
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਤੋਂ ਬਿਨਾਂ ਭਾਜਪਾ ਦੇ ਕੁੱਝ ਨੇਤਾ ਇਸ ਦੌਰਾਨ ਹਾਜ਼ਰ ਸਨ
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ 6ਵੀਂ ਵਾਰ ਸਹੁੰ ਚੁੱਕੀ। ਰਾਜ ਸਭਾ ਦੇ ਸਪੀਕਰ ਐਮ ਵੈਂਕੱਈਆ ਨਾਇਡੂ ਨੇ 86 ਸਾਲਾ ਸਿੰਘ ਨੂੰ ਸਹੁੰ ਚੁਕਾਈ। ਇਸ ਮੌਕੇ ਸਦਨ ਦੇ ਨੇਤਾ ਥਾਵਰ ਚੰਦ ਗਹਿਲੋਤ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਮੌਜੂਦ ਸਨ। ਰਾਜ ਸਭਾ 'ਚ ਵਿਰੋਧੀ ਨੇਤਾ ਗੁਲਾਮ ਨਬੀ ਆਜ਼ਾਦ ਤੋਂ ਇਲਾਵਾ ਸਦਨ 'ਚ ਕਾਂਗਰਸ ਦੇ ਉਪ ਨੇਤਾ ਆਨੰਦ ਸ਼ਰਮਾ ਅਤੇ ਪਾਰਟੀ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਵੀ ਮੌਜੂਦ ਸਨ।
Rajya Sabha
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਤੋਂ ਬਿਨਾਂ ਭਾਜਪਾ ਦੇ ਕੁੱਝ ਨੇਤਾ ਇਸ ਦੌਰਾਨ ਹਾਜ਼ਰ ਸਨ। ਨਾਇਡੂ ਨੇ ਬਾਅਦ ਵਿਚ ਟਵੀਟ ਕੀਤਾ, ''ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਰਾਜ ਸਭਾ 'ਚ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁਕਾਈ।'' ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ ਵੀ ਟਵੀਟ ਕੀਤੀਆਂ। ਇਨ੍ਹਾਂ ਤਸਵੀਰਾਂ 'ਚ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਵੀ ਵਿਖਾਈ ਦੇ ਰਹੀ ਹੈ।
Manmohan Singh
ਜ਼ਿਕਰਯੋਗ ਹੈ ਕਿ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਦੁਬਾਰਾ ਚੁਣੇ ਗਏ ਹਨ। ਉਨ੍ਹਾਂ ਵਿਰੁਧ ਭਾਜਪਾ ਵਲੋਂ ਕੋਈ ਉਮੀਦਵਾਰ ਖੜਾ ਨਹੀਂ ਕੀਤਾ ਗਿਆ ਸੀ। ਪਹਿਲਾਂ ਉਨ੍ਹਾਂ ਨੇ ਰਾਜ ਸਭਾ ਵਿਚ ਕਰੀਬ 28 ਸਾਲ ਅਸਮ ਦੀ ਅਗਵਾਈ ਕੀਤੀ ਸੀ। ਰਾਜ ਸਭਾ ਮੈਂਬਰ ਵਜੋਂ ਇਹ ਉਨ੍ਹਾਂ ਦਾ 6ਵਾਂ ਕਾਰਜਕਾਲ ਹੋਵੇਗਾ। ਉਹ ਇਸ ਤੋਂ ਪਹਿਲਾਂ 1991, 1995, 2001, 2007 ਅਤੇ 2013 'ਚ ਰਾਜ ਸਭਾ ਮੈਂਬਰ ਚੁਣੇ ਗਏ ਸਨ। ਉਹ 1998 ਤੋਂ 2004 ਤਕ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸਨ ਅਤੇ ਪ੍ਰਧਾਨ ਮੰਤਰੀ ਦੇ ਰੂਪ ਵਿਚ 2004 ਤੋਂ 2014 ਤਕ ਸਦਨ ਦੇ ਨੇਤਾ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।