉਡਾਰੀ ਦੀ ਪ੍ਰਧਾਨਗੀ ਕਰ ਕੇ ਸੂਬੇ ਨੂੰ ਤਬਾਹੀ ਦੇ ਰਾਹ ਤੋਰ ਰਹੇ ਹਨ ਅਤੇ 300 ਕਰੋੜ ਰੁਪਏ ਦੇ ਇਸ਼ਤਿਹਾਰ ਘੁਟਾਲੇ ਵਰਗੇ ਘੁਟਾਲੇ ਕਰ ਰਹੇ ਹਨ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਹੱਥੋਂ ਬਾਹਰ ਹੋ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਖਾਨਾਜੰਗੀ ਛਿੜ ਗਈ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਭਗਵੰਤ ਮਾਨ ਸਿਰਫ ਅਸਤੀਫ਼ਾ ਹੀ ਦੇ ਸਕਦੇ ਹਨ ਅਤੇ ਆਪ ਨੂੰ ਪੰਜਾਬੀਆਂ ਤੋਂ ਨਵੇਂ ਸਿਰੇ ਤੋਂ ਫਤਵਾ ਲੈਣ ਵਾਸਤੇ ਆਖ ਸਕਦੇ ਹਨ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੇ 9 ਮਹੀਨੇ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਮਾੜਾ ਸਮਾਂ ਰਿਹਾ ਹੈ। ਉਹਨਾਂ ਕਿਹਾ ਕਿ ਕੋਈ ਵੀ ਸੁਰੱ‌ਖਿਅਤ ਨਹੀਂ ਹੈ ਤੇ ਖਾਸ ਤੌਰ ’ਤੇ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਰੋਜ਼ਾਨਾ ਆਧਾਰ ’ਤੇ ਫਿਰੌਤੀ ਦੇਣੀ ਪੈ ਰਹੀ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਉਦਯੋਗਪਤੀ ਉੱਤਰਪ੍ਰਦੇਸ਼  ਦੇ ਮੁੱਖ ਮੰਤਰੀ ਕੋਲ ਪਹੁੰਚ ਕਰ ਕੇ ਸੂਬੇ ਵਿਚ ਨਿਵੇਸ਼ ਦੀ ਇੱਛਾ ਪ੍ਰਗਟਾ ਰਹੇਹਨ।  ਉਹਨਾਂ ਕਿਹਾ ਕਿ ਯੂ ਪੀ ਦੇ ਮੁੱਖ ਮੰਤਰੀ ਨੇ ਆਪ ਇਹ ਗੱਲ ਉਹਨਾਂ ਨੂੰ ਦੱਸੀ ਹੈ ਤੇ ਕਿਹਾ ਹੈ ਕਿ ਉਦਯੋਗਪਤੀ ਯੂ ਪੀ ਸ਼ਿਫਟ ਹੋਣਾ ਚਾਹੁੰਦੇ ਹਨ ਕਿਉਂਕਿ ਉਹ ਮਹਿਸੂਸ ਕਰਦੇ ਹਨ ਕਿ ਪੰਜਾਬ ਹੁਣ ਸੁਰੱਖਿਅਤ ਨਹੀਂ ਰਿਹਾ। ਉਹਨਾਂ ਕਿਹਾਕਿ  ਪਿਛਲੇ ਇਕ ਸਾਲ ਤੋਂ ਪੰਜਾਬ ਵਿਚ ਕੋਈ ਉਦਯੋਗ ਨੀਤੀ ਵੀ ਨਹੀਂ ਹੈ। ਉਹਨਾਂ ਕਿਹਾਕਿ  ਪੰਜਾਬ ਵਿਚੋਂ ਉਦਯੋਗ ਦੀ ਉਡਾਰੀ ਕਾਰਨ ਵੱਡੀ ਪੱਧਰ ’ਤੇ ਬੇਰੋਜ਼ਗਾਰੀ ਪੈਦਾ ਹੋਵੇਗੀ ਤੇ ਇਸ ਨਾਲ ਖਾਨਾਜੰਗੀ ਛਿੜੇਗੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਵਿੱਤੀ ਐਮਰਜੈਂਸੀ ਦੀ ਕਗਾਰ ’ਤੇ ਖੜ੍ਹਾ ਹੈ। ਉਹਨਾਂ ਕਿਹਾ ਕਿ ਸੂਬੇ ਨੇ ਪਿਛਲੇ 9 ਮਹੀਨਿਆਂ ਵਿਚ 30 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਪਰ ਇਸ ਕੋਲ ਕਾਰਗੁਜ਼ਾਰੀ ਦੇ ਨਾਂ ’ਤੇ ਵਿਖਾਉਣ ਲਈ ਕੱਖ ਨਹੀਂ ਹੈ। ਉਹਨਾਂ ਕਿਹਾ ਕਿ ਜੀ ਐਸ ਟੀ, ਅਸ਼ਟਾਮ ਡਿਊਟੀ ਤੇ ਜ਼ਮੀਨੀ ਮਾਲੀਆ ਹੇਠਾਂ ਆ ਗਿਆਹੈ  ਤੇ ਬੁਨਿਆਦੀ ਢਾਂਚੇ ਵਿਚ ਕੋਈ ਨਿਵੇਸ਼ ਨਹੀਂ ਹੋ ਰਿਹਾ ਤੇ ਮਾਲੀਆ ਖਰਚ ਵੱਧ ਗਿਆ ਹੈ। ਉਹਨਾਂ ਕਿਹਾ ਕਿ 300 ਕਰੋੜ ਰੁਪਏ ਦੇ ਇਸ਼ਤਿਹਾਰ ਘੁਟਾਲੇ ਜਿਸਤਹਿਤ  ਸਰਕਾਰ ਨੇ ਆਪ ਦਾ ਸਿਆਸੀ ਸੁਨੇਹਾ ਗੁਜਰਾਤ ਸਮੇਤ ਦੇਸ਼ ਭਰ ਵਿਚ ਪਹੁੰਚਾਉਣ ਲਈ ਪੈਸਾ ਬਰਬਾਦ ਕੀਤਾ, ਸਮੇਤ ਵਾਰ ਵਾਰ ਘੁਟਾਲੇ ਹੋ ਰਹੇ ਹਨ। ਉਹਨਾਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਅਤੇ ਆਮ ਆਦਮੀ ਪਾਰਟੀਤੋਂ  300 ਕਰੋੜ ਰੁਪਏ ਵਸੂਲੇ ਜਾਣ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਸਾਰੀ ਸਰਕਾਰ ਆਪ ਹਾਈਕਮਾਂਡ  ਹਵਾਲੇ ਕਰ ਦਿੱਤੀਹੈ।  ਉਹਨਾਂ ਕਿਹਾ ਕਿ ਪਹਿਲਾਂ ਆਪ ਹਾਈ ਕਮਾਂਡ ਨੇ ਪੰਜਾਬ ਦਾ ਸਾਰਾ ਸ਼ਰਾਬ ਕਾਰੋਬਾਰ ਦਿੱਲੀ ਤੋਂ ਆਪਣੇ ਚਹੇਤਿਆਂ ਹਵਾਲੇ  ਕਰ ਕੇ 500 ਕਰੋੜ ਰੁਪਏ ਦਾ ਘੁਟਾਲਾ ਕੀਤਾ ਤੇ ਹੁਣ ਇਸ ਨੇ ਪੰਜਾਬ ਵਿਚ ਰੀਅਲ ਅਸਟੇਟ ਕਾਰੋਬਾਰ ’ਤੇ ਕਬਜ਼ਾ ਕਰ ਲਿਆ ਹੈ ਤੇ ਸਾਬਕਾ ਐਡੀਸ਼ਨਲ ਚੀਫ ਸੈਕਟਰੀ ਤੇ ਅਰਵਿੰਦ ਕੇਜਰੀਵਾਲ ਦੇ ਚਹੇਤੇ ਸਤਿਆ ਗੋਪਾਲ ਨੂੰ ਰੇਰਾ ਪੰਜਾਬ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਕਿਵੇਂ ਪੰਜਾਬ ਅਤੇ ਇਸ ਦੇ ਸਰੋਤ ਆਪਣੇ ਕਬਜ਼ੇ ਅਧੀਨ ਲਏ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਰਾ ਸੂਬਾ ਪ੍ਰਸ਼ਾਸਨ ਦੀ ਅਣਹੋਂਦ ਕਾਰਨ ਲੜਖੜਾ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇ ਦੀ ਬਿਜਲੀ ਕੰਪਨੀ PSPCL ਆਪ ਸਰਕਾਰ ਦੇ ਕੁਪ੍ਰਬੰਧਨ ਕਾਰਨ ਕੰਗਾਲ ਹੋਣ ਕੰਢੇ ਪਹੁੰਚ ਗਈ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਪੀ ਐਸ ਪੀ ਸੀ ਐਲ ਨੂੰ ਸਬਸਿਡੀ ਦੇ 22000 ਕਰੋੜ ਰੁਪਏ ਦੇਣ ਵਿਚ ਨਾਕਾਮ ਰਹੀ ਹੈ ਅਤੇ ਹੁਣ ਪਾਵਰਕਾਮ ਕਰਜ਼ੇ ਲੈਣ ਲਈ ਮਜਬੂਰ ਹੋਇਆ ਹੈ। ਉਹਨਾਂ ਕਿਹਾ ਕਿ ਇਸੇ ਕਾਰਨ ਵਾਰ ਵਾਰ ਬਿਜਲੀ ਕੱਟ ਲੱਗ ਰਹੇ ਹਨ ਤੇ ਬਿਜਲੀ ਸਪਲਾਈ ਪ੍ਰਭਾਵਤ ਹੋ ਰਹੀਹੈ ਕਿਉਂਕਿ ਕੰਪਨੀ ਕੋਲ ਰੂਟੀਨ ਮੁਰੰਮਤ ਵਾਸਤੇ ਵੀ ਫੰਡ ਨਹੀਂ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਇਸ ਸਭ ਕਾਰਨ ਪੰਜਾਬ ਅਸਥਿਰ ਕਰਨ ਦਾ ਆਧਾਰ ਤਿਆਰ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਇਹਨਾਂ ਹਾਲਾਤਾਂ ਦਾ ਲਾਭ ਲੈਣ ਦੀ ਝਾਕ ਵਿਚ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਇਕ ਗੜਬੜ ਵਾਲਾ ਸੂਬਾ ਬਣਦਾ ਹੈ ਤਾਂ ਇਸ ਨਾਲ ਦੇਸ਼ ਦੀ ਸ਼ਾਂਤੀ ਭੰਗ ਹੋਵੇਗੀ। ਉਹਨਾਂ ਕਿਹਾ ਕਿ ਅਤਿਵਾਦ ਦੇ ਕਾਰਨ ਪੰਜਾਬ ਦੋ ਦਹਾਕੇ ਪਛੜ ਗਿਆ ਸੀ। ਉਹਨਾਂ ਕਿਹਾ ਕਿ ਅਸੀਂ ਅਜਿਹੇ ਹਾਲਾਤ ਮੁੜ ਬਣਨ ਨਹੀਂ ਦੇ ਸਕਦੇ।  ਉਹਨਾਂ ਕਿਹਾ ਕਿ ਇਸੇ ਲਈ ਚੰਗਾ ਇਹੋ ਹੈ ਕਿ ਭਗਵੰਤ ਮਾਨ ਅਸਤੀਫ਼ਾ ਦੇ ਦੇਣ ਤਾਂ ਜੋ ਪੰਜਾਬੀ ਨਵੇਂ ਸਿਰੇ ਤੋਂ ਫਤਵਾ ਦੇ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement