ਨਵਜੋਤ ਸਿੱਧੂ ਦਾ ਸਰਕਾਰ 'ਤੇ ਨਿਸ਼ਾਨਾ, ਕਿਹਾ- SYL ਵਿਵਾਦ ਪੰਜਾਬ ਦੇ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਸ਼ੁਰੂ ਕੀਤਾ ਗਿਆ 
Published : Oct 24, 2023, 3:41 pm IST
Updated : Oct 24, 2023, 3:41 pm IST
SHARE ARTICLE
Navjot Sidhu
Navjot Sidhu

ਤੁਹਾਡੇ ਕੋਲ ਜੋ ਵੀ ਪਾਣੀ ਹੈ ਪਹਿਲਾਂ ਉਸ ਨੂੰ ਬਚਾਓ

ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰੈਸ ਕਾਨਫਰੰਸ ਕਰ ਕੇ ਪੰਜਾਬ ਦੇ ਮੁੱਦੇ ਚੁੱਕੇ ਤੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਭਗਵੰਤ ਮਾਨ ਦੀ ਸਰਕਾਰ 'ਤੇ ਅਸਲ ਮੁੱਦਿਆਂ ਤੋਂ ਹਟ ਕੇ ਸਭ ਦਾ ਧਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਵੱਲ ਕੇਂਦਰਿਤ ਕਰਨ ਦਾ ਦੋਸ਼ ਲਾਇਆ ਹੈ।

ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਾਣੀ ਘੱਟ ਹੈ, ਪਰ ਸਰਕਾਰ ਇਸ ਪਾਣੀ ਨੂੰ ਬਚਾਉਣ ਲਈ ਕੁਝ ਨਹੀਂ ਕਰ ਰਹੀ। ਦਰਅਸਲ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਪਹੁੰਚੇ ਸਨ। ਜਲੰਧਰ ਪ੍ਰੈੱਸ ਕਲੱਬ 'ਚ ਸਿੱਧੂ ਨੇ ਕਿਹਾ ਕਿ ਇਹ ਪੰਜਾਬ ਦੀ ਤ੍ਰਾਸਦੀ ਰਹੀ ਹੈ। ਲੋਕਾਂ ਨੇ ਆਪਣੇ ਫਾਇਦੇ ਲਈ ਸਿਸਟਮ ਬਦਲਿਆ ਅਤੇ ਪੰਜਾਬ ਨੂੰ ਪਿੱਛੇ ਧੱਕ ਦਿੱਤਾ। ਅੱਜ ਵੀ ਅਸਲ ਮੁੱਦਿਆਂ ਤੋਂ ਧਿਆਨ ਹਟਾਇਆ ਜਾ ਰਿਹਾ ਹੈ।    

ਹੁਣ ਐਸਵਾਈਐਲ ਦਾ ਮਸਲਾ ਕੱਢ ਲਿਆ ਗਿਆ ਹੈ। ਪੰਜਾਬ ਵਿਚ ਪਾਣੀ ਦੀ ਕਮੀ ਹੈ। 10 ਸਾਲਾਂ 'ਚ ਬਾਰਿਸ਼ 30 ਫੀਸਦੀ ਘਟੀ ਹੈ। ਪੰਜਾਬ ਕੋਲ ਦੇਣ ਲਈ ਪਾਣੀ ਨਹੀਂ ਹੈ, ਪਰ ਸਿਰਫ਼ ਧਿਆਨ ਭੜਕਾਉਣ ਲਈ ਮੁੱਦਾ ਉਠਾਇਆ ਜਾ ਰਿਹਾ ਹੈ। ਅਸਲ ਮੁੱਦਾ ਇਹ ਹੈ ਕਿ ਜਿੰਨਾ ਪਾਣੀ ਸਾਡੇ ਕੋਲ ਹੈ ਉਸ ਦਾ ਪ੍ਰਬੰਧਨ ਕਿਵੇਂ ਕਰਨਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦਾ 80 ਫ਼ੀਸਦੀ ਪਾਣੀ ਡਾਰਕ ਜ਼ੋਨ ਵਿਚ ਹੈ। ਪਾਣੀ ਦੀ ਸਮੱਸਿਆ ਇੰਨੀ ਵੱਧ ਗਈ ਹੈ ਕਿ ਪੀਣ ਵਾਲਾ ਪਾਣੀ ਨਹੀਂ ਹੈ। ਮਾਲਵੇ ਤੋਂ ਕੈਂਟਰ ਗੱਡੀਆਂ ਚੱਲ ਰਹੀਆਂ ਹਨ। ਅਸੀਂ ਨਹਿਰੀ ਪਾਣੀ ਨੂੰ ਦੂਸ਼ਿਤ ਕਰ ਦਿੱਤਾ ਹੈ ਜੋ ਕਿ ਲੋਕਾਂ ਨੂੰ ਪੀਣ ਲਈ ਮਿਲਣਾ ਚਾਹੀਦਾ ਹੈ। ਪੰਜਾਬ ਦੇ ਹਰੀਕੇ ਦਾ ਪਾਣੀ ਜੋ ਪੀਣ ਲਈ ਏ ਗਰੇਡ ਸੀ, ਹੁਣ ਸੀ ਗਰੇਡ ਹੋ ਗਿਆ ਹੈ।

ਪੰਜਾਬ ਵਿਚ ਹੁਣ ਸਿਰਫ਼ ਰੋਪੜ ਨਹਿਰ ਦਾ ਪਾਣੀ ਹੀ ਪੀਣ ਯੋਗ ਹੈ। ਪਰ ਕੀ ਪੰਜਾਬ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦਾ ਹੱਕ ਨਹੀਂ ਹੈ? ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਿਤੇ ਵੀ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਘਰਾਂ ਵਿਚ ਵਾਟਰ ਰੀਚਾਰਜ ਖੂਹ ਦਾ ਪ੍ਰਬੰਧ ਹੈ ਪਰ ਅਜਿਹਾ ਨਹੀਂ ਹੋ ਰਿਹਾ। ਉਹਨਾਂ ਨੇ ਮੰਗ ਕੀਤੀ ਕਿ ਨਹਿਰੀ ਸਿੰਚਾਈ ਬਹਾਲ ਕਰਨੀ ਚਾਹੀਦੀ ਹੈ, ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ।    

ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰੇਤ 15,000-300 ਰੁਪਏ ਵਿਚ ਮਿਲਦੀ ਹੈ ਜੋ ਕਿ ਕਾਂਗਰਸ ਦੇ ਸਮੇਂ ਦੌਰਾਨ 3300 ਰੁਪਏ ਵਿਚ ਮਿਲਦਾ ਸੀ। ਪੰਜਾਬ 17 ਤੋਂ 20 ਰੁਪਏ ਵਿਚ ਬਿਜਲੀ ਖਰੀਦ ਰਿਹਾ ਹੈ। ਪੀਐਸਪੀਸੀਐਲ ਨੂੰ ਗਿਰਵੀ ਰੱਖ ਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਮੰਡੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਜਿੱਥੇ ਉਨ੍ਹਾਂ ਨੂੰ ਚੰਗਾ ਭਾਅ ਮਿਲ ਸਕੇ ਪਰ ਹੋ ਕੁੱਝ ਨਹੀਂ ਰਿਹਾ। 

ਸ਼ਰਾਬ ਤੋਂ ਮਾਲੀਆ ਇਕੱਠਾ ਕਰਨ ਦੀ ਗੱਲ ਚੱਲ ਰਹੀ ਸੀ ਪਰ ਹੁਣ ਨਾਜਾਇਜ਼ ਸ਼ਰਾਬ ਵੇਚੀ ਜਾ ਰਹੀ ਹੈ। ਪੰਜਾਬ ਦੇ ਇਨ੍ਹਾਂ ਮੁੱਦਿਆਂ 'ਤੇ ਕੋਈ ਗੱਲ ਕਰਨ ਨੂੰ ਤਿਆਰ ਨਹੀਂ ਹੈ। ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਵਿਚ ਨਸ਼ਾ ਰੋਕਣ ਦੀ ਗੱਲ ਹੋਈ ਸੀ ਪਰ ਅੱਜ ਤੱਕ ਕੁਝ ਨਹੀਂ ਹੋਇਆ। ਪੰਜਾਬ ਵਿਚ ਸਿਆਸਤਦਾਨਾਂ, ਪੁਲਿਸ ਅਤੇ ਸਮੱਗਲਰਾਂ ਦਾ ਗਠਜੋੜ ਚੱਲ ਰਿਹਾ ਹੈ। ਜਿਸ ਨੂੰ ਤੋੜਨਾ ਪਵੇਗਾ। ਇਸ ਭਾਈਚਾਰਕ ਵਿਵਸਥਾ ਨੂੰ ਬਦਲਣਾ ਹੋਵੇਗਾ।  

ਨਵਜੋਤ ਸਿੱਧੂ ਨੇ ਸਵਾਲ ਪੁੱਛਿਆ ਕਿ ਪੰਜਾਬ ਦੀ ਸਿੱਖਿਆ ਨੀਤੀ ਕਿੱਥੇ ਹੈ? ਜੇਕਰ ਪਿੰਡਾਂ ਵਿਚ ਨੌਜਵਾਨ ਹੀ ਨਹੀਂ ਰਹਿ ਰਹੇ ਤਾਂ ਨੀਤੀ ਕਿਸ ਲਈ ਹੈ? ਵਿਦੇਸ਼ਾਂ ਵਿਚ ਇੱਕ ਟਰਾਲੀ ਡਰਾਈਵਰ ਉੱਥੇ 7000 ਡਾਲਰ ਕਮਾ ਰਿਹਾ ਹੈ ਪਰ ਸਰਕਾਰ ਇੱਥੇ ਚੀਜ਼ਾਂ ਬਣਾ ਰਹੀ ਹੈ। ਸਾਡੇ ਕੋਲ ਅਧਿਆਪਕਾਂ ਅਤੇ ਬੁਨਿਆਦੀ ਢਾਂਚੇ ਦੀ ਕੋਈ ਕਮੀ ਨਹੀਂ ਹੈ, ਪਰ ਉਨ੍ਹਾਂ ਨੂੰ ਉਹ ਤਨਖਾਹ ਦਿਓ ਜਿਸ ਦੇ ਉਹ ਹੱਕਦਾਰ ਹਨ।    

 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement