ਓਵੈਸੀ ਨੇ ਮੋਦੀ ਨੂੰ ਗਾਜ਼ਾ ’ਚ ਮਾਨਵਤਾਵਾਦੀ ਲਾਂਘਾ ਖੋਲ੍ਹਣ ਅਤੇ ਜੰਗਬੰਦੀ ਸਥਾਪਤ ਕਰਨ ਦੀ ਅਪੀਲ ਕੀਤੀ
Published : Oct 24, 2023, 3:59 pm IST
Updated : Oct 24, 2023, 3:59 pm IST
SHARE ARTICLE
Asaduddin Owaisi
Asaduddin Owaisi

ਕਿਹਾ, ਜੀ-20 ਦੇ ਮੁਖੀ ਹੋਣ ਦੇ ਨਾਤੇ, ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਜੰਗਬੰਦੀ ਨੂੰ ਯਕੀਨੀ ਬਣਾਉਣ ਅਤੇ ਉੱਥੇ ਲਾਂਘਾ ਖੁਲ੍ਹਵਾਉਣ ਦੀ ਵਾਧੂ ਜ਼ਿੰਮੇਵਾਰੀ ਹੈ

ਹੈਦਰਾਬਾਦ: ਏ.ਆਈ.ਐਮ.ਆਈ.ਐਮ. ਦੇ ਪ੍ਰਧਾਨ ਅਸਦੁਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਗਾਜ਼ਾ ਵਿਚ ਮਾਨਵਤਾਵਾਦੀ ਲਾਂਘਾ ਖੁਲ੍ਹਵਾਉਣ ਅਤੇ ਜੰਗਬੰਦੀ ਲਈ ਯਤਨ ਕਰਨ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਓਵੈਸੀ ਸੋਮਵਾਰ ਰਾਤ ਇੱਥੇ ਪਾਰਟੀ ਹੈੱਡਕੁਆਰਟਰ ’ਤੇ ‘ਫਲਸਤੀਨ ’ਚ ਇਜ਼ਰਾਈਲ ਦੇ ਜ਼ੁਲਮਾਂ ਵਿਰੁਧ’ ਕਰਵਾਈ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।

ਫਲਸਤੀਨੀ ਅਤਿਵਾਦੀ ਸਮੂਹ ਹਮਾਸ ਨੇ 7 ਅਕਤੂਬਰ ਨੂੰ ਦਖਣੀ ਇਜ਼ਰਾਈਲ ’ਤੇ ਰਾਕੇਟ ਹਮਲੇ ਦੀ ਇਕ ਲੜੀ ਸ਼ੁਰੂ ਕੀਤੀ ਸੀ। ਇਸ ਬੇਮਿਸਾਲ ਹਮਲੇ ਕਾਰਨ ਇਜ਼ਰਾਈਲ ਰਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਭਾਰਤ ਵਲੋਂ ਰਾਹਤ ਸਮੱਗਰੀ ਭੇਜਣ ਬਾਰੇ ਪੁੱਛੇ ਜਾਣ ’ਤੇ ਓਵੈਸੀ ਨੇ ਕਿਹਾ, ‘‘ਭਾਰਤ ਸਹਾਇਤਾ ਭੇਜ ਰਿਹਾ ਹੈ। ਪਰ, ਇਜ਼ਰਾਈਲ ਕਹਿ ਰਿਹਾ ਹੈ ਕਿ ਅਸੀਂ ਇਸ ਦੀ ਇਜਾਜ਼ਤ ਨਹੀਂ ਦੇਵਾਂਗੇ। ਅਸੀਂ ਰਫਾਹ ਰਾਹੀਂ ਗਾਜ਼ਾ ਨੂੰ ਸਹਾਇਤਾ ਭੇਜਣ ਦੀ ਗੱਲ ਕਰ ਰਹੇ ਹਾਂ। ਸਾਡੇ ਜਹਾਜ਼ ਚਲੇ ਗਏ ਹਨ। ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕਰਦੇ ਹਾਂ ਕਿ ਉਹ ਪਹਿਲਾਂ ਉੱਥੇ ਜੰਗਬੰਦੀ ਸਥਾਪਤ ਕਰਨ। ਗਾਜ਼ਾ ’ਚ ਜੰਗਬੰਦੀ ਦੀ ਸਥਾਪਨਾ ਕਰੋ ਅਤੇ ਉੱਥੇ ਇਕ ਮਾਨਵਤਾਵਾਦੀ ਗਲਿਆਰਾ ਖੋਲ੍ਹੋ।’’

ਉਨ੍ਹਾਂ ਕਿਹਾ ਕਿ ਗਾਜ਼ਾ ’ਚ 50,000 ਔਰਤਾਂ ਗਰਭਵਤੀ ਹਨ ਅਤੇ ਹਸਪਤਾਲਾਂ ’ਚ ਬਿਜਲੀ, ਆਕਸੀਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਨਹੀਂ ਹਨ। ਓਵੈਸੀ ਨੇ ਕਿਹਾ ਕਿ ਗਾਜ਼ਾ ’ਚ ਹੋਏ ‘ਹਮਲੇ’ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗਾਜ਼ਾ ’ਚ ਇਜ਼ਰਾਈਲ ਜੋ ਕਰ ਰਿਹਾ ਹੈ ਉਹ ‘ਨਸਲਕੁਸ਼ੀ’ ਹੈ।
ਉਨ੍ਹਾਂ ਕਿਹਾ, ‘‘ਜੀ-20 ਦੇ ਮੁਖੀ ਹੋਣ ਦੇ ਨਾਤੇ, ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਜੰਗਬੰਦੀ ਨੂੰ ਯਕੀਨੀ ਬਣਾਉਣ ਅਤੇ ਉੱਥੇ ਮਨੁੱਖੀ ਲਾਂਘਾ ਖੁਲ੍ਹਵਾਉਣ ਦੀ ਵਾਧੂ ਜ਼ਿੰਮੇਵਾਰੀ ਹੈ, ਤਾਂ ਜੋ ਫਲਸਤੀਨ ਦੇ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ।’’

ਗਾਜ਼ਾ ’ਚ ਰਹਿਣ ਵਾਲੇ ਲੋਕਾਂ ਦੀ ਦੁਰਦਸ਼ਾ ਨੂੰ ਲੈ ਕੇ ਵਧ ਰਹੀ ਵਿਸ਼ਵਵਿਆਪੀ ਚਿੰਤਾਵਾਂ ਦੇ ਵਿਚਕਾਰ, ਭਾਰਤ ਨੇ ਐਤਵਾਰ ਨੂੰ ਦਵਾਈਆਂ ਅਤੇ ਮੈਡੀਕਲ ਉਪਕਰਣਾਂ ਸਮੇਤ 38 ਟਨ ਤੋਂ ਵੱਧ ਰਾਹਤ ਸਮੱਗਰੀ ਭੇਜੀ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement