
ਮੋਦੀ ਜੀ ਦੀ ਸਰਕਾਰ ਨੇ ਜਨਤਾ ਨੂੰ ਦੁੱਖ ਪਹੁੰਚਾਉਣ ਦੇ ਮਾਮਲੇ ਵਿਚ ਵੱਡੇ ਰਿਕਾਰਡ ਬਣਾਏ ਹਨ
ਕਿਹਾ, 'ਜਨਤਾ ਨੂੰ ਪ੍ਰੇਸ਼ਾਨ ਕਰਨ ਦੇ ਬਣਾਏ ਹਨ ਰਿਕਾਰਡ'
ਨਵੀਂ ਦਿੱਲੀ : ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਨੇ ਆਮ ਆਦਮੀ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਐਤਵਾਰ ਨੂੰ ਕੀਮਤਾਂ ਪੰਜਵੇਂ ਦਿਨ ਫਿਰ ਤੋਂ ਵਧੀਆਂ ਹਨ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਲੋਕਾਂ ਨੂੰ ‘ਮੁਸੀਬਤ’ ਪੈਦਾ ਕਰਨ ਦੇ ਰਿਕਾਰਡ ਬਣਾਏ ਹਨ।
PM Modi
ਕਾਂਗਰਸ ਜਨਰਲ ਸਕੱਤਰ ਨੇ ਟਵਿੱਟਰ 'ਤੇ ਇਕ ਮੀਡੀਆ ਰਿਪੋਰਟ ਸਾਂਝੀ ਕੀਤੀ ਜਿਸ ਵਿਚ ਕਿਹਾ ਗਿਆ ਹੈ ਕਿ ਇਸ ਸਾਲ ਪੈਟਰੋਲ ਦੀਆਂ ਕੀਮਤਾਂ ਵਿਚ ਰਿਕਾਰਡ 23.53 ਰੁਪਏ ਦਾ ਵਾਧਾ ਹੋਇਆ ਹੈ। ਪ੍ਰਿਅੰਕਾ ਨੇ ਟਵੀਟ ਵਿਚ ਲਿਖਿਆ, “ਮੋਦੀ ਜੀ ਦੀ ਸਰਕਾਰ ਨੇ ਜਨਤਾ ਨੂੰ ਦੁੱਖ ਪਹੁੰਚਾਉਣ ਦੇ ਮਾਮਲੇ ਵਿਚ ਵੱਡੇ ਰਿਕਾਰਡ ਬਣਾਏ ਹਨ। ਸਭ ਤੋਂ ਵੱਧ ਬੇਰੋਜ਼ਗਾਰੀ : ਮੋਦੀ ਸਰਕਾਰ 'ਚ, ਸਰਕਾਰੀ ਜਾਇਦਾਦਾਂ ਵੇਚੀਆਂ ਜਾ ਰਹੀਆਂ ਹਨ : ਮੋਦੀ ਸਰਕਾਰ 'ਚ, ਇਕ ਸਾਲ 'ਚ ਪੈਟਰੋਲ ਦੀਆਂ ਕੀਮਤਾਂ 'ਚ ਸਭ ਤੋਂ ਜ਼ਿਆਦਾ ਵਾਧਾ ਹੋਇਆ ਹੈ: ਮੋਦੀ ਸਰਕਾਰ 'ਚ।
Petrol Diesel prices
ਇਹ ਵੀ ਪੜ੍ਹੋ : ਮੈਂ ਅਜਿਹੀ ਲੜਾਈ ਕਦੇ ਨਹੀਂ ਵੇਖੀ,ਜਵਾਕਾਂ ਵਾਂਗ ਲੜਦੇ ਨੇ ਪੰਜਾਬ ਕਾਂਗਰਸ ਦੇ ਨੇਤਾ : ਮਨੀਸ਼ ਤਿਵਾੜੀ
ਸਨਿਚਰਵਾਰ ਨੂੰ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੋਵਾਂ ਦੀ ਕੀਮਤ 35-35 ਪੈਸੇ ਪ੍ਰਤੀ ਲੀਟਰ ਵਧੀ ਹੈ। ਇਸ ਵਾਧੇ ਨਾਲ ਮਈ, 2020 ਦੀ ਸ਼ੁਰੂਆਤ ਤੋਂ ਭਾਵ 18 ਮਹੀਨਿਆਂ ਤੋਂ ਵੀ ਘੱਟ ਸਮੇਂ ਵਿਚ ਪੈਟਰੋਲ 36 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
Priyanka Gandhi
ਇਸ ਦੌਰਾਨ ਡੀਜ਼ਲ ਦੀਆਂ ਕੀਮਤਾਂ 'ਚ 26.58 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ ਹੁਣ 107.24 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ 95.97 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।