
ਕਿਹਾ- ਹੁਣ ਬੇਫਿਕਰ ਹੋ ਕੇ ਹਿਮਾਚਲ ਪ੍ਰਦੇਸ਼ ਵਿਚ ਕਰ ਰਹੇ ਹੋ ਚੋਣ ਪ੍ਰਚਾਰ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ।
Arvind Kejriwal Himachal Pradesh Rally
ਇਸ ਬਾਰੇ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਆਪਣੀ ਨੀਂਦ ਤੋਂ ਬਾਹਰ ਆ ਜਾਓ। ਤੁਸੀਂ ਆਪਣੇ ਵਾਅਦਿਆਂ ਤੋਂ ਮੁੱਕਰ ਕੇ ਪੰਜਾਬ ਦੇ ਲੋਕਾਂ ਨਾਲ ਧੋਖ਼ਾ ਕੀਤਾ ਹੈ।
tweet
ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਹਰ ਬਦਲਦੇ ਦਿਨ ਨਾਲ ਖ਼ੁਦਕੁਸ਼ੀਆਂ ਦਾ ਸਿਲਸਿਲਾ ਵੀ ਬੇਰੋਕ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੁਹਾਡੀਆਂ ਸਿਆਸੀ ਇੱਛਾਵਾਂ ਲਈ ਸਿਰਫ਼ ਇੱਕ ਕਦਮ ਸੀ ਅਤੇ ਹੁਣ ਤੁਸੀਂ ਬੇਫਿਕਰ ਹੋ ਕੇ ਹਿਮਾਚਲ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕਰ ਰਹੇ ਹੋ।