ਕਿਸ ਦੇ ਹੱਥ ਹੋਵੇਗੀ ਕਾਂਗਰਸ ਦੀ ਕਮਾਂਡ? CWC ਦੀ ਮੀਟਿੰਗ ਅੱਜ ਹੋ ਸਕਦਾ ਹੈ ਫੈਸਲਾ
Published : Aug 24, 2020, 9:05 am IST
Updated : Aug 24, 2020, 9:05 am IST
SHARE ARTICLE
Sonia Gandhi
Sonia Gandhi

ਕਾਂਗਰਸ ਵਰਕਿੰਗ ਕਮੇਟੀ (CWC)ਦੀ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ

ਨਵੀਂ ਦਿੱਲੀ- ਕਾਂਗਰਸ ਵਰਕਿੰਗ ਕਮੇਟੀ (CWC)ਦੀ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਬੈਠਕ ਤੋਂ ਬਾਅਦ ਕਾਂਗਰਸ ਦੀ ਪ੍ਰੈਸ ਕਾਨਫਰੰਸ ਵੀ ਹੋਵੇਗੀ। ਦਰਅਸਲ ਕੱਲ੍ਹ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਕਿਹਾ ਕਿ ਉਹ ਹੁਣ ਪਾਰਟੀ ਦਾ ਪ੍ਰਧਾਨ ਨਹੀਂ ਬਣਨਾ ਚਾਹੁੰਦੀ। ਉਨ੍ਹਾਂ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ।

Cwc Meeting Cwc 

ਸੋਨੀਆ ਗਾਂਧੀ ਨੇ ਕਿਹਾ ਕਿ ਹੁਣ ਪਾਰਟੀ ਨੂੰ ਨਵਾਂ ਪ੍ਰਧਾਨ ਚੁਣਨਾ ਚਾਹੀਦਾ ਹੈ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਫੁੱਲ ਟਾਇਮ ਪ੍ਰਧਾਨ ਦੀ ਚੋਣ ਕਰਨ ਦੀ ਮੰਗ ਕੀਤੀ ਹੈ। ਸੋਨੀਆ ਗਾਂਧੀ ਦੇ ਇਸ ਬਿਆਨ ਤੋਂ ਬਾਅਦ ਪਾਰਟੀ ਦੇ ਕਈ ਨੇਤਾਵਾਂ ਨੇ ਆਪਣਾ ਹੁੰਗਾਰਾ ਦਿੱਤਾ।

CWC meeting live updates Rahul Gandhi congress Sonia Gandhi UPACWC 

ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਦਿਆਂ ਕਿਹਾ ਹੈ ਕਿ ਕਾਂਗਰਸ ਦਾ ਭਵਿੱਖ ਤੁਹਾਡੇ ਅਤੇ ਰਾਹੁਲ ਗਾਂਧੀ ਦੇ ਹੱਥ ਵਿਚ ਸੁਰੱਖਿਅਤ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਵਨੀਤ ਬਿੱਟੂ ਅਤੇ ਸਿਧਾਰਮਈਆ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੀ ਮੰਗ ਦੀ ਅਲੋਚਨਾ ਕਰਦਿਆਂ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਅਹੁਦਾ ਸੰਭਾਲਣ ਦੀ ਮੰਗ ਕੀਤੀ ਹੈ।

CWC MeetingCWC 

ਓਧਰ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਪਹਿਲਾਂ ਹੀ ਇਹ ਕਹਿ ਚੁੱਕੇ ਹਨ ਕਿ ਇਸ ਵਾਰ ਕਾਂਗਰਸ ਦਾ ਪ੍ਰਧਾਨ ਗਾਂਧੀ ਪਰਿਵਾਰ ਤੋਂ ਬਾਹਰਲਾ ਹੋਵੇ। ਦਰਅਸਲ ਕਾਂਗਰਸ ਦੇ ਕੁਝ ਲੀਡਰਾਂ ਨੇ ਚਿੱਠੀ ਲਿਖ ਕੇ ਪੂਰਾ ਟਾਈਮ ਪ੍ਰਧਾਨ ਚੁਣਨ ਦੀ ਮੰਗ ਕੀਤੀ ਹੈ। ਇਨ੍ਹਾਂ ਲੀਡਰਾਂ ਨੇ ਸੋਨੀਆਂ ਗਾਂਧੀ ਤੋਂ ਮੰਗ ਕੀਤੀ ਕਿ ਪਾਰਟੀ ਦੇ ਹਾਲਾਤ ਠੀਕ ਨਹੀਂ, ਅਜਿਹੇ 'ਚ ਫੁੱਲ ਟਾਇਮ ਪ੍ਰਧਾਨ ਦੀ ਨਿਯੁਕਤੀ ਹੋਣੀ ਚਾਹੀਦੀ ਹੈ।

CWC MeetingCWC

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਰਾਹੁਲ ਗਾਂਧੀ ਪ੍ਰਧਾਨ ਨਹੀਂ ਬਣਦੇ ਤਾਂ ਕਿਸੇ ਗੈਰ-ਕਾਂਗਰਸੀ ਨੂੰ ਪ੍ਰਧਾਨ ਬਣਾਉਣਾ ਚਾਹੀਦਾ ਹੈ। ਅਜਿਹਾ ਹੁੰਦਾ ਵੀ ਹੈ ਤਾਂ ਗਾਂਧੀ ਪਰਿਵਾਰ ਦੀ ਅਹਿਮ ਭੂਮਿਕਾ ਰਹੇਗੀ। ਅਜਿਹੇ 'ਚ ਅੱਜ ਹੋਣ ਵਾਲੀ ਕਾਂਗਰਸ ਕਾਰਜਕਾਰਨੀ ਦੀ ਬੈਠਕ ਬਹੁਤ ਅਹਿਮ ਹੈ। ਸੰਭਵ ਹੈ ਹੋ ਸਕਦਾ ਸੋਨੀਆ ਗਾਂਧੀ ਬੈਠਕ 'ਚ ਆਪਣੀ ਗੱਲ ਕਹਿ ਦੇਵੇ।

CWC MeetingCWC 

ਜੇਕਰ ਅਜਿਹਾ ਹੁੰਦਾ ਹੈ ਤਾਂ ਹੰਗਾਮਾ ਹੋਣਾ ਤੈਅ ਹੈ। 10 ਸਤੰਬਰ ਨੂੰ ਅੰਤਰਿਮ ਪ੍ਰਧਾਨ ਦੇ ਤੌਰ 'ਤੇ ਸੋਨੀਆਂ ਗਾਂਧੀ ਦਾ ਇਕ ਸਾਲ ਪੂਰਾ ਹੋਣ ਵਾਲਾ ਹੈ। ਬੈਠਕ ਵੀਡੀਓ ਕਾਨਫਰੰਸਿੰਗ ਜ਼ਰੀਏ ਬੈਠਕ 11 ਵਜੇ ਸ਼ੁਰੂ ਹੋਵੇਗੀ। ਇਸ 'ਚ ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸੂਬਿਆਂ ਦੇ ਮੁੱਖ ਮੰਤਰੀ ਵੀ ਹਿੱਸਾ ਲੈਣਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement