
ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਇਸ ਬਿੱਲ ਨੂੰ ਲਾਗੂ ਕਰਨ ਵਿਚ ਦੇਰੀ ਭਾਰਤੀ ਸਰਕਾਰ ਦੀ ਮਨਸ਼ਾ 'ਤੇ ਸਵਾਲ ਉਠਾਉਂਦਾ ਹੈ
ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਪਤਨੀ ਅੰਮ੍ਰਿਤਾ ਵੜਿੰਗ ਨੇ ਅੱਜ ਟਵੀਟ ਕਰ ਕੇ ਕਿਹਾ ਹੈ ਕਿ ਮਹਿਲਾ ਰਾਖਵਾਂਕਰਨ ਬਿੱਲ ਤੁਰੰਤ ਲਾਗੂ ਹੋਣਾ ਚਾਹੀਦਾ ਹੈ। ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਇਸ ਬਿੱਲ ਨੂੰ ਲਾਗੂ ਕਰਨ ਵਿਚ ਦੇਰੀ ਭਾਰਤੀ ਸਰਕਾਰ ਦੀ ਮਨਸ਼ਾ 'ਤੇ ਸਵਾਲ ਉਠਾਉਂਦਾ ਹੈ। ਕੀ ਸਰਕਾਰ ਇੱਕ ਵਾਰ ਫਿਰ ਸਿਰਫ਼ ਵੋਟਾਂ ਵੱਲ ਵੇਖ ਰਹੀ ਹੈ ਅਤੇ ਇਹ ਸਿਰਫ਼ ਇੱਕ ਹੋਰ ਜੁਮਲਾ ਹੈ?
ਉਹਨਾਂ ਨੇ ਕਿਹਾ ਕਿ ਉਹ ਅੱਜ ਇਹ ਮਹੱਤਵਪੂਰਨ ਮੁੱਦਾ ਉਠਾਉਣਾ ਚਾਹੁੰਦੇ ਹਨ ਕਿ ਅੱਜ ਜਦੋਂ ਔਰਤਾਂ ਨੇ ਲਗਭਗ ਸਾਰੇ ਖੇਤਰਾਂ ਵਿੱਚ ਪ੍ਰਾਪਤੀਆਂ ਕੀਤੀਆਂ ਹਨ, ਸ੍ਰੀ ਦਰਬਾਰ ਸਾਹਿਬ ਵਿਖੇ ਕੋਈ ਵੀ ਔਰਤ ਹਜ਼ੂਰੀ ਰਾਗੀ ਨਹੀਂ ਹੈ। ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਔਰਤਾਂ ਨੂੰ ਹਜ਼ੂਰੀ ਰਾਗੀ ਵਜੋਂ ਸੇਵਾ ਕਰਨ ਦਾ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ ਜਿਸ ਨਾਲ ਬਰਾਬਰਤਾ ਦੇ ਸਾਡੇ ਸਿੱਖੀ ਸਿਧਾਂਤਾਂ ਨੂੰ ਵੀ ਕਾਇਮ ਰੱਖਿਆ ਜਾਵੇਗਾ।